Begin typing your search above and press return to search.

ਵਿਜੀਲੈਂਸ ਨੇ ਰਿਸ਼ਵਤ ਲੈ ਰਿਹਾ ਏਐਸਆਈ ਕੀਤਾ ਕਾਬੂ

ਫ਼ਿਰੋਜ਼ਪੁਰ, 28 ਨਵੰਬਰ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤੈਨਾਤ ਸਹਾਇਕ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਨੂੰ ਪ੍ਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ […]

ਵਿਜੀਲੈਂਸ ਨੇ ਰਿਸ਼ਵਤ ਲੈ ਰਿਹਾ ਏਐਸਆਈ ਕੀਤਾ ਕਾਬੂ

Editor EditorBy : Editor Editor

  |  27 Nov 2023 11:47 PM GMT

  • whatsapp
  • Telegram
  • koo


ਫ਼ਿਰੋਜ਼ਪੁਰ, 28 ਨਵੰਬਰ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤੈਨਾਤ ਸਹਾਇਕ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਨੂੰ ਪ੍ਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਉਕਤ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿਚ ਉਸ ਦਾ ਨਾਂ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧੀ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ।

ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐੱਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏਐੱਸਆਈ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Next Story
ਤਾਜ਼ਾ ਖਬਰਾਂ
Share it