Vijay Sampla News :ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ ਤੋਂ ‘ਮੋਦੀ ਦਾ ਪਰਿਵਾਰ’ ਹਟਾਇਆ

Vijay Sampla News :ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ ਤੋਂ ‘ਮੋਦੀ ਦਾ ਪਰਿਵਾਰ’ ਹਟਾਇਆ


ਹੁਸ਼ਿਆਰਪੁਰ, 17 ਅਪ੍ਰੈਲ, ਨਿਰਮਲ : ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਬੀਜੇਪੀ ਵਿਚ ਪਹਿਲੀ ਵਾਰ ਬਗਾਵਤ ਸਾਹਮਣੇ ਆਈ ਹੈ। ਬੀਜੇਪੀ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ ਐਕਸ ਅਤੇ ਫੇਸਬੁੱਕ ਤੋਂ ‘ਮੋਦੀ ਦਾ ਪਰਵਾਰ’ ਹਟਾ ਦਿੱਤਾ ਹੈ। ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਦੇ ਦਾਅਵੇਦਾਰ ਸੀ। ਹਾਲਾਂਕਿ ਬੀਜੇਪੀ ਨੇ ਮੰਗਲਵਾਰ ਨੂੰ ਇੱਥੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ। 2019 ਵਿਚ ਵਿਜੇ ਸਾਂਪਲਾ ਦਾ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤਾ ਗਿਆ ਸੀ। ਜਿਸ ਤੋਂ ਸਾਂਪਲਾ ਨਰਾਜ਼ ਹੋ ਗਏ। ਸਾਂਪਲਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕੇਂਦਰੀ ਸਮਾਜਕ ਨਿਆ ਤੇ ਅਧਿਕਾਰਤਾ ਰਾਜ ਮੰਤਰੀ ਰਹਿ ਚੁੱਕੇ ਹਨ।
ਸਾਂਪਲਾ ਨੇ ਮੋਦੀ ਦਾ ਪਰਵਾਰ ਹਟਾਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਿਆ ਇੱਕ ਰਸਤਾ ਬੰਦ ਹੁੰਦਾ ਹੈ ਭਗਵਾਨ ਹੋਰ ਕਈ ਰਸਤੇ ਖੋਲ੍ਹ ਦਿੰਦਾ ਹੈ। ਮੇਰੇ ਲਈ ਵੀ ਭਗਵਾਨ ਨੇ ਕੋਈ ਰਸਤਾ ਜ਼ਰੂਰਤ ਨਿਰਧਾਰਤ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ ਬਹੁਤ ਧੰਨਵਾਦ।

ਇਸ ਤੋਂ ਬਾਅਦ ਦੂਜੀ ਪੋਸਟ ਵਿਚ ਲਿਖਿਆ ‘ਅਸੀਂ ਤਾਂ ਅਪਣਾ ਖੂਨ ਪਸੀਨਾ ਵਹਾ ਦਿੱਤਾ। ਹੁਣ ਬਾਰਸ਼ੇਂ ਲਿਖੇਂਗੀ ਮੁਕੱਦਰ ਜ਼ਮੀਨ ਕਾ। ਉਨ੍ਹਾਂ ਦੀ ਇਸ ਪੋਸਟ ਤੋਂ ਬੀਜੇਪੀ ਛੱਡਣ ਨੂੰ ਜੋੜ ਕੇ ਦੇਖਿਆ ਜਾ ਰਿਹਾ।

ਇਹ ਖ਼ਬਰ ਵੀ ਪੜ੍ਹੋ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਯੂਸੇਪੇ ਵੇਲੇਤੀ ਉਮਰ 75 ਸਾਲ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ, ਕੁਝ ਬਹਿਸਬਾਜੀ ਤੋਂ ਬਾਦ ਉਸ ਵਲੋਂ ਸਤਪਾਲ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ, ਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਵਲੋਂ ਖੁਦ ਨੂੰ ਗੋਲੀ ਮਾਰ ਲਈ, ਸਤਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਸਥਿਰ ਹੈ।

ਇਹ ਖਬਰ ਅੱਗ ਵਾਗੂੰ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ, ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪ੍ਰੀਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ, ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਮਾਤਮਾ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ੇ। ਜਿਕਰਯੋਗ ਹੈ ਕਿ ਇਹ ਅਜਿਹੀ ਤੀਸਰੀ ਘਟਨਾ ਹੋ ਗਈ ਹੈ, ਇਸ ਤੋਂ ਪਹਿਲਾਂ ਇੱਕ ਹੋਰ ਭਾਰਤੀ ਦਾ ਵੀ ਬਰੇਸ਼ੀਆ ਵਿਖੇ ਕੁਝ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਇੱਕ ਹੋਰ ਘਟਨਾ ਨੋਵੇਲਾਰਾ ਰੀਜੋਮੀਲਿਆ ਸਾਇਡ ਤੇ ਇੱਕ ਗੁਰਸਿੱਖ ਪੰਜਾਬੀ ਵਿਅਕਤੀ ਦਾ ਕੁਝ ਲੁਟੇਰੇ ਕਿਸਮ ਦੇ ਲੋਕਾਂ ਵਲੋਂ ਲੁੱਟ ਖੋਹ ਕਰਨ ਉਪੰਰਤ ਹਰਪਾਲ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…