ਵੇਰਕਾ, ਬਲਬੀਰ ਸਿੱਧੂ ਅਤੇ ਕਾਂਗੜ ਸਣੇ ਹੋਰ ਆਗੂ ਕਾਂਗਰਸ ਵਿੱਚ ਮੁੜ ਸ਼ਾਮਿਲ
ਨਵੀਂ ਦਿੱਲੀ: ਅੱਜ ਸਵੇਰ ਤੋਂ ਇਹ ਖਬਰ ਚੱਲ ਰਹੀ ਸੀ ਕਿ ਭਾਜਪਾ ਆਗੂ ਰਾਜਕੁਮਾਰ ਵੇਰਕਾ ਭਾਜਪਾ ਨੂੰ ਅਲਵਿਦਾ ਕਹਿ ਕੇ ਮੁੜ ਕਾਂਗਰਸ ਵਿੱਚ ਜਾ ਰਹੇ ਹਨ। ਇੱਥੇ ਦੱਸ ਦਈਏ ਕਿ ਰਾਜਕੁਮਾਰ ਵੇਰਕਾ ਪਹਿਲਾਂ ਕਾਂਗਰਸ ਵਿੱਚ ਹੀ ਹੁੰਦੇ ਸਨ ਜਿਹੜੇ ਕਿ ਚੋਣਾਂ ਹਾਰਨ ਤੋਂ ਬਾਅਦ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ […]
By : Editor (BS)
ਨਵੀਂ ਦਿੱਲੀ: ਅੱਜ ਸਵੇਰ ਤੋਂ ਇਹ ਖਬਰ ਚੱਲ ਰਹੀ ਸੀ ਕਿ ਭਾਜਪਾ ਆਗੂ ਰਾਜਕੁਮਾਰ ਵੇਰਕਾ ਭਾਜਪਾ ਨੂੰ ਅਲਵਿਦਾ ਕਹਿ ਕੇ ਮੁੜ ਕਾਂਗਰਸ ਵਿੱਚ ਜਾ ਰਹੇ ਹਨ। ਇੱਥੇ ਦੱਸ ਦਈਏ ਕਿ ਰਾਜਕੁਮਾਰ ਵੇਰਕਾ ਪਹਿਲਾਂ ਕਾਂਗਰਸ ਵਿੱਚ ਹੀ ਹੁੰਦੇ ਸਨ ਜਿਹੜੇ ਕਿ ਚੋਣਾਂ ਹਾਰਨ ਤੋਂ ਬਾਅਦ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।
ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਰਾਜਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਅਤੇ ਇਹਨਾਂ ਦੇ ਨਾਲ ਹੋਰ ਕਈ ਵੱਡੇ ਆਗੂ ਜੋ ਕਿ ਭਾਜਪਾ ਵਿੱਚ ਸਨ ਅੱਜ ਕਾਂਗਰਸ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਕਾਂਗਰਸ ਹੈਡਕੁਆਰਟਰ ਵਿੱਚ ਪਹੁੰਚ ਚੁੱਕੇ ਹਨ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇਨ੍ਹਾਂ ਨੇ ਹੁਣ ਆਪਣੀ ਘਰ ਵਾਪਸੀ ਕਰ ਲਈ ਹੈ ਅਤੇ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।