ਅਮਰੀਕਾ ਵਿਚ ਏਅਰ ਸ਼ੋਅ ਦੌਰਾਨ ਜਹਾਜ਼ਾਂ ਦੀ ਟੱਕਰ, 2 ਪਾਇਲਟਾਂ ਦੀ ਮੌਤ
ਵਾਸ਼ਿੰਗਟਨ, 18 ਸਤੰਬਰ, ਹ.ਬ. : ਅਮਰੀਕਾ ਵਿਚ ਜਹਾਜ਼ਾਂ ਨਾਲ ਵਾਪਰੇ ਹਾਦਸੇ ਤੋਂ ਬਾਅਦ ਏਅਰ ਸ਼ੋਅ ਨੂੰ ਰੱਦ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਦੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਵਿਚ ਨੇਵਾਦਾ ਦੇ ਰੈਨੋ ’ਚ ਐਤਵਾਰ ਨੂੰ ਨੈਸ਼ਨਲ ਚੈਂਪੀਅਨਸ਼ਿਪ ਏਅਰ ਰੇਸ ਐਂਡ ਏਅਰ ਸ਼ੋਅ ਦੌਰਾਨ […]
By : Hamdard Tv Admin
ਵਾਸ਼ਿੰਗਟਨ, 18 ਸਤੰਬਰ, ਹ.ਬ. : ਅਮਰੀਕਾ ਵਿਚ ਜਹਾਜ਼ਾਂ ਨਾਲ ਵਾਪਰੇ ਹਾਦਸੇ ਤੋਂ ਬਾਅਦ ਏਅਰ ਸ਼ੋਅ ਨੂੰ ਰੱਦ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਦੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਰੀਕਾ ਵਿਚ ਨੇਵਾਦਾ ਦੇ ਰੈਨੋ ’ਚ ਐਤਵਾਰ ਨੂੰ ਨੈਸ਼ਨਲ ਚੈਂਪੀਅਨਸ਼ਿਪ ਏਅਰ ਰੇਸ ਐਂਡ ਏਅਰ ਸ਼ੋਅ ਦੌਰਾਨ ਦੋ ਜਹਾਜ਼ ਆਪਸ ’ਚ ਟਕਰਾ ਗਏ। ਜਹਾਜ਼ਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਜਹਾਜ਼ਾਂ ਦੇ ਹਿੱਸੇ ਡੇਢ ਮੀਲ ਤੱਕ ਖਿੱਲਰ ਗਏ। ਹਾਦਸੇ ’ਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਹੈ।
ਰੈਨੋ ਏਅਰ ਰੇਸਿੰਗ ਐਸੋਸੀਏਸ਼ਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ‘ਐਤਵਾਰ ਦੁਪਹਿਰ 2.15 ਵਜੇ ਟੀ-6 ਗੋਲਡ ਰੇਸ ਦੀ ਸਮਾਪਤੀ ਦੌਰਾਨ ਲੈਂਡਿੰਗ ਦੌਰਾਨ ਦੋ ਜਹਾਜ਼ ਇਕ-ਦੂਜੇ ਨਾਲ ਟਕਰਾ ਗਏ। ਹਾਦਸੇ ਵਿੱਚ ਦੋਵੇਂ ਪਾਇਲਟਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ।
ਹਾਦਸੇ ਵਿੱਚ ਮਾਰੇ ਗਏ ਪਾਇਲਟਾਂ ਦੀ ਪਛਾਣ ਨਿਕ ਮੈਕੀ ਅਤੇ ਕ੍ਰਿਸ ਰਸ਼ਿੰਗ ਵਜੋਂ ਹੋਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਪਾਇਲਟ ਹੁਨਰਮੰਦ ਪਾਇਲਟ ਸਨ ਅਤੇ ਟੀ-6 ਕਲਾਸ ਵਿੱਚ ਗੋਲਡ ਜੇਤੂ ਸਨ। ਦੋਵਾਂ ਪਾਇਲਟਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਏਅਰ ਸ਼ੋਅ ਨੂੰ ਰੱਦ ਕਰ ਦਿੱਤਾ ਗਿਆ ਹੈ
। ਅਮਰੀਕਾ ਦੇ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਦੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਹਾਜ਼ਾਂ ਦੇ ਮਲਬੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਰੈਨੋ ਏਅਰ ਸ਼ੋਅ ਪਿਛਲੇ ਪੰਜ ਦਹਾਕਿਆਂ ਤੋਂ ਚੱਲ ਰਿਹਾ ਹੈ ਅਤੇ ਇਹ ਅਮਰੀਕਾ ਦੇ ਮਸ਼ਹੂਰ ਏਅਰ ਸ਼ੋਅ ਵਿੱਚੋਂ ਇੱਕ ਹੈ। ਪਿਛਲੇ ਇੱਕ ਦਹਾਕੇ ਵਿੱਚ ਹੀ ਇਸ ਏਅਰ ਸ਼ੋਅ ਨੂੰ ਦੇਖਣ ਲਈ 10 ਲੱਖ ਤੋਂ ਵੱਧ ਲੋਕ ਆ ਚੁੱਕੇ ਹਨ।