Begin typing your search above and press return to search.

ਵਿਜੋਏ ਕੁਮਾਰ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਬਣੇ

ਚੰਡੀਗੜ੍ਹ, 1 ਜਨਵਰੀ, ਨਿਰਮਲ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ […]

Vijay Kumar became Special Chief Secretary to the Chief Minister
X

Editor EditorBy : Editor Editor

  |  1 Jan 2024 11:50 AM IST

  • whatsapp
  • Telegram

ਚੰਡੀਗੜ੍ਹ, 1 ਜਨਵਰੀ, ਨਿਰਮਲ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ।ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।
ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ
ਜਲੰਧਰ ਦੇ ਕਸਬਾ ਆਦਮਪੁਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਮਰਨ ਵਾਲਿਆਂ ਵਿਚ ਆਦਮਪੁਰ ਦੇ ਪਿੰਡ ਡਰੋਲੀ ਖੁਰਦ ਦਾ ਰਹਿਣ ਵਾਲਾ ਮਨਮੋਹਨ ਸਿੰਘ (55), ਉਸ ਦੀ ਪਤਨੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ (31) ਅਤੇ ਜੋਤੀ ਦੀ ਬੇਟੀ ਅਮਨ (3) ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰਿਆਂ ਦੇ ਗਲੇ ਤੇ ਗਲਾ ਘੁੱਟਣ ਦੇ ਨਿਸ਼ਾਨ ਸਨ। ਜਿਸ ਵਿੱਚ ਮਨਮੋਹਨ ਦੇ ਗਲ ’ਤੇ ਫਾਂਸੀ ਦਾ ਨਿਸ਼ਾਨ ਸੀ। ਹਾਲਾਂਕਿ ਬਾਕੀ ਲਾਸ਼ਾਂ ਤੇ ਵੀ ਨਿਸ਼ਾਨ ਸਨ। ਸੋਮਵਾਰ ਨੂੰ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਜਲੰਧਰ ਦੇ ਸਿਵਲ ਹਸਪਤਾਲ ਵਿਚ ਕੀਤਾ ਜਾਵੇਗਾ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਮਨਮੋਹਨ ਸਿੰਘ ਆਦਮਪੁਰ ਸਥਿਤ ਡਾਕਖਾਨੇ ਵਿੱਚ ਪੋਸਟ ਮਾਸਟਰ ਵਜੋਂ ਕੰਮ ਕਰਦਾ ਸੀ। ਇਸ ਮਾਮਲੇ ਚ ਜਵਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਉਸ ਦਾ ਵਿਆਹ ਪ੍ਰਭਜੋਤ ਕੌਰ ਵਾਸੀ ਡਰੋਲੀ ਖੁਰਦ ਨਾਲ ਹੋਇਆ ਸੀ। ਪ੍ਰਭਜੋਤ ਸ਼ੁੱਕਰਵਾਰ ਨੂੰ ਆਪਣੇ ਪੇਕੇ ਘਰ ਆਈ ਸੀ ਅਤੇ ਉਸ ਨੇ ਐਤਵਾਰ ਘਰ ਪਰਤਣਾ ਸੀ। ਪਰ ਸਰਬਜੀਤ ਸਵੇਰ ਤੋਂ ਹੀ ਪ੍ਰਭਜੋਤ ਕੌਰ ਨੂੰ ਫ਼ੋਨ ਕਰ ਰਿਹਾ ਸੀ। ਪਰ ਪ੍ਰਭਜੋਤ ਕੌਰ ਨੇ ਇੱਕ ਵਾਰ ਵੀ ਉਸਦਾ ਫੋਨ ਨਹੀਂ ਚੁੱਕਿਆ। ਜਿਸ ਕਾਰਨ ਸਰਬਜੀਤ ਐਤਵਾਰ ਰਾਤ ਨੂੰ ਆਪਣੇ ਸਹੁਰੇ ਘਰ ਪਹੁੰਚ ਗਿਆ। ਸਰਬਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਰਾਤ ਕਰੀਬ 8.30 ਵਜੇ ਆਪਣੇ ਸਹੁਰੇ ਘਰ ਪਹੁੰਚਿਆ। ਕਾਫੀ ਦੇਰ ਤੱਕ ਦਰਵਾਜ਼ਾ ਨਾ ਖੁੱਲ੍ਹਣ ਤੇ ਉਹ ਕਿਸੇ ਤਰ੍ਹਾਂ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਇਆ।
ਅੰਦਰ ਜਾ ਕੇ ਦੇਖਿਆ ਕਿ ਸਹੁਰਾ ਮਨਮੋਹਨ ਸਿੰਘ ਨੇ ਪੱਖੇ ਨਾਲ ਫਾਹਾ ਲਿਆ ਹੋਇਆ ਸੀ ਅਤੇ ਪਰਿਵਾਰ ਦੇ ਬਾਕੀ ਮੈਂਬਰ ਹੇਠਾਂ ਬੈੱਡ ਤੇ ਬੇਹੋਸ਼ ਪਏ ਸਨ। ਸਾਰਿਆਂ ਦੀ ਮੌਤ ਦੀ ਖ਼ਬਰ ਪੂਰੇ ਪਿੰਡ ਵਿੱਚ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ, ਉਸ ਦੀ ਪਤਨੀ ਪ੍ਰਭਜੋਤ ਕੌਰ, ਬੇਟੀ ਅਮਨ ਅਤੇ ਸਾਲੀ ਗੁਰਪ੍ਰੀਤ ਕੌਰ ਉਰਫ਼ ਗੋਪੀ ਨੇ ਕੁਝ ਦਿਨਾਂ ਬਾਅਦ ਕੈਨੇਡਾ ਜਾਣਾ ਸੀ। ਪੁਲਸ ਨੂੰ ਮਿਲੇ ਸੁਸਾਈਡ ਨੋਟ ਵਿੱਚ ਮਨਮੋਹਨ ਨੇ ਆਪਣੀ ਮੌਤ ਦਾ ਕਾਰਨ ਮੁੱਖ ਤੌਰ ’ਤੇ ਕਰਜ਼ੇ ਨੂੰ ਦੱਸਿਆ ਹੈ। ਮਨਮੋਹਨ ਨੇ ਆਪਣੇ ਸੁਸਾਈਡ ਨੋਟ ਵਿਚ ਲਿਖਿਆ ਹੈ ਕਿ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਮਨਮੋਹਨ ਤੇ 30 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਸੀ। ਪੁਲਿਸ ਨੇ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਪੰਜਾਂ ਦੀ ਮੌਤ ਕਿਵੇਂ ਅਤੇ ਕਦੋ ਹੋਈ। ਆਦਮਪੁਰ ਪੁਲਸ ਵੱਲੋਂ ਦੇਰ ਰਾਤ ਤੱਕ ਵਾਰਦਾਤ ਵਾਲੀ ਥਾਂ ਨੂੰ ਸੀਲ ਕੀਤਾ ਹੋਇਆ ਸੀ। ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਸੁਸਾਈਡ ਨੋਟ ਇੱਕ ਪੰਨੇ ਦਾ ਸੀ। ਪੁਲਿਸ ਹੈ ਇਕ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ।
Next Story
ਤਾਜ਼ਾ ਖਬਰਾਂ
Share it