ਆਈਵੀਐਫ ਸਬੰਧੀ ਕਾਨੂੰਨ ਦੀ ਉਲੰਘਣਾ ’ਤੇ ਹੋ ਸਕਦੀ ਇੰਨੀ ਸਜ਼ਾ
ਮਾਨਸਾ : ਮਰਹੂਮ ਸਿੱਧੂ ਮੂਸੇਵਾਲੇ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਨੇ ਕਿਉਂਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਕੋਲ ਆਈਵੀਐਫ਼ ਤਕਨੀਕ ਜ਼ਰੀਏ ਹੋਏ ਬੱਚੇ ਸਬੰਧੀ ਪੂਰੀ ਜਾਣਕਾਰੀ ਤਲਬ ਕੀਤੀ ਗਈ ਐ। ਕਿਹਾ ਜਾ ਰਿਹਾ ਏ ਕਿ ਕਾਨੂੰਨ ਮੁਤਾਬਕ 21 ਸਾਲ ਤੋਂ ਲੈ ਕੇ […]
By : Makhan Shah
ਮਾਨਸਾ : ਮਰਹੂਮ ਸਿੱਧੂ ਮੂਸੇਵਾਲੇ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਨੇ ਕਿਉਂਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਕੋਲ ਆਈਵੀਐਫ਼ ਤਕਨੀਕ ਜ਼ਰੀਏ ਹੋਏ ਬੱਚੇ ਸਬੰਧੀ ਪੂਰੀ ਜਾਣਕਾਰੀ ਤਲਬ ਕੀਤੀ ਗਈ ਐ।
ਕਿਹਾ ਜਾ ਰਿਹਾ ਏ ਕਿ ਕਾਨੂੰਨ ਮੁਤਾਬਕ 21 ਸਾਲ ਤੋਂ ਲੈ ਕੇ 50 ਸਾਲ ਤੱਕ ਦੀ ਔਰਤ ਹੀ ਆਈਵੀਐਫ਼ ਤਕਨੀਕ ਜ਼ਰੀਏ ਬੱਚੇ ਨੂੰ ਜਨਮ ਦੇ ਸਕਦੀ ਐ ਜਦਕਿ ਚਰਨ ਕੌਰ ਦੀ ਉਮਰ 58 ਸਾਲ ਦੱਸੀ ਜਾ ਰਹੀ ਐ। ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸੰਦੀਪ ਗੋਰਸੀ ਦਾ ਕੀ ਕਹਿਣਾ ਏ, ਆਓ ਸੁਣਦੇ ਆਂ।
ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਵੱਲੋਂ ਆਈਵੀਐਫ ਤਕਨੀਕ ਜ਼ਰੀਏ ਬੱਚਾ ਪੈਦਾ ਕੀਤੇ ਜਾਣ ਦਾ ਮਾਮਲਾ ਕੇਂਦਰੀ ਸਿਹਤ ਮੰਤਰਾਲੇ ਦੀ ਚਿੱਠੀ ਤੋਂ ਬਾਅਦ ਕਾਫ਼ੀ ਗਰਮਾਇਆ ਹੋਇਆ ਏ। ਇਸ ਸਬੰਧੀ ਗੱਲਬਾਤ ਕਰਦਿਆਂ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸੰਦੀਪ ਗੋਰਸੀ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਦੇ ਕਾਨੂੰਨ ਮੁਤਾਬਕ 21 ਸਾਲ ਤੋਂ 50 ਸਾਲ ਤੱਕ ਔਰਤ ਆਈਵੀਐਫ ਤਕਨੀਕ ਦੀ ਵਰਤੋਂ ਕਰਕੇ ਬੱਚੇ ਨੂੰ ਜਨਮ ਦੇ ਸਕਦੀ ਐ ਪਰ ਜੇਕਰ ਉਮਰ ਜ਼ਿਆਦਾ ਹੋਵੇ ਤਾਂ ਇਹ ਕਾਨੂੰਨ ਦੀ ਉਲੰਘਣਾ ਹੁੰਦੀ ਐ।
ਉਨ੍ਹਾਂ ਆਖਿਆ ਕਿ ਇਸ ਸਬੰਧੀ ਗਾਹਕ ਨੂੰ ਕਾਨੂੰਨ ਦੀ ਜਾਣਕਾਰੀ ਦੇਣਾ ਆਈਵੀਐਫ ਸੈਂਟਰ ਦਾ ਕੰਮ ਹੁੰਦਾ ਏ ਪਰ ਜੇਕਰ ਜਾਣਕਾਰੀ ਦੇਣ ਤੋਂ ਬਾਅਦ ਵੀ ਗਾਹਕ ਇਹ ਕੰਮ ਕਰਵਾਉਂਦਾ ਏ ਤਾਂ ਇਸ ਦੇ ਲਈ ਦੋਵੇਂ ਜ਼ਿੰਮੇਵਾਰ ਹੋਣਗੇ ਅਤੇ ਇਸ ਮਾਮਲੇ ਵਿਚ ਜਿੱਥੇ 3 ਸਾਲ ਤੋਂ ਲੈ ਕੇ 8 ਸਾਲ ਤੱਕ ਦੀ ਸਜ਼ਾ ਹੋ ਸਕਦੀ ਐ, ਉਥੇ ਹੀ 5 ਲੱਖ ਤੋਂ ਲੈ ਕੇ 10 ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਏ।
ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਏ ਗਏ ਸੀ ਪਰ ਆਮ ਆਦਮੀ ਪਾਰਟੀ ਨੇ ਇਸ ਦਾ ਸਪੱਸ਼ਟੀਕਰਨ ਦਿੰਦਿਆਂ ਪੋਸਟ ਸਾਂਝੀ ਕੀਤੀ ਕਿ ਇਹ ਜਾਣਕਾਰੀ ਪੰਜਾਬ ਸਰਕਾਰ ਨਹੀਂ ਬਲਕਿ ਕੇਂਦਰ ਸਰਕਾਰ ਵੱਲੋਂ ਮੰਗੀ ਜਾ ਰਹੀ ਐ। ਫਿਲਹਾਲ ਇਹ ਮਾਮਲਾ ਕਾਫ਼ੀ ਗਰਮਾਇਆ ਹੋਇਆ ਏ, ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿਚ ਅੱਗੇ ਕੀ ਕਾਰਵਾਈ ਹੁੰਦੀ ਐ।