ਅਮਰੀਕਾ : ਚੀਨ ਦੇ ਕੌਂਸਲੇਟ ਵਿਚ ਵੜੀ ਕਾਰ, ਪੁਲਿਸ ਨੇ ਡਰਾਈਵਰ ਨੂੰ ਮਾਰੀ ਗੋਲੀ
ਸੈਨ ਫਰਾਂਸਿਸਕ, 10 ਅਕਤੂਬਰ, ਨਿਰਮਲ : ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਚੀਨੀ ਕੌਂਸਲੇਟ ਵਿੱਚ ਸੋਮਵਾਰ ਨੂੰ ਇੱਕ ਬੇਕਾਬੂ ਕਾਰ ਦਾਖਲ ਹੋ ਗਈ। ਜਿਸ ਕਾਰਨ ਉਥੇ ਹਫੜਾ-ਦਫੜੀ ਵਾਲੇ ਹਾਲਾਤ ਬਣ ਗਏ। ਪੁਲਿਸ ਵਾਲਿਆਂ ਨੇ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ […]
By : Hamdard Tv Admin
ਸੈਨ ਫਰਾਂਸਿਸਕ, 10 ਅਕਤੂਬਰ, ਨਿਰਮਲ : ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਚੀਨੀ ਕੌਂਸਲੇਟ ਵਿੱਚ ਸੋਮਵਾਰ ਨੂੰ ਇੱਕ ਬੇਕਾਬੂ ਕਾਰ ਦਾਖਲ ਹੋ ਗਈ। ਜਿਸ ਕਾਰਨ ਉਥੇ ਹਫੜਾ-ਦਫੜੀ ਵਾਲੇ ਹਾਲਾਤ ਬਣ ਗਏ। ਪੁਲਿਸ ਵਾਲਿਆਂ ਨੇ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੁਪਹਿਰ ਕਰੀਬ 3 ਵਜੇ ਇਕ ਕਾਰ ਚੀਨੀ ਦੂਤਾਵਾਸ ਦੀ ਇਮਾਰਤ ਨਾਲ ਟਕਰਾ ਗਈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਰ ਚਾਲਕ ਨੂੰ ਗੋਲੀ ਮਾਰ ਦਿੱਤੀ। ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਾਰ ਨੂੰ ਚੀਨੀ ਵਣਜ ਦੂਤਘਰ ਦੀ ਲਾਬੀ ਵਿੱਚ ਲੈ ਕੇ ਚਲਾ ਗਿਆ ਸੀ। ਟੀਵੀ ਕੈਮਰਿਆਂ ਨੇ ਦਿਖਾਇਆ ਕਿ ਇੱਕ ਹੌਂਡਾ ਸੇਡਾਨ ਕਾਰ ਚੀਨ ਦੇ ਵੀਜ਼ਾ ਦਫ਼ਤਰ ਦੇ ਦਰਵਾਜ਼ੇ ਨਾਲ ਟਕਰਾ ਗਈ। ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਦੂਤਾਵਾਸ ਵਿੱਚ ਬਹੁਤ ਸਾਰੇ ਲੋਕ ਮੌਜੂਦ ਸਨ। ਇਸ ਕਾਰਨ ਉਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਸ਼ੀ ਕਾਰ ਚਾਲਕ ਨੂੰ ਗੋਲੀ ਮਾਰ ਦਿੱਤੀ। ਕਾਰ ਚਾਲਕ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ’ਚ ਕਿਸੇ ਹੋਰ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਫਿਲਹਾਲ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਕਾਰ ਚਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਚੀਨੀ ਦੂਤਘਰ ਨੇ ਇਸ ਨੂੰ ਹਮਲਾ ਕਰਾਰ ਦਿੱਤਾ ਹੈ ਅਤੇ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।