ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ
ਚੰਡੀਗੜ੍ਹ, 22 ਮਾਰਚ, ਨਿਰਮਲ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ […]
By : Editor Editor
ਚੰਡੀਗੜ੍ਹ, 22 ਮਾਰਚ, ਨਿਰਮਲ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।
ਇਹ ਵੀ ਪੜ੍ਹੋ
ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।