ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ
ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ ਦਾ ਸਮਾਂਬਧ ਤਰੀਕੇ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਹਲਕਾ ਸੰਗਰੂਰ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ ਖਰਚਾ ਅਬਜਰਵਰ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ […]
By : Editor Editor
ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ ਦਾ ਸਮਾਂਬਧ ਤਰੀਕੇ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਹਲਕਾ ਸੰਗਰੂਰ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ ਖਰਚਾ ਅਬਜਰਵਰ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਆਸਾਨੀ ਨਾਲ ਇਸ ਐਪ ਉਤੇ ਦਰਜ਼ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇਹ ਐਪ ਵੱਧ ਤੋਂ ਵੱਧ ਡਾਊਨਲੋਡ ਕਰਕੇ ਇਸਤੇਮਾਲ ਕਰਨ ਲਈ ਪ੍ਰੇਰਿਆ ਜਾਵੇ ਤਾਂ ਜੋ ਨਿਰਪੱਖ ਚੋਣਾਂ ਕਰਵਾਉਣ ‘ਚ ਉਹ ਆਪਣਾ ਵਡਮੁੱਲਾ ਯੋਗਦਾਨ ਪਾਉਣ।
ਇਸ ਦੌਰਾਨ ਖਰਚਾ ਅਬਜਰਵਰ ਵੱਲੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਸਮੇਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਰਜਸ਼ੀਲ ਚੋਣਾਂ ਨਾਲ ਸੰਬੰਧਿਤ ਸ਼ਿਕਾਇਤ ਸੈਲ, ਸੀ- ਵੀਜਿਲ ਸੈਂਟਰ, ਵੈੱਬ ਕਾਸਟਿੰਗ ਰੂਮ ਅਤੇ ਮੀਡੀਆ ਸਰਟੀਫਿਕੇਸਨ ਤੇ ਮੋਨੀਟ੍ਰਿੰਗ ਕਮੇਟੀ ਰੂਮ ਦਾ ਜਾਇਜ਼ਾ ਲਿਆ ਅਤੇ ਉਥੇ ਤਾਇਨਾਤ ਟੀਮਾਂ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡੀਸੀਐਫਏ ਅਸ਼ਵਨੀ ਜਿੰਦਲ, ਏਸੀਐਫਏ ਕਮਲ ਸ਼ਰਮਾ ਅਤੇ ਏਸੀਐਫਏ ਰਵਿੰਦਰ ਨਾਥ ਵੀ ਉਹਨਾਂ ਦੇ ਨਾਲ ਸਨ।
ਇਹ ਵੀ ਪੜ੍ਹੋ:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਜਾਣ ਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਸਕੱਤਰ ਜਨਰਲ ਨੇ ਕਿਹਾ ਕਿ ਉਹਨਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਵੀਡੀਓ ਸਬੂਤ ਮਿਲਿਆ ਸੀ ਅਤੇ ਉਹ ਇਹ ਕਦਮ ਚੁੱਕਣ ਵਾਸਤੇ ਮਜਬੂਰ ਹੋਏ ਹਨ ਤਾਂ ਜੋ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਮੈਂਬਰ ਦੇ ਅਨੈਤਿਕ ਵਿਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਸਰਦਾਰ ਭੂੰਦੜ ਨੇ ਕਿਹਾ ਕਿ ਇਹ ਪਹਿਲੀਵਾਰ ਨਹੀਂ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਪਾਰਟੀ ਦੇ ਸਿਧਾਂਤਾਂ ਦੇ ਉਲਟ ਗਏ ਹਨ। ਇਸ ਤੋਂ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਨਾਲ ਸਮਝੌਤਾ ਕਰ ਲਿਆ ਹੈ ਅਤੇ ਉਹਨਾਂ ਨੂੰ ਕੇਸਰੀਆ ਪਾਰਟੀ ਦੀ ਹਮਾਇਤ ਬਦਲੇ ਅਹਿਮ ਅਹੁਦੇ ਮਿਲਣੇ ਹਨ।
ਉਹਨਾਂ ਕਿਹਾ ਕਿ ਅਸੀਂ ਉਹਨਾਂ ਨੂੰ ਲੰਬਾ ਸਮਾਂ ਦਿੱਤਾ ਤਾਂ ਜੋ ਉਹ ਆਪਣੀਆਂ ਗਲਤੀਆਂ ਮਹਿਸੂਸ ਕਰਨ ਅਤੇ ਦਿਲੋਂ ਪੰਥਕ ਸਫਾਂ ਵਿਚ ਵਾਪਸ ਆ ਜਾਣ ਪਰ ਇਸ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਸਭ ਹੱਦ ਬੰਨੇ ਅੱਪ ਗਏ ਤੇ ਉਹਨਾਂ ਨੇ ਚੰਡੀਗੜ੍ਹ ਵਿਚ ਭਾਜਪਾ ਉਮੀਦਵਾਰ ਦੀ ਹਮਾਇਤ ਕਰ ਦਿੱਤੀ ਹੈ। ਅਜਿਹਾ ਕਰਦਿਆਂ ਉਹਨਾਂ ਨੇ ਨਾ ਸਿਰਫ ਪਾਰਟੀ ਲੀਹਾਂ ਨੂੰ ਤੋੜਿਆ ਹੈ ਬਲਕਿ ਪੰਜਾਬੀਆਂ ਅਤੇ ਖਾਸ ਤੌਰ ’ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ ਕਿਉਂਕਿ ਕੇਂਦਰ ਦੇ ਕਿਸਾਨ ਵਿਰੋਧੀ ਕਦਮਾਂ ਦੇ ਨਾਲ-ਨਾਲ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਇਨਕਾਰ ਕਰਨ ਕਾਰਨ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਬੰਦੀ ਸਿੰਘ 26 ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹ ਬੀਬੀ ਹਰਜਿੰਦਰ ਕੌਰ ਵਰਗੀ ਸੀਨੀਅਰ ਆਗੂ ਨੂੰ ਸ਼ੋਭਾ ਨਹੀਂ ਦਿੰਦਾ ਕਿ ਉਹ ਪਾਰਟੀ ਦੇ ਮੂਲ ਫਲਸਫੇ ਦੇ ਖਿਲਾਫ ਜਾਣ।