Begin typing your search above and press return to search.

ਵਿਜੀਲੈਂਸ ਨੇ ਭਰਤਇੰਦਰ ਚਹਿਲ ਕੋਲੋਂ ਕੀਤੀ ਪੁੱਛਗਿੱਛ

ਪਟਿਆਲਾ, 27 ਦਸੰਬਰ, ਨਿਰਮਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ 4 ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਭਰਤ ਇੰਦਰ ਸਿੰਘ ਚਾਹਲ […]

Vigilance questioned Bharat Inder Chahal
X

Editor EditorBy : Editor Editor

  |  27 Dec 2023 6:16 AM IST

  • whatsapp
  • Telegram
ਪਟਿਆਲਾ, 27 ਦਸੰਬਰ, ਨਿਰਮਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ 4 ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਭਰਤ ਇੰਦਰ ਸਿੰਘ ਚਾਹਲ ਨੂੰ ਅਗਲੇ ਹਫ਼ਤੇ ਮੁੜ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਬੁਲਾਇਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ
ਕੈਨੇਡਾ ਰਹਿੰਦੇ ਇਕ ਨੌਜਵਾਨ ਦੀ ਜਲੰਧਰ ਵਿਚ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਉਸ ਦੀ ਪਛਾਣ ਸੁਖਪਾਲ ਸਿੰਘ ਸੁੱਖਾ (39) ਵਾਸੀ ਹਰਦੇਵ ਨਗਰ ਵਜੋਂ ਹੋਈ ਹੈ। ਉਹ ਕੈਨੇਡਾ ਦਾ ਪੱਕਾ ਵਸਨੀਕ ਸੀ ਅਤੇ ਮੰਗਲਵਾਰ ਨੂੰ ਉਸ ਨੇ ਵਾਪਸ ਕੈਨੇਡਾ ਜਾਣਾ ਸੀ ਪਰ ਉਸ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।
ਘਟਨਾ ਸ਼ੇਰ ਸਿੰਘ ਕਲੋਨੀ ਨੇੜੇ ਵਾਪਰੀ। ਸੁਖਪਾਲ ਸਿੰਘ ਸੁੱਖਾ ਸੋਮਵਾਰ ਰਾਤ ਆਪਣੀ ਐਕਟਿਵਾ ’ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਕਾਫੀ ਦੇਰ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਨੂੰ ਚਿੰਤਾ ਹੋਣ ਲੱਗੀ। ਪਰਿਵਾਰਕ ਮੈਂਬਰ ਰਾਤ ਭਰ ਉਸ ਦੀ ਭਾਲ ਕਰਦੇ ਰਹੇ ਪਰ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸਵੇਰੇ ਸ਼ੇਰ ਸਿੰਘ ਕਲੋਨੀ ਨੇੜੇ ਉਸ ਦੀ ਲਾਸ਼ ਪਈ ਮਿਲੀ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।
ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸੁਖਪਾਲ ਦੀ ਕੁੱਟਮਾਰ ਕਰਕੇ ਜ਼ਖਮੀ ਹਾਲਤ ’ਚ ਉਥੇ ਸੁੱਟ ਦਿੱਤਾ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ ਹੈ। ਸੁੱਖਾ ਵਿਆਹਿਆ ਹੋਇਆ ਸੀ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਏਡੀਸੀਪੀ ਸਿਟੀ ਹਰਵਿੰਦਰ ਗਿੱਲ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਵਿੱਚ ਇੰਡੀਆ ਗਠਜੋੜ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਨੇ ਲੋਕ ਸਭਾ ਚੋਣਾਂ ਵਿੱਚ ‘ਆਪ’ ਨਾਲ ਗੱਠਜੋੜ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦੀ ਦਲੀਲ ਸੀ ਕਿ ਇਸ ਨਾਲ ਕਾਂਗਰਸ ਨੂੰ ਹੀ ਨੁਕਸਾਨ ਹੋਵੇਗਾ।
ਰਾਸ਼ਟਰੀ ਕਾਂਗਰਸ ਦੇ ਨੇਤਾਵਾਂ ਨੇ ਇਸ ਮੁੱਦੇ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ, ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬੈਠਕ ’ਚ ਗਠਜੋੜ ਅਤੇ ਸੀਟਾਂ ਦੀ ਵੰਡ ’ਤੇ ਚਰਚਾ ਨਹੀਂ ਹੋਈ। ਨੇਤਾਵਾਂ ਦੀ ਗੱਲ ਸੁਣ ਲਈ ਗਈ ਹੈ, ਹਾਲਾਂਕਿ ਅੰਤਿਮ ਫੈਸਲਾ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਵੱਲੋਂ ਹੀ ਲਿਆ ਜਾਵੇਗਾ।
ਪੰਜਾਬ ਕਾਂਗਰਸ ਦੇ ਆਗੂਆਂ ਨੇ ਮੰਗਲਵਾਰ (26 ਦਸੰਬਰ) ਨੂੰ ਪਾਰਟੀ ਹਾਈਕਮਾਂਡ ਨਾਲ ਦੋ ਘੰਟੇ ਤੱਕ ਗੱਲਬਾਤ ਕੀਤੀ। ਇਹ ਮੀਟਿੰਗ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਚੱਲੀ। ਮੀਟਿੰਗ ਵਿੱਚ ਸੂਬੇ ਦੇ 33 ਸੀਨੀਅਰ ਆਗੂ ਹਾਜ਼ਰ ਸਨ। ਇਸ ਵਿੱਚ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਵਿਧਾਇਕ ਸ਼ਾਮਲ ਸਨ। ਹਾਲਾਂਕਿ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦ ਨਹੀਂ ਸਨ। ਹਾਈਕਮਾਂਡ ਨੇ ਹਰੇਕ ਆਗੂ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਲਗਭਗ 3 ਮਿੰਟ ਦਾ ਸਮਾਂ ਦਿੱਤਾ। ਮੀਟਿੰਗ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੀਤੀ। ਮੀਟਿੰਗ ਵਿੱਚ ਪਾਰਟੀ ਇੰਚਾਰਜ ਦੇਵੇਂਦਰ ਸਿੰਘ ਵੀ ਮੌਜੂਦ ਸਨ।
Next Story
ਤਾਜ਼ਾ ਖਬਰਾਂ
Share it