ਵਿਜੀਲੈਂਸ ਵਲੋਂ ਸਾਬਕਾ ਸੀਐਮ ਚੰਨੀ ’ਤੇ ਸ਼ਿਕੰਜਾ ਕਸਣ ਦੀ ਤਿਆਰੀ
ਚੰਡੀਗੜ੍ਹ, 1 ਮਾਰਚ, ਨਿਰਮਲ : ਪੰਜਾਬ ਸਰਕਾਰ ਵਲੋਂ ਸਾਬਕਾ ਸੀਐਮ ਚੰਨੀ ’ਤੇ ਸ਼ਿਕੰਜਾ ਕਸਣ ਦੀ ਤਿਆਰੀ ਹੈ। ਗੋਆ ਵਿਚ 8.92 ਏਕੜ ਪ੍ਰਾਈਮ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ’ਤੇ ਦੇਣ ਦੇ ਮਾਮਲੇ ਵਿਚ ਵਿਜੀਲੈਂਸ ਉਨ੍ਹਾਂ ਨੂੰ ਪੁਛਗਿੱਛ ਲਈ ਤਲਬ ਕਰਨ ਦੀ ਤਿਆਰੀ ਵਿਚ ਹੈ। ਇਸ ਸਭ ਦੇ ਸੰਕੇਤ ਖੁਦ ਸੀਐਮ ਭਗਵੰਤ ਮਾਨ ਨੇ ਦਿੱਤੇ ਹਨ।ਉਨ੍ਹਾਂ […]
By : Editor Editor
ਚੰਡੀਗੜ੍ਹ, 1 ਮਾਰਚ, ਨਿਰਮਲ : ਪੰਜਾਬ ਸਰਕਾਰ ਵਲੋਂ ਸਾਬਕਾ ਸੀਐਮ ਚੰਨੀ ’ਤੇ ਸ਼ਿਕੰਜਾ ਕਸਣ ਦੀ ਤਿਆਰੀ ਹੈ। ਗੋਆ ਵਿਚ 8.92 ਏਕੜ ਪ੍ਰਾਈਮ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ’ਤੇ ਦੇਣ ਦੇ ਮਾਮਲੇ ਵਿਚ ਵਿਜੀਲੈਂਸ ਉਨ੍ਹਾਂ ਨੂੰ ਪੁਛਗਿੱਛ ਲਈ ਤਲਬ ਕਰਨ ਦੀ ਤਿਆਰੀ ਵਿਚ ਹੈ। ਇਸ ਸਭ ਦੇ ਸੰਕੇਤ ਖੁਦ ਸੀਐਮ ਭਗਵੰਤ ਮਾਨ ਨੇ ਦਿੱਤੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਜਿਸ ਨੇ ਵੀ ਨੁਕਸਾਨ ਪੰਹੁਚਾਇਆ ਹੈ ਉਸ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਬਾਰੇ ਸੀਐਮ ਦਾਅਵਾ ਕਰ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਖੁਲਾਸੇ ਹੋਣਗੇ। ਜਿਸ ਤੋਂ ਪਤਾ ਚੱਲੇਗਾ ਕਿ ਪੰਜਾਬ ਦੇ ਨੇਤਾਵਾਂ ਨੇ ਕਿਸ ਤਰ੍ਹਾਂ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਹੈ।
ਦੱਸਦੇ ਚਲੀਏ ਕਿ 2022 ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ। ਉਸ ਸਮੇਂ ਪਾਰਟੀ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੀ ਵਾਗਡੋਰ ਸੰਭਾਲੀ ਸੀ। ਉਹ 3 ਮਹੀਨੇ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਸੀ।ਇਸ ਦੌਰਾਨ ਗੋਆ ਵਿਚ ਪੰਜਾਬ ਸਰਕਾਰ ਦੀ ਜ਼ਮੀਨ 1.13 ਲੱਖ ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਲੀਜ਼ ’ਤੇ ਦਿੱਤੀ ਗਈ ਸੀ। ਇਸੇ ਮਾਮਲੇ ਦੀ ਜਾਂਚ ਚਲ ਰਹੀ ਹੈ। ਹਾਲਾਂਕਿ ਹੁਣ ਸਰਕਾਰ ਨੇ ਐਗਰੀਮੈਂਟ ਕੈਂਸਲ ਕਰ ਦਿੱਤਾ ਹੈ। ਨਾਲ ਹੀ ਜ਼ਮੀਨ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਹੈ। ਦੱਸਦੇ ਚਲੀਏ ਕਿ ਇਸ ਤੋਂ ਪਹਿਲਾਂ ਵੀ ਚੰਨੀ ਕੋਲੋਂ ਪੁੱਛਗਿੱਛ ਹੋ ਚੁੱਕੀ ਹੈ।
ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਸਰਕਾਰ ਵਿਰੋਧੀ ਦਲਾਂ ’ਤੇ ਪੂਰੀ ਤਰ੍ਹਾਂ ਹਾਵੀ ਹੋ ਗਈ ਹੈ। ਇੱਕ ਪਾਸੇ ਕਿਸਾਨ ਅੰਦੋਲਨ ਦੇ ਕਾਰਨ ਸਾਰੀ ਪਾਰਟੀਆਂ ਸਰਕਾਰ ਨੂੰ ਘੇਰ ਰਹੀਆਂ ਹਨ ਤੇ ਦੂਜੇ ਪਾਸੇ ਸਰਕਾਰ ਉਨ੍ਹਾਂ ’ਤੇ ਹਮਲਾਵਰ ਮੂਡ ਵਿਚ ਹੈ। ਬੀਤੇ ਦਿਨ ਲੁਧਿਆਣਾ ਵਿਚ ਸਰਕਾਰੀ ਕੰਮ ਵਿਚ ਅੜਿੱਕਾ ਪਾਉਣ ਦੇ ਮਾਮਲੇ ਵਿਚ ਰਵਨੀਤ ਬਿੱਟੂ ਸਮੇਤ ਕਈ ਨੇਤਾਵਾਂ ’ਤੇ ਕੇਸ ਦਰਜ ਹੋਇਆ।
ਇਹ ਖ਼ਬਰ ਵੀ ਪੜ੍ਹੋ
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ 20 ਭਾਰਤੀ ਨਾਗਰਿਕ ਅਜੇ ਵੀ ਰੂਸ ’ਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀਰਵਾਰ ਨੂੰ ਕਿਹਾ, ਅਸੀਂ ਇਸ ਮਾਮਲੇ ਵਿੱਚ ਪਹਿਲਾਂ ਹੀ ਦੋ ਬਿਆਨ ਜਾਰੀ ਕਰ ਚੁੱਕੇ ਹਾਂ। ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਸਾਡੀ ਸਲਾਹ ਹੈ ਕਿ ਉਹ ਜੰਗ ਦੇ ਮੈਦਾਨ ਤੋਂ ਦੂਰ ਰਹਿਣ।ਵਿਦੇਸ਼ ਮੰਤਰਾਲੇ ਨੇ 25 ਫਰਵਰੀ ਨੂੰ ਕਿਹਾ ਸੀ - ਰੂਸੀ ਫੌਜ ਵਿੱਚ ਭਰਤੀ ਹੋਏ ਕਈ ਭਾਰਤੀਆਂ ਨੂੰ ਬਚਾ ਲਿਆ ਗਿਆ ਹੈ। ਉੱਥੋਂ ਦੀ ਫੌਜ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ। ਮੰਤਰਾਲੇ ਦਾ ਇਹ ਬਿਆਨ ਯੁੱਧ ਲੜਨ ਲਈ ਯੂਕਰੇਨ ਭੇਜੇ ਗਏ ਇੱਕ ਭਾਰਤੀ ਦੀ ਮੌਤ ਤੋਂ ਬਾਅਦ ਆਇਆ ਹੈ।
ਜੈਸਵਾਲ ਨੇ ਕਿਹਾ- ਭਾਰਤ ਸਰਕਾਰ ਇਸ ਮੁੱਦੇ ’ਤੇ ਰੂਸ ਨਾਲ ਗੱਲ ਕਰ ਰਹੀ ਹੈ। ਸਾਡਾ ਦੂਤਾਵਾਸ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨੌਕਰੀਆਂ ਲਈ ਰੂਸ ਗਏ ਕਈ ਭਾਰਤੀ ਇਸ ਸਮੇਂ ਯੂਕਰੇਨ ਵਿਰੁੱਧ ਜੰਗ ਲੜ ਰਹੇ ਹਨ। ਹੈਦਰਾਬਾਦ ਦੇ ਰਹਿਣ ਵਾਲੇ ਮੁਹੰਮਦ ਸੂਫੀਆਨ ਬਾਰੇ ਕਿਹਾ ਜਾਂਦਾ ਹੈ ਕਿ ਉਸ ਨੂੰ ਕਥਿਤ ਤੌਰ ’ਤੇ ਨੌਕਰੀ ਦੇ ਬਹਾਨੇ ਰੂਸੀ ਫੌਜ ਨਾਲ ਯੂਕਰੇਨ ਵਿਰੁੱਧ ਲੜਨ ਲਈ ਭੇਜਿਆ ਗਿਆ ਸੀ।
ਇਸ ਤੋਂ ਬਾਅਦ ਸੂਫੀਆਨ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਉਸ ਦੀ ਸੁਰੱਖਿਅਤ ਵਾਪਸੀ ਦੀ ਬੇਨਤੀ ਕੀਤੀ। ਪਰਿਵਾਰ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਦਾ ਸਿੱਧਾ ਜ਼ਿਕਰ ਕੀਤੇ ਬਿਨਾਂ ਜੈਸਵਾਲ ਨੇ ਕਿਹਾ- ਸਾਡੀ ਜਾਣਕਾਰੀ ਮੁਤਾਬਕ 20 ਭਾਰਤੀ ਇਸ ਸਮੇਂ ਰੂਸ ’ਚ ਫਸੇ ਹੋਏ ਹਨ। ਅਸੀਂ ਇਨ੍ਹਾਂ ਲੋਕਾਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਕੀਤੇ ਹਨ, ਤੁਸੀਂ ਜ਼ਰੂਰ ਦੇਖਿਆ ਹੋਵੇਗਾ।ਫੈਸਲ ਖਾਨ ਬਾਬਾ ਵਲੌਗਸ ਨਾਂ ਦਾ ਯੂਟਿਊਬ ਚੈਨਲ ਚਲਾਉਂਦਾ ਹੈ। ਉਸਨੇ ਆਪਣੇ ਚੈਨਲ ਵਿੱਚ ਵਿਦੇਸ਼ਾਂ ਵਿੱਚ ਨੌਕਰੀਆਂ ਨਾਲ ਸਬੰਧਤ ਕਈ ਵੀਡੀਓ ਪੋਸਟ ਕੀਤੇ ਹਨ।ਬੁਲਾਰੇ ਨੇ ਅੱਗੇ ਕਿਹਾ- ਅਸੀਂ ਭਾਰਤੀ ਲੋਕਾਂ ਨੂੰ ਕਿਹਾ ਹੈ ਕਿ ਜੰਗ ਦੇ ਮੋਰਚੇ ’ਤੇ ਸਥਿਤੀ ਬਹੁਤ ਖਰਾਬ ਹੈ ਅਤੇ ਲੋਕਾਂ ਨੂੰ ਉੱਥੇ ਨਹੀਂ ਜਾਣਾ ਚਾਹੀਦਾ। ਨਵੀਂ ਦਿੱਲੀ ਅਤੇ ਮਾਸਕੋ ਭਾਰਤੀਆਂ ਦੀ ਸੁਰੱਖਿਆ ਅਤੇ ਵਾਪਸੀ ਲਈ ਮਿਲ ਕੇ ਕੰਮ ਕਰ ਰਹੇ ਹਨ।ਜੈਸਵਾਲ ਨੇ ਅੱਗੇ ਕਿਹਾ, ਇਸ ਮਾਮਲੇ ਵਿਚ ਜੋ ਵੀ ਜਾਣਕਾਰੀ ਸਾਡੇ ਕੋਲ ਆ ਰਹੀ ਹੈ, ਅਸੀਂ ਉਸ ਨੂੰ ਰੂਸੀ ਦੂਤਾਵਾਸ ਨਾਲ ਸਾਂਝਾ ਕਰ ਰਹੇ ਹਾਂ। ਇਸ ਪਹਿਲ ਦਾ ਨਤੀਜਾ ਹੈ ਕਿ ਹੁਣ ਤੱਕ ਕਈ ਭਾਰਤੀਆਂ ਨੂੰ ਬਚਾਇਆ ਜਾ ਚੁੱਕਾ ਹੈ। ਇਹ ਮਾਮਲਾ ਸਾਡੇ ਲਈ ਬਹੁਤ ਅਹਿਮ ਹੈ।