ਅਮਰੀਕਾ : ਟੀ-20 ਵਿਸ਼ਵ ਕੱਪ ’ਤੇ ਅੱਤਵਾਦੀ ਹਮਲੇ ਦਾ ਖ਼ਤਰਾ
ਵਾਸ਼ਿੰਗਟਨ, 30 ਮਈ, ਨਿਰਮਲ : ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ 9 ਜੂਨ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਉਪਰ ਅੱਤਵਾਦੀ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਦੱਸ ਦੇਈਏ ਕਿ ਇਸ ਮੈਚ ਉਪਰ ਆਈਐਸਆਈਐਸ ਅੱਤਵਾਦੀ ਹਮਲੇ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਅਮਰੀਕਾ ਅਤੇ ਵੈਸਟਇੰਡੀਜ਼ ’ਚ ਹੋਣ ਵਾਲਾ ਟੀ-20 ਵਿਸ਼ਵ ਕੱਪ ਕੁਝ […]

ਵਾਸ਼ਿੰਗਟਨ, 30 ਮਈ, ਨਿਰਮਲ : ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ 9 ਜੂਨ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਉਪਰ ਅੱਤਵਾਦੀ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਦੱਸ ਦੇਈਏ ਕਿ ਇਸ ਮੈਚ ਉਪਰ ਆਈਐਸਆਈਐਸ ਅੱਤਵਾਦੀ ਹਮਲੇ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਅਮਰੀਕਾ ਅਤੇ ਵੈਸਟਇੰਡੀਜ਼ ’ਚ ਹੋਣ ਵਾਲਾ ਟੀ-20 ਵਿਸ਼ਵ ਕੱਪ ਕੁਝ ਦਿਨਾਂ ’ਚ ਸ਼ੁਰੂ ਹੋਣ ਵਾਲਾ ਹੈ ਅਤੇ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਇਸ ਧਮਕੀ ਨੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਅਤੇ ਆਈ.ਸੀ.ਸੀ. ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਹਾਲਾਂਕਿ, ਨਿਊਯਾਰਕ ਦੇ ਗਵਰਨਰ ਦਫਤਰ ਦੇ ਇੱਕ ਬਿਆਨ ਦੇ ਅਨੁਸਾਰ, ਸਥਿਤੀ ਉਪਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਹਨਾਂ ਦੀ ਜਾਣਕਾਰੀ ਅਨੁਸਾਰ ‘ਇਸ ਸਮੇਂ ਜਨਤਕ ਸੁਰੱਖਿਆ ਲਈ ਕੋਈ ਭਰੋਸੇਯੋਗ ਖ਼ਤਰਾ ਨਹੀਂ ਹੈ।’
ਰਿਪੋਰਟ ਦੇ ਅਨੁਸਾਰ, ਆਈਸੀਸੀ ਦੇ ਬੁਲਾਰੇ ਨੇ ਇਸ ਮਾਮਲੇ ਬਾਰੇ ਕਿਹਾ, ‘ਈਵੈਂਟ ਵਿੱਚ ਹਰ ਕਿਸੇ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ ਅਤੇ ਸਾਡੇ ਕੋਲ ਇੱਕ ਵਿਆਪਕ ਅਤੇ ਮਜ਼ਬੂਤ ਸੁਰੱਖਿਆ ਯੋਜਨਾ ਹੈ। ਅਸੀਂ ਆਪਣੇ ਮੇਜ਼ਬਾਨ ਵਿੱਚ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ।’ ਅਸੀਂ ਲਗਾਤਾਰ ਗਲੋਬਲ ਲੈਂਡਸਕੇਪ ਦੀ ਨਿਗਰਾਨੀ ਅਤੇ ਮੁਲਾਂਕਣ ਕਰਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੀ ਘਟਨਾ ਲਈ ਪਛਾਣੇ ਗਏ ਕਿਸੇ ਵੀ ਜੋਖਮ ਨੂੰ ਘਟਾਉਣ ਲਈ ਉਚਿਤ ਯੋਜਨਾਵਾਂ ਮੌਜੂਦ ਹਨ।
ਭਾਰਤ ਬਨਾਮ ਪਾਕਿਸਤਾਨ ਵਿਸ਼ਵ ਕੱਪ ਮੈਚ ਦੌਰਾਨ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਸੁਰੱਖਿਆ ਦਾ ਵਿਸ਼ੇਸ਼ ਇੰਤਜ਼ਾਮ ਹੋਏਗਾ। ਜਿਸਦਾ ਕਿ ਅਮਰੀਕਾ ਵੱਲੋਂ ਵਾਅਦਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਈਡਰ ਨੇ ਦੱਸਿਆ ਕਿ ‘ਦੇਸ਼ ਦੇ ਇਤਿਹਾਸ ਵਿਚ ਸਭ ਤੋਂ ਵੱਡੀ ਸੁਰੱਖਿਆ’ ਦਾ ਭਰੋਸਾ ਦਿਵਾਇਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਸਾਓ ਕਾਉਂਟੀ ‘9 ਜੂਨ ਨੂੰ ਸਭ ਤੋਂ ਸੁਰੱਖਿਅਤ ਸਥਾਨ’ ਬਣਿਆ ਰਹੇਗਾ। ਨਿਊਯਾਰਕ ਰਾਜ ਦੀ ਗਵਰਨਰ ਕੈਥੀ ਹੋਚਲ ਨੇ ਕਿਹਾ ਕਿ ਵਰਲਡ ਕੱਪ ਮੈਚਾਂ ਦੌਰਾਨ ‘ਜਨਤਕ ਸੁਰੱਖਿਆ’ ਨੂੰ ਯਕੀਨੀ ਬਣਾਉਣ ਲਈ ‘ਉੱਚ ਸੁਰੱਖਿਆ’ ਪ੍ਰਦਾਨ ਕੀਤੀ ਜਾਏਗੀ।