ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ […]
By : Editor (BS)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ ਲਈ ਪੱਕਾ ਮਕਾਨ ਬਣਾਉਣ ਲਈ ਮਿਲੇ ਸਨ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਪਿਛਲੇ ਸੱਤ ਸਾਲਾਂ ਤੋਂ ਫ਼ਰਾਰ ਸੀ।
ਦੱਸਣਯੋਗ ਹੈ ਕਿ ਕਰੀਬ 7 ਸਾਲ ਪਹਿਲਾਂ ਦਰਜ ਹੋਏ ਇਸ ਕੇਸ ਵਿੱਚ ਸ਼ਾਮਲ ਕੁੱਲ 132 ਮੁਲਜ਼ਮਾਂ ਵਿੱਚੋਂ ਹੁਣ ਤੱਕ 119 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 11 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2011-2012 ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ (ਬੀ.ਪੀ.ਐਲ.) ਲਈ ਪਿੰਡ ਖਾਨਗਾਹ ਦੀ ਪੰਚਾਇਤ ਨੂੰ ਪ੍ਰਾਪਤ ਹੋਈ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ ਤਤਕਾਲੀ ਏ.ਡੀ.ਸੀ. ਵਿਕਾਸ-ਕਮ-ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪ੍ਰੀਸ਼ਦ, ਕਪੂਰਥਲਾ ਸਤੀਸ਼ ਚੰਦਰ ਵਸ਼ਿਸ਼ਟ ਨੇ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਉਸ ਸਮੇਂ ਦੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਂ 'ਤੇ ਚੈੱਕ ਜਾਰੀ ਕਰਕੇ ਗ੍ਰਾਂਟਾਂ ਦਾ ਗਬਨ ਕੀਤਾ ਸੀ।