ਪਾਕਿਸਤਾਨ 'ਚ ਕੱਲ੍ਹ ਵੋਟਿੰਗ, ਅੱਜ 2 ਧਮਾਕੇ, 25 ਦੀ ਮੌਤ
ਬਲੋਚਿਸਤਾਨ : ਪਾਕਿਸਤਾਨ ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਦੋ ਧਮਾਕੇ ਹੋਏ। ਪਹਿਲਾ ਧਮਾਕਾ ਪਿਸ਼ਿਨ ਸ਼ਹਿਰ ਵਿੱਚ ਹੋਇਆ। 15 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਪਾਕਿਸਤਾਨੀ ਮੀਡੀਆ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਆਜ਼ਾਦ ਉਮੀਦਵਾਰ ਅਸਫੰਦ ਯਾਰ ਖਾਨ ਕੱਕੜ ਦੇ ਦਫ਼ਤਰ ਦੇ ਬਾਹਰ ਹੋਇਆ। ਧਮਾਕੇ ਸਮੇਂ ਕੱਕੜ ਦਫ਼ਤਰ ਵਿੱਚ ਮੌਜੂਦ ਨਹੀਂ […]
By : Editor (BS)
ਬਲੋਚਿਸਤਾਨ : ਪਾਕਿਸਤਾਨ ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਦੋ ਧਮਾਕੇ ਹੋਏ। ਪਹਿਲਾ ਧਮਾਕਾ ਪਿਸ਼ਿਨ ਸ਼ਹਿਰ ਵਿੱਚ ਹੋਇਆ। 15 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਪਾਕਿਸਤਾਨੀ ਮੀਡੀਆ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਆਜ਼ਾਦ ਉਮੀਦਵਾਰ ਅਸਫੰਦ ਯਾਰ ਖਾਨ ਕੱਕੜ ਦੇ ਦਫ਼ਤਰ ਦੇ ਬਾਹਰ ਹੋਇਆ। ਧਮਾਕੇ ਸਮੇਂ ਕੱਕੜ ਦਫ਼ਤਰ ਵਿੱਚ ਮੌਜੂਦ ਨਹੀਂ ਸਨ।
ਇਹ ਵੀ ਪੜ੍ਹੋ : ‘ਮਸਜਿਦ ਢਾਹ ਕੇ ਗੁਰਦਵਾਰਾ ਬਣਾਇਆ’, ਸਿਰਸਾ ਦੇ ਦਾਅਵੇ ‘ਤੇ ਹੰਗਾਮਾ
ਇਹ ਵੀ ਪੜ੍ਹੋ : ਧੀਆਂ ਦਾ ਕੀਤਾ ਸ਼ੋਸ਼ਣ, ਅਦਾਲਤ ਨੇ ਪਿਤਾ ਨੂੰ ਸੁਣਾਈ 123 ਸਾਲ ਦੀ ਸਜ਼ਾ
ਇਸ ਦੇ ਨਾਲ ਹੀ ਬਲੋਚਿਸਤਾਨ ਦੇ ਕਿਲਾ ਸੈਫੁੱਲਾ ਵਿੱਚ ਜੇਯੂਆਈ-ਐਫ ਪਾਰਟੀ ਦੇ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ। ਇਸ ਹਮਲੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਜ਼ਖਮੀ ਹੋਏ ਹਨ। ਦੋਵਾਂ ਧਮਾਕਿਆਂ 'ਚ ਕੁੱਲ 25 ਲੋਕਾਂ ਦੀ ਮੌਤ ਹੋ ਗਈ ਹੈ।
ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹਨ ਅਤੇ ਸਾਰੇ ਸੂਬਿਆਂ ਵਿੱਚ ਚੋਣਾਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਬਲੋਚਿਸਤਾਨ ਦੇ ਮੁੱਖ ਸਕੱਤਰ ਅਤੇ ਪੁਲਿਸ ਤੋਂ ਹਮਲੇ ਸਬੰਧੀ ਰਿਪੋਰਟ ਮੰਗੀ ਹੈ।
ਕੇਜਰੀਵਾਲ ਨੂੰ ਦੋ ਵਾਰ ਅਦਾਲਤ ‘ਚ ਜਾਣਾ ਪਏਗਾ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਂ ‘ਤੇ ਬੁੱਧਵਾਰ ਨੂੰ ਅਦਾਲਤ ਤੋਂ ਦੋ ਸੰਮਨ ਜਾਰੀ ਕੀਤੇ ਗਏ ਹਨ। ਇਸ ਮਹੀਨੇ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਹੋ ਕੇ ਦੋ ਵੱਖ-ਵੱਖ ਮਾਮਲਿਆਂ ‘ਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਕੇਜਰੀਵਾਲ ਨੂੰ 17 ਫਰਵਰੀ ਅਤੇ 29 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨ ਨੂੰ ਨਜ਼ਰਅੰਦਾਜ਼ ਕਰਨ ਦੀ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਦਿੱਤਾ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ 3 ਫਰਵਰੀ ਨੂੰ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਦੇ ਸਾਹਮਣੇ ਸ਼ਿਕਾਇਤ ਦਰਜ ਕਰਵਾਈ ਸੀ। ਏਜੰਸੀ ਨੇ ਕੇਜਰੀਵਾਲ ਨੂੰ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਅਤੇ ਜਾਂਚ ਵਿੱਚ ਸ਼ਾਮਲ ਨਾ ਹੋਣ ਲਈ ਪੀਐਮਐਲਏ ਦੀ ਧਾਰਾ 50 (ਸੰਮਨ ਜਾਰੀ ਕਰਨ ਦੀ ਸ਼ਕਤੀ) ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਆਪਣੇ ਹੁਕਮ ਵਿੱਚ ਮੰਨਿਆ ਕਿ ਪਹਿਲੀ ਨਜ਼ਰੇ ਆਈਪੀਸੀ ਦੀ ਧਾਰਾ 174 ਤਹਿਤ ਅਪਰਾਧ ਕੀਤਾ ਗਿਆ ਹੈ। ਅਦਾਲਤ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਸੰਮਨ ਭੇਜੇ ਹਨ। ਈਡੀ ਇਸ ਮਾਮਲੇ ‘ਚ ‘ਆਪ’ ਦੇ ਤਿੰਨ ਨੇਤਾਵਾਂ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਅਤੇ ਵਿਜੇ ਨਾਇਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।