ਵਿਜੀਲੈਂਸ ਨੇ ਇੱਕ ਹੋਰ ਰਿਸ਼ਵਤਖੋਰ ਕੀਤਾ ਕਾਬੂ
ਬਟਾਲਾ, 23 ਮਾਰਚ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ […]
By : Editor Editor
ਬਟਾਲਾ, 23 ਮਾਰਚ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।