ਅਮਰੀਕਾ ਨੇ ਹੂਤੀ ਵਿਦਰੋਹੀਆਂ ਦੇ ਹਥਿਆਰ ਤਬਾਹ ਕੀਤੇ
ਤੇਲ ਅਵੀਵ, 27 ਫ਼ਰਵਰੀ, ਨਿਰਮਲ : ਯੂਐਸ ਸੈਂਟਰਲ ਕਮਾਂਡ ਨੇ ਕਿਹਾ ਕਿ ਹਮਲੇ ਦਾ ਮਕਸਦ ਲਾਲ ਸਾਗਰ ਅਤੇ ਆਲੇ ਦੁਆਲੇ ਦੇ ਜਲ ਮਾਰਗਾਂ ਵਿੱਚ ਅਮਰੀਕੀ ਅਤੇ ਭਾਈਵਾਲ ਬਲਾਂ ਨੂੰ ਧਮਕੀ ਦੇਣ ਲਈ ਵਰਤੀਆਂ ਜਾਂਦੀਆਂ ਹੂਤੀ ਸਮਰੱਥਾਵਾਂ ਨੂੰ ਨਸ਼ਟ ਕਰਕੇ ਨੇਵੀਗੇਸ਼ਨ ਦੀ ਆਜ਼ਾਦੀ ਨੂੰ ਬਹਾਲ ਕਰਨਾ ਹੈ। ਇਜ਼ਰਾਈਲ-ਹਮਾਸ ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ […]
By : Editor Editor
ਤੇਲ ਅਵੀਵ, 27 ਫ਼ਰਵਰੀ, ਨਿਰਮਲ : ਯੂਐਸ ਸੈਂਟਰਲ ਕਮਾਂਡ ਨੇ ਕਿਹਾ ਕਿ ਹਮਲੇ ਦਾ ਮਕਸਦ ਲਾਲ ਸਾਗਰ ਅਤੇ ਆਲੇ ਦੁਆਲੇ ਦੇ ਜਲ ਮਾਰਗਾਂ ਵਿੱਚ ਅਮਰੀਕੀ ਅਤੇ ਭਾਈਵਾਲ ਬਲਾਂ ਨੂੰ ਧਮਕੀ ਦੇਣ ਲਈ ਵਰਤੀਆਂ ਜਾਂਦੀਆਂ ਹੂਤੀ ਸਮਰੱਥਾਵਾਂ ਨੂੰ ਨਸ਼ਟ ਕਰਕੇ ਨੇਵੀਗੇਸ਼ਨ ਦੀ ਆਜ਼ਾਦੀ ਨੂੰ ਬਹਾਲ ਕਰਨਾ ਹੈ।
ਇਜ਼ਰਾਈਲ-ਹਮਾਸ ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਾਲ ਸਾਗਰ ਵਿੱਚ ਅੰਤਰਰਾਸ਼ਟਰੀ ਸ਼ਿਪਿੰਗ ਲੇਨਾਂ ਤੋਂ ਲੰਘਣ ਵਾਲੇ ਵਪਾਰੀ ਜਹਾਜ਼ਾਂ ’ਤੇ ਦੋ ਦਰਜਨ ਦੇ ਕਰੀਬ ਹਮਲੇ ਹੋ ਚੁੱਕੇ ਹਨ। ਯਮਨ ਦੇ ਹੂਤੀ ਬਾਗੀ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਅਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਖੁੱਲ੍ਹੀ ਚਿਤਾਵਨੀ ਦਿੱਤੀ ਹੈ, ਪਰ ਹੂਤੀ ਆਪਣੀਆਂ ਕਾਰਵਾਈਆਂ ਤੋਂ ਪਿੱਛੇ ਨਹੀਂ ਹਟ ਰਹੇ ਹਨ। ਅਜਿਹੇ ’ਚ ਅਮਰੀਕਾ ਨੇ ਇਕ ਵਾਰ ਫਿਰ ਸਖਤ ਕਾਰਵਾਈ ਕੀਤੀ ਹੈ। ਉਸ ਨੇ ਲਾਲ ਸਾਗਰ ਵਿੱਚ ਵਧਦੇ ਤਣਾਅ ਦੇ ਵਿਚਕਾਰ ਯਮਨ ਦੇ ਹੂਤੀ-ਕੰਟਰੋਲ ਵਾਲੇ ਖੇਤਰਾਂ ਵਿੱਚ ਸਵੈ-ਰੱਖਿਆ ਲਈ ਹਮਲੇ ਸ਼ੁਰੂ ਕੀਤੇ।
ਇਹ ਖ਼ਬਰ ਵੀ ਪੜ੍ਹੋ
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।
ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ। ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ।
ਬੈਡਮਿੰਟਨ ਖੇਡ ਵਿੱਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।