Begin typing your search above and press return to search.

ਚੰਡੀਗੜ੍ਹ : ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਲਈ ਅੱਜ ਵੋਟਿੰਗ

ਚੰਡੀਗੜ੍ਹ, 4 ਮਾਰਚ, ਨਿਰਮਲ : ਨਗਰ ਨਿਗਮ ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਹੋਵੇਗੀ। ਚੋਣਾਂ ਅੱਜ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਵਿੱਚ ਹੋਣਗੀਆਂ। ਇਨ੍ਹਾਂ ਚੋਣਾਂ ਵਿਚ ਮੇਅਰ ਕੁਲਦੀਪ ਕੁਮਾਰ ਰਿਟਰਨਿੰਗ ਅਫ਼ਸਰ ਦੀ ਭੂਮਿਕਾ ਨਿਭਾਉਣਗੇ। ਇਹਨਾਂ ਦੋਵਾਂ ਅਹੁਦਿਆਂ ’ਤੇ ਭਾਜਪਾ ਦਾ ਕਬਜ਼ਾ ਹੋਣ ਦੇ ਆਸਾਰ ਹਨ। ਇਹ ਚੋਣ ਇਸ ਲਈ […]

ਚੰਡੀਗੜ੍ਹ : ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਲਈ ਅੱਜ ਵੋਟਿੰਗ
X

Editor EditorBy : Editor Editor

  |  4 March 2024 4:32 AM IST

  • whatsapp
  • Telegram


ਚੰਡੀਗੜ੍ਹ, 4 ਮਾਰਚ, ਨਿਰਮਲ : ਨਗਰ ਨਿਗਮ ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਹੋਵੇਗੀ। ਚੋਣਾਂ ਅੱਜ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਵਿੱਚ ਹੋਣਗੀਆਂ। ਇਨ੍ਹਾਂ ਚੋਣਾਂ ਵਿਚ ਮੇਅਰ ਕੁਲਦੀਪ ਕੁਮਾਰ ਰਿਟਰਨਿੰਗ ਅਫ਼ਸਰ ਦੀ ਭੂਮਿਕਾ ਨਿਭਾਉਣਗੇ। ਇਹਨਾਂ ਦੋਵਾਂ ਅਹੁਦਿਆਂ ’ਤੇ ਭਾਜਪਾ ਦਾ ਕਬਜ਼ਾ ਹੋਣ ਦੇ ਆਸਾਰ ਹਨ।

ਇਹ ਚੋਣ ਇਸ ਲਈ ਅਹਿਮ ਹੈ ਕਿਉਂਕਿ ਇਸ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਇਸ ਸਮੇਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਦਲ-ਬਦਲੀ ਹੋਣ ਤੋਂ ਬਾਅਦ ਭਾਜਪਾ ਕੋਲ ਬਹੁਮਤ ਹੈ।

ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਇੰਡੀਆ ਗਠਜੋੜ ਘੱਟ ਗਿਣਤੀ ਵਿੱਚ ਹੈ। ਅਜਿਹੇ ਵਿਚ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਚੋਣ ਤੇ ਨਜ਼ਰ ਰੱਖ ਰਹੀਆਂ ਹਨ।

ਮੇਅਰ ਚੋਣਾਂ ਤੋਂ ਪਹਿਲਾਂ ਗਠਜੋੜ ਕੋਲ 20 ਵੋਟਾਂ ਸਨ, ਜਦਕਿ ਭਾਜਪਾ ਕੋਲ 14 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਸਮੇਤ 15 ਵੋਟਾਂ ਸਨ। ਭਾਜਪਾ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੋਟ ਮਿਲੀ। ਇਸ ਕਾਰਨ ਭਾਜਪਾ ਨੂੰ ਕੁੱਲ 16 ਵੋਟਾਂ ਮਿਲੀਆਂ। ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ।

ਇਸ ਤੋਂ ਬਾਅਦ ਹੁਣ ਭਾਜਪਾ ਕੋਲ 17 ਕੌਂਸਲਰ ਅਤੇ ਇੱਕ ਸੰਸਦ ਮੈਂਬਰ ਸਮੇਤ ਕੁੱਲ 18 ਵੋਟਾਂ ਹਨ। ਜਦੋਂਕਿ ਗਠਜੋੜ ਕੋਲ ਆਮ ਆਦਮੀ ਪਾਰਟੀ ਦੇ 10 ਅਤੇ ਕਾਂਗਰਸ ਦੇ 7 ਕੌਂਸਲਰਾਂ ਸਮੇਤ 17 ਵੋਟਾਂ ਹਨ। ਜਦਕਿ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਹੈ। ਜੋ ਭਾਜਪਾ ਨੂੰ ਪਿਛਲੀ ਵਾਰ ਮਿਲੀ ਸੀ।

ਇਹ ਖ਼ਬਰ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it