ਵਿਜੀਲੈਂਸ ਵਲੋਂ ਰਿਸ਼ਵਤਖੋਰ ਕਾਬੂ

ਵਿਜੀਲੈਂਸ ਵਲੋਂ ਰਿਸ਼ਵਤਖੋਰ ਕਾਬੂ


ਚੰਡੀਗੜ੍ਹ, 11 ਅਪ੍ਰੈਲ, ਨਿਰਮਲ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਤੇਲੂ ਰਾਮ ਵਾਸੀ ਚੰਦਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਬੈਂਕ ਤੋਂ ਕਰਜ਼ਾ ਲੈਣ ਲਈ ਉਸ ਦੇ ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਰਿੰਦੇ ਨੇ ਉਸ ਕੋਲੋਂ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਾਕਾਤ ਸਮੇਂ, ਪਟਵਾਰੀ ਨੇ ਇਸ ਸਬੰਧੀ ਉਸ ਨੂੰ ਆਪਣੇ ਕਰਿੰਦੇ ਅਮਨਦੀਪ ਸਿੰਘ ਉਰਫ ਦੀਪ ਨੂੰ ਮਿਲਣ ਲਈ ਕਿਹਾ, ਜਿਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 3500 ਰੁਪਏ ਦੀ ਮੰਗ ਕੀਤੀ। ਜਿਸ ਵਿੱਚੋਂ ਪਟਵਾਰੀ ਦੇ ਕਰਿੰਦੇ ਨੇ 500 ਰੁਪਏ ਆਪਣੇ ਲਈ ਲੈਣ ਅਤੇ ਬਾਕੀ 3000 ਰੁਪਏ ਪਟਵਾਰੀ ਨੂੰ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਗੱਲਬਾਤ ਦੀ ਰਿਕਾਰਡਿੰਗ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਥਿਤ ਮੁਲਜ਼ਮ ਅਮਨਦੀਪ ਸਿੰਘ ਉਰਫ਼ ਦੀਪ ਨੂੰ ਉਕਤ ਪਟਵਾਰਖਾਨੇ ਦੀ ਪਾਰਕਿੰਗ ਤੋਂ ਸ਼ਿਕਾਇਤਕਰਤਾ ਕੋਲੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 3500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਨੂੰ ਵੀ ਉਸ ਦੇ ਦਫਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮੰਗਲਵਾਰ ਸਵੇਰੇ ਦੋ ਵਕੀਲਾਂ ਵਿਚਾਲੇ ਝੜਪ ਹੋ ਗਈ। ਦਰਅਸਲ, ਇਕ ਵਕੀਲ ਨੇ ਦੂਜੇ ਨੂੰ ਦੇਖ ਕੇ ‘ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ’ ਗੀਤ ਗਾਇਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਇਸ ਮਾਮਲੇ ਵਿੱਚ ਇੱਕ ਵਕੀਲ ਦੇ ਚਿਹਰੇ ਉੱਤੇ ਸੱਟਾਂ ਵੀ ਲੱਗੀਆਂ।

ਹਾਲਾਂਕਿ ਇਸ ਮਾਮਲੇ ਵਿੱਚ ਹੋਰ ਵਕੀਲਾਂ ਵੱਲੋਂ ਦੋਵਾਂ ਧਿਰਾਂ ਵਿੱਚ ਆਪਸੀ ਸਮਝੌਤਾ ਹੋ ਗਿਆ ਸੀ, ਜਿਸ ਕਾਰਨ ਇਸ ਕੇਸ ਵਿੱਚ ਕੋਈ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਅਸਲ ਵਿੱਚ ਅਜਿਹਾ ਕੀ ਸੀ ਕਿ ਅਦਾਲਤ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਵੱਲੋਂ ਸਾਗਰ ਦਾ ਨਾਂ ਉਸ ਦੇ ਨਾਲ ਜੋੜ ਦਿੱਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਗੀਤ ‘ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ’ ਕਾਫੀ ਮਸ਼ਹੂਰ ਹੋ ਰਿਹਾ ਹੈ। ਇਸ ਸਬੰਧੀ ਹਰ ਰੋਜ਼ ਸੋਸ਼ਲ ਮੀਡੀਆ ’ਤੇ ਨਵੀਆਂ-ਨਵੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ।

ਮੰਗਲਵਾਰ ਨੂੰ ਇਕ ਵਕੀਲ ਦੂਜੇ ਵਕੀਲ ਦੇ ਨੇੜੇ ਆ ਗਿਆ ਅਤੇ ਮਜ਼ਾਕ ਵਿਚ ਸਾਗਰ ਦੀ ਵਹੁਟੀ ਵਾਲਾ ਗੀਤ ਗਾਉਣਾ ਸ਼ੁਰੂ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ ਪਰ ਬਾਅਦ ’ਚ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਸ ਲੜਾਈ ਵਿੱਚ ਇੱਕ ਵਕੀਲ ਦੇ ਚਿਹਰੇ ਉੱਤੇ ਸੱਟਾਂ ਵੀ ਲੱਗੀਆਂ।

ਲੜਾਈ ਨੂੰ ਦੇਖ ਕੇ ਆਸ-ਪਾਸ ਮੌਜੂਦ ਹੋਰ ਵਕੀਲ ਵੀ ਇਕੱਠੇ ਹੋ ਗਏ ਅਤੇ ਦੋਵਾਂ ਧਿਰਾਂ ਨੂੰ ਵੱਖ ਕਰ ਦਿੱਤਾ। ਹਾਲਾਂਕਿ ਕੁਝ ਸਮੇਂ ਬਾਅਦ ਹੋਰ ਵਕੀਲਾਂ ਨੇ ਦੋਵਾਂ ਧਿਰਾਂ ਦਾ ਆਪਸੀ ਸਮਝੌਤਾ ਕਰਵਾ ਕੇ ਮਾਮਲਾ ਰਫਾ-ਦਫਾ ਕਰਵਾ ਦਿੱਤਾ। ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਇਕ ਵਕੀਲ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਪਰ ਬਾਅਦ ’ਚ ਮਾਮਲਾ ਖਤਮ ਹੋ ਗਿਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…