ਡਰੱਗਜ਼ ਸਮੇਤ ਉਤਰਾਖੰਡ ਦੀ ਔਰਤ ਗ੍ਰਿਫਤਾਰ, ਚੰਡੀਗੜ੍ਹ ਵਿਚ ਕਰਦੀ ਸੀ ਸਪਲਾਈ
ਚੰਡੀਗੜ੍ਹ, 17 ਮਈ, ਨਿਰਮਲ : ਚੰਡੀਗੜ੍ਹ ਕਰਾਈਮ ਸੈਲ ਨੇ ਇੱਕ ਔਰਤ ਨੂੰ ਡਰੱਗਜ਼ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਮਹਿਲਾ ਦੇ ਖ਼ਿਲਾਫ਼ ਮਨੀਮਾਜਰਾ ਪੁਲਿਸ ਥਾਣੇ ਵਿਚ ਐਨਡੀਪੀਐਸ ਐਕਟ ਦੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਮੁਲਜ਼ਮ ਮਹਿਲਾ ਦੀ ਪਛਾਣ ਆਸ਼ਾ ਰਾਣੀ ਨਿਵਾਸੀ ਗਰਾਮ ਬਿੰਦੂ ਖੇੜਾ, ਤਹਿਸੀਲ ਕਿੱਛਾ, ਥਾਣਾ ਰੁਦਰਪੁਰ, ਜ਼ਿਲ੍ਹਾ ਊਧਮ ਸਿੰਘ ਨਗਰ ਉਤਰਾਖੰਡ ਦੇ ਰੂਪ […]
By : Editor Editor
ਚੰਡੀਗੜ੍ਹ, 17 ਮਈ, ਨਿਰਮਲ : ਚੰਡੀਗੜ੍ਹ ਕਰਾਈਮ ਸੈਲ ਨੇ ਇੱਕ ਔਰਤ ਨੂੰ ਡਰੱਗਜ਼ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਮਹਿਲਾ ਦੇ ਖ਼ਿਲਾਫ਼ ਮਨੀਮਾਜਰਾ ਪੁਲਿਸ ਥਾਣੇ ਵਿਚ ਐਨਡੀਪੀਐਸ ਐਕਟ ਦੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਮੁਲਜ਼ਮ ਮਹਿਲਾ ਦੀ ਪਛਾਣ ਆਸ਼ਾ ਰਾਣੀ ਨਿਵਾਸੀ ਗਰਾਮ ਬਿੰਦੂ ਖੇੜਾ, ਤਹਿਸੀਲ ਕਿੱਛਾ, ਥਾਣਾ ਰੁਦਰਪੁਰ, ਜ਼ਿਲ੍ਹਾ ਊਧਮ ਸਿੰਘ ਨਗਰ ਉਤਰਾਖੰਡ ਦੇ ਰੂਪ ਵਿਚ ਹੋਈ। ਪੁਲਿਸ ਨੇ ਮੁਲਜ਼ਮ ਦੇ ਕੋਲ ਤੋਂ 9.96 ਗਰਾਮ ਹੈਰੋਇਨ ਬਰਾਮਦ ਕੀਤੀ।
ਡੀਸੀਸੀ ਦੇ ਏਐਸਆਈ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਮਨੀਮਾਜਰਾ ਵਿਚ ਗਸ਼ਤ ਕਰ ਰਹੇ ਸੀ। ਜਿਵੇਂ ਹੀ ਪੁਲਿਸ ਆਰਆਈਐਮਟੀ ਦੇ ਕੋਲ ਪੁੱਜੀ ਤਾਂ ਇੱਕ ਔਰਤ ਹੈਂਡਬੈਗ ਲੈ ਕੇ ਸੜਕ ’ਤੇ ਜਾ ਰਹੀ ਸੀ। ਜਿਵੇਂ ਹੀ ਉਸ ਦੀ ਨਜ਼ਰ ਪੁਲਿਸ ’ਤੇ ਪਈ ਉਹ ਪੁਲਿਸ ਨੂੰ ਦੇਖ ਕੇ ਮੁੜ ਗਈ। ਪੁਲਿਸ ਨੇ ਸ਼ੱਕ ਪੈਣ ’ਤੇ ਉਸ ਦੀ ਤਲਾਸ਼ੀ ਲਈ, ਉਸ ਤੋਂ ਬਾਅਦ ਡਰੱਗਜ਼ ਬਰਾਮਦ ਹੋਈ।
ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮ ਆਸ਼ਾ ਰਾਣੀ ਡਰੱਗਜ਼ ਪੰਜਾਬ ਤੋਂ ਲੈਕੇ ਆਈ ਸੀ ਅਤੇ ਟਰਾਈਸਿਟੀ ਵਿਚ ਜੋ ਡਰੱਗਜ਼ ਲੈਣ ਦੇ ਆਦੀ ਹਨ, ਉਨ੍ਹਾਂ ਤੱਕ ਡਰੱਗਜ਼ ਪਹੁੰਚਾਉਣ ਦਾ ਕੰਮ ਕਰਦੀ ਸੀ। ਹੁਣ ਪੁਲਿਸ ਪੰਜਾਬ ਦੇ ਡਰੱਗ ਸਪਲਾਇਰ ਦੀ ਭਾਲ ਵਿਚ ਲੱਗ ਗਈ ਹੈ। ਔਰਤ ਜਿੱਥੇ ਵੀ ਡਰੱਗ ਸਪਲਾਈ ਕਰਦੀ ਸੀ ਪੁਲਿਸ ਉਸ ਦੀ ਵੀ ਜਾਂਚ ਕਰ ਹੀ ਹੈ।
ਇਹ ਖ਼ਬਰ ਵੀ ਪੜ੍ਹੋ
ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।
ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ’ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।
ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।