ਲੁਧਿਆਣਾ 'ਚ ਵੜਿੰਗ ਤੇ ਬਿੱਟੂ ਨੇ ਪਾਈ ਜੱਫੀ, ਵੀਡੀਓ ਵਾਇਰਲ
ਲੁਧਿਆਣਾ, 5ਮਈ, ਪਰਦੀਪ ਸਿੰਘ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਸੀਨੀਅਰ ਆਗੂ ਆਪਣੀ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਕਾਰਨ ਪਾਰਟੀ ਉਮੀਦਵਾਰ ਆਪਸ ਵਿੱਚ ਚੋਣ ਲੜ ਰਹੇ ਹਨ। ਅਜਿਹੇ 'ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ […]
By : Editor Editor
ਲੁਧਿਆਣਾ, 5ਮਈ, ਪਰਦੀਪ ਸਿੰਘ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਸੀਨੀਅਰ ਆਗੂ ਆਪਣੀ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਕਾਰਨ ਪਾਰਟੀ ਉਮੀਦਵਾਰ ਆਪਸ ਵਿੱਚ ਚੋਣ ਲੜ ਰਹੇ ਹਨ। ਅਜਿਹੇ 'ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋਵੇਂ ਦਿੱਗਜ ਨੇਤਾ ਇਕ-ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਦੱਸ ਦੇਈਏ ਕਿ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦੋਵੇਂ ਆਗੂ ਲੁਧਿਆਣਾ ਤੋਂ ਇੱਕ-ਦੂਜੇ ਵਿਰੁੱਧ ਚੋਣ ਲੜ ਰਹੇ ਹਨ। ਰਾਜਾ ਵੜਿੰਗ ਨੇ ਤਾਂ ਰਵਨੀਤ ਬਿੱਟੂ ਬਾਰੇ ਬਿਆਨ ਵੀ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਗੱਦਾਰ ਕਿਹਾ ਸੀ।
ਜਾਣਕਾਰੀ ਮੁਤਾਬਕ ਲੁਧਿਆਣਾ ਦੇ ਦਰੇਸੀ ਮੈਦਾਨ ਨੇੜੇ ਇਕ ਸਕੂਲ 'ਚ ਬਾਬਾ ਖਾਟੂ ਸ਼ਾਮ ਦਾ ਜਾਗਰਣ ਕਰਾਵਾਇਆ ਗਿਆ, ਜਿੱਥੇ ਇਹ ਦੋਵੇਂ ਆਗੂਆਂ ਨੇ ਪਹੁੰਚ ਕੇ ਇਕ-ਦੂਜੇ ਨੂੰ ਜੱਫੀ ਪਾਈ। ਦੱਸ ਦੇਈਏ ਕਿ ਜਾਗਰਣ ਵਿੱਚ ਗਾਇਕ ਕਨ੍ਹਈਆ ਮਿੱਤਲ ਨੇ ਭਜਨ ਗਾਇਆ ਸੀ। ਜਦਕਿ ਕਨ੍ਹਈਆ ਮਿੱਤਲ ਨੇ ਜਾਗਰਣ ਦੀ ਸਟੇਜ 'ਤੇ ਕਿਹਾ ਕਿ ਉਹ ਕਿਸੇ ਵੀ ਆਗੂ ਦੇ ਹੱਕ 'ਚ ਭਜਨ ਨਹੀਂ ਗਾ ਰਹੇ |
ਉਨ੍ਹਾਂ ਲਈ ਸਾਰੇ ਉਮੀਦਵਾਰ ਇੱਕੋ ਜਿਹੇ ਹਨ। ਜਾਗਰਣ 'ਚ ਪਹੁੰਚੀ ਸੰਗਤ ਜਦੋਂ ਮੋਦੀ ਦੇ ਨਾਂ 'ਤੇ ਨਾਅਰੇ ਲਗਾ ਰਹੀ ਸੀ ਤਾਂ ਕਨ੍ਹਈਆ ਮਿੱਤਲ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਜਾਗਰਣ 'ਚ ਮੋਦੀ ਦੇ ਨਾਂ 'ਤੇ ਰਾਮ ਦੇ ਜਾਪ ਨਹੀਂ ਸੁਣਨਗੇ।
ਇਹ ਵੀ ਪੜ੍ਹੋ:
ਆਮ ਆਦਮੀ ਪਾਰਟੀ ਨੇ ਹਰਿਆਣਾ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਸਮੇਤ 40 ਆਗੂਆਂ ਦੇ ਨਾਮ ਸ਼ਾਮਿਲ ਹਨ। ਪੰਜਾਬ ਦੇ ਜਿਹੜੇ ਕੈਬਨਿਟ ਮੰਤਰੀਆਂ, ਆਗੂਆਂ ਨੂੰ ਸਟਾਰ ਪ੍ਰਚਾਰਕਾਂ ਦੀ ਲਿਸਟ ਵਿਚ ਸ਼ਾਮਲ ਕੀਤਾ ਹੈ, ਉਨ੍ਹਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਗਗਨ ਅਨਮੋਲ ਮਾਨ, ਚੇਤਨ ਸਿੰਘ ਜੋੜਾਮਾਜਰਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਬਲਜਿੰਦਰ ਕੌਰ ਨੂੰ ਲਿਸਟ ਵਿਚ ਸ਼ਾਮਲ ਕੀਤਾ ਹੈ।