ਵਰੁਣ, ਮੇਨਕਾ ਅਤੇ ਬ੍ਰਿਜਭੂਸ਼ਣ ਦਾ ਸਟਾਰ ਪ੍ਰਚਾਰਕਾਂ ਦੀ ਲਿਸਟ ’ਚ ਨਾਂ ਨਹੀਂ
ਲਖਨਊ 27 ਮਾਰਚ, ਨਿਰਮਲ : ਬੀਜੇਪੀ ਨੇ ਪਹਿਲੇ ਪੜਾਅ ਲਈ ਯੂਪੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ ਪੀਐਮ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਯੂਪੀ ਦੇ ਸੀਐਮ ਯੋਗੀ ਸਮੇਤ 40 ਨਾਂ ਹਨ। ਹਾਲਾਂਕਿ ਲਿਸਟ ਵਿਚ ਸੁਲਤਾਨਪੁਰ ਤੋਂ ਸਾਂਸਦ ਮੇਨਕਾ ਗਾਂਧੀ ਅਤੇ ਉਨ੍ਹਾਂ ਦੇ ਬੇਟੇ ਵਰੁਣ ਗਾਂਧੀ ਦਾ ਨਾਂ ਨਹੀਂ ਹੈ। […]
By : Editor Editor
ਲਖਨਊ 27 ਮਾਰਚ, ਨਿਰਮਲ : ਬੀਜੇਪੀ ਨੇ ਪਹਿਲੇ ਪੜਾਅ ਲਈ ਯੂਪੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ ਪੀਐਮ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਯੂਪੀ ਦੇ ਸੀਐਮ ਯੋਗੀ ਸਮੇਤ 40 ਨਾਂ ਹਨ।
ਹਾਲਾਂਕਿ ਲਿਸਟ ਵਿਚ ਸੁਲਤਾਨਪੁਰ ਤੋਂ ਸਾਂਸਦ ਮੇਨਕਾ ਗਾਂਧੀ ਅਤੇ ਉਨ੍ਹਾਂ ਦੇ ਬੇਟੇ ਵਰੁਣ ਗਾਂਧੀ ਦਾ ਨਾਂ ਨਹੀਂ ਹੈ। ਇਸ ਦੇ ਨਾਲ ਹੀ ਕੇਸਰਗੰਜ ਤੋਂ ਸਾਂਸਦ ਬ੍ਰਿਜਭੂਸ਼ਣ ਸਿੰਘ ਦਾ ਨਾਂ ਵੀ ਲਿਸਟ ਵਿਚ ਨਹੀਂ ਹੈ।
ਮੱਧਪ੍ਰਦੇਸ਼ ਦੇ ਸੀਐਮ ਮੋਹਨ ਯਾਦਵ, ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ, ਉਰਤਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ ਦਾ ਨਾਂ ਵੀ ਸਟਾਰ ਪ੍ਰਚਾਰਕਾਂ ਦੀ ਲਿਸਟ ਵਿਚ ਹੈ। ਪ੍ਰਚਾਰਕਾਂ ਦੀ ਲਿਸਟ ਵਿਚ ਦੋਵੇਂ ਡਿਪਟੀ ਸੀਐਮ ਬਰਜੇਸ਼ ਪਾਠਕ ਅਤੇ ਕੇਸ਼ਵ ਮੌਰਿਆ ਸਮੇਤ ਯੂਪੀ ਦੇ 12 ਮੰਤਰੀਆਂ ਦੇ ਨਾਂ ਵੀ ਹਨ।
ਇਹ ਖ਼ਬਰ ਵੀ ਪੜ੍ਹੋ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ’ਤੇ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ।
ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ। ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਰਟੀ ਲੋਕ ਸਭਾ ਚੋਣਾਂ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਹਮਲਾਵਰ ਹੋ ਗਈ ਹੈ। ਜਿੱਥੇ ਪਾਰਟੀ ਇਸ ਮਾਮਲੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਆਗੂ ਉਸ ਦਿਨ ਤੋਂ ਹੀ ਸੰਘਰਸ਼ ਦੇ ਰਾਹ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਹੋਏ ਹਨ।