ਵੋਟ ਕਿਸੇ ਨੂੰ ਪਾਵੋ ਪਰ ਨਿਕਲਦੀ ਬੀਜੇਪੀ ਦੀ: ਭਗਵੰਤ ਮਾਨ
ਨਵੀਂ ਦਿੱਲੀ, 2 ਫਰਵਰੀ, ਨਿਰਮਲ : ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੀ ਮੇਅਰ ਚੋਣ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੀਤਾ। ਪੁਲਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ ਆਪ’ ਵਰਕਰਾਂ ਅਤੇ ਦਿੱਲੀ ਪੁਲਿਸ ਵਿਚਾਲੇ […]
By : Editor Editor
ਨਵੀਂ ਦਿੱਲੀ, 2 ਫਰਵਰੀ, ਨਿਰਮਲ : ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੀ ਮੇਅਰ ਚੋਣ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੀਤਾ। ਪੁਲਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ ਆਪ’ ਵਰਕਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਆਗੂਆਂ ਤੇ ਵਰਕਰਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਵਿੱਚ ਵੋਟਾਂ ਚੋਰੀ ਕਰਦੀ ਰੰਗੇ ਹੱਥੀ ਫੜੀ ਗਈ ਹੈ।
ਇਸ ਦੌਰਾਨ ਕੇਜਰੀਵਾਲ ਨੇ ਭੀੜ ਨੂੰ ‘ਹਰ ਗਲੀ ’ਚ ਸ਼ੋਰ ਹੈ, ਭਾਜਪਾ ਵੋਟ ਚੋਰ ਹੈ’ ਵਰਗੇ ਨਾਅਰੇ ਲਾਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਦੇ ਇੱਕ ਵਰਕਰ ਨੂੰ ਚੋਣ ਅਧਿਕਾਰੀ ਬਣਾਇਆ ਗਿਆ ਸੀ।ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਸੁਣਿਆ ਸੀ ਕਿ ਭਾਜਪਾ ਮਸ਼ੀਨ ’ਚ ਗੜਬੜੀ ਕਰਦੀ ਹੈ। ਵੋਟਾਂ ਚੋਰੀ ਕਰਦੇ ਹਨ ਪਰ ਅੱਜ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ। ਬੀਜੇਪੀ ਵਾਲਿਆਂ ਦੀ ਕਿਸਮਤ ਮਾੜੀ ਸੀ ਕਿ ਉਹ ਚੰਡੀਗੜ੍ਹ ਵਿੱਚ ਰੰਗੇ ਹੱਥੀਂ ਫੜੇ ਗਏ। ਉਸ ਦੀ ਵੀਡੀਓ ਬਣਾਈ ਗਈ ਅਤੇ ਉਹ ਵੀਡੀਓ ਹਰ ਪਾਸੇ ਵਾਇਰਲ ਹੋ ਗਈ। ਹੁਣ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਦਾ ਪਰਦਾਫਾਸ਼ ਹੋ ਗਿਆ ਹੈ।
ਨਗਰ ਨਿਗਮ ਦੇ ਅੰਦਰੋਂ ਇੱਕ ਮੁਲਾਜ਼ਮ ਨੇ ਦੱਸਿਆ ਕਿ ਭਾਜਪਾ ਨੂੰ ਸਿਰਫ਼ 13 ਵੋਟਾਂ ਹੀ ਮਿਲੀਆਂ ਹਨ ਨਾ ਕਿ 16 ਪਰ, ਚੋਣ ਅਧਿਕਾਰੀ ਨੇ ਖੁਦ ਹੀ ਵੋਟਾਂ ਦੀ ਗਿਣਤੀ ਕੀਤੀ। ਹੁਣ ਕੋਈ ਨਹੀਂ ਜਾਣਦਾ ਕਿ ਕਿਸ ਨੂੰ ਕਿੰਨੀਆਂ ਵੋਟਾਂ ਮਿਲੀਆਂ ਹਨ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਥੇ ਇਕੱਠੀ ਹੋਈ ਭੀੜ ਦਰਸਾਉਂਦੀ ਹੈ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਗੀਰ ਨਹੀਂ ਹੈ। ਜੇਕਰ ਭਾਜਪਾ ਦਾ ਰਾਹ ਚੱਲਦਾ ਹੈ ਤਾਂ ਉਹ ਚੋਣਾਂ ਵੀ ਨਹੀਂ ਹੋਣ ਦਿੰਦੀ।
ਜੇਕਰ ਅਦਾਲਤ ਦੇ ਹੁਕਮਾਂ ’ਤੇ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਵੀ ਨਤੀਜੇ ਉਹੀ ਹੋਣਗੇ ਜੋ ਚੰਡੀਗੜ੍ਹ ’ਚ ਦੇਖਣ ਨੂੰ ਮਿਲੇ ਹਨ। ਹੁਣ ਤੱਕ ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀ ਇਸੇ ਤਰ੍ਹਾਂ ਦੇ ਬਿੱਲ ਪਾਸ ਹੋ ਚੁੱਕੇ ਹਨ। ਧਿਆਨ ਰਹੇ, ਜੇਕਰ 2024 ’ਚ ਨਰਿੰਦਰ ਮੋਦੀ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦਾ ਨਾਂ ਨਰਿੰਦਰ ਮੋਦੀ ਨਹੀਂ ਸਗੋਂ ਨਰਿੰਦਰ ਪੁਤਿਨ ਬਣ ਜਾਵੇਗਾ।
ਮਾਨ ਨੇ ਅੱਗੇ ਕਿਹਾ ਕਿ ਵੋਟ ਕਿਸੇ ਨੂੰ ਵੀ ਪਾਓ ਪਰ ਭਾਜਪਾ ਨੂੰ ਹੀ ਪਵੇਗੀ। ਲੋਕਾਂ ਵੱਲੋਂ ਚੁਣੀ ਗਈ ਸਰਕਾਰ ਨੂੰ ਰਾਜਪਾਲ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਰਾਜਪਾਲ ਮਮਤਾ ਦੀਦੀ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਰਾਜਪਾਲ ਮੈਨੂੰ ਕੰਮ ਨਹੀਂ ਕਰਨ ਦੇ ਰਹੇ।