Begin typing your search above and press return to search.

ਪਰਲਜ਼ ਗਰੁੱਪ ਦੇ ਮਾਲਕ ਭੰਗੂ ਦੀ ਪਤਨੀ ਗ੍ਰਿਫ਼ਤਾਰ

ਚੰਡੀਗੜ੍ਹ, 14 ਸਤੰਬਰ (ਸ਼ਾਹ) : ਪਰਲਜ਼ ਗਰੁੱਪ ਘੋਟਾਲਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਪਰਲਜ਼ ਗੋਲਡਨ ਫੋਰੈਸਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਵੱਲੋਂ ਕਾਫ਼ੀ ਸਮੇਂ ਤੋਂ ਇਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਸੀ ਪਰ […]

prem kaur Bhangu
X

prem kaur Bhangu

Editor (BS)By : Editor (BS)

  |  14 Sept 2023 3:35 PM IST

  • whatsapp
  • Telegram

ਚੰਡੀਗੜ੍ਹ, 14 ਸਤੰਬਰ (ਸ਼ਾਹ) : ਪਰਲਜ਼ ਗਰੁੱਪ ਘੋਟਾਲਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਪਰਲਜ਼ ਗੋਲਡਨ ਫੋਰੈਸਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਵੱਲੋਂ ਕਾਫ਼ੀ ਸਮੇਂ ਤੋਂ ਇਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਸੀ ਪਰ ਇਹ ਤਫ਼ਤੀਸ਼ ਵਿਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ।

ਵਿਜੀਲੈਂਸ ਵੱਲੋਂ ਪ੍ਰੇਮ ਕੌਰ ਨੂੰ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿਚ ਪੀਏਸੀਐਲ ਤੇ ਪਰਲਜ਼ ਗੋਲਡਨ ਫੋਰੈਸਟ ਲਿਮਟਿਡ ਦੀਆਂ ਸਹਾਇਕ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਰਿਸ਼ਤੇਦਾਰਾਂ ਨੂੰ ਅਧਿਕਾਰ ਦਿੱਤੇ ਹੋਏ ਸਨ।

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਮੋਹਾਲੀ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 79, ਮਿਤੀ 16-07-2020 ਵਿਚ ਗ੍ਰਿਫ਼ਤਾਰ ਕੀਤਾ ਹੈ।

Next Story
ਤਾਜ਼ਾ ਖਬਰਾਂ
Share it