ਆਪ ਨਾਲ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਤਰਸੇਮ ਢੁੱਡੀ) : ਭਾਵੇਂ ਪਿਛਲੇ ਕਾਫ਼ੀ ਸਮੇਂ ਤੋਂ ਹਾਈਕਮਾਨ ਪੱਧਰ ’ਤੇ ਕਾਂਗਰਸ ਅਤੇ ਆਪ ਵਿਚਾਲੇ ਗਠਜੋੜ ਦੀਆਂ ਖ਼ਬਰਾਂ ਚੱਲ ਰਹੀਆਂ ਨੇ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਏ ਕਿ ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਚੋਣ ਲੜੇਗੀ, ਬਾਕੀ ਜੋ ਵੀ ਅਗਲਾ ਫੈਸਲਾ ਹੋਵੇਗਾ, ਉਹ […]
By : Hamdard Tv Admin
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਤਰਸੇਮ ਢੁੱਡੀ) : ਭਾਵੇਂ ਪਿਛਲੇ ਕਾਫ਼ੀ ਸਮੇਂ ਤੋਂ ਹਾਈਕਮਾਨ ਪੱਧਰ ’ਤੇ ਕਾਂਗਰਸ ਅਤੇ ਆਪ ਵਿਚਾਲੇ ਗਠਜੋੜ ਦੀਆਂ ਖ਼ਬਰਾਂ ਚੱਲ ਰਹੀਆਂ ਨੇ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਏ ਕਿ ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਚੋਣ ਲੜੇਗੀ, ਬਾਕੀ ਜੋ ਵੀ ਅਗਲਾ ਫੈਸਲਾ ਹੋਵੇਗਾ, ਉਹ ਹਾਈਕਮਾਨ ਵੱਲੋਂ ਹੀ ਤੈਅ ਕੀਤਾ ਜਾਣਾ ਏ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅਗਾਮੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਪ ਵਿਚਾਲੇ ਗਠਜੋੜ ਸਬੰਧੀ ਪੁੱਛੇ ਗਏ ਸਵਾਲ ’ਤੇ ਬੋਲਦਿਆਂ ਆਖਿਆ ਕਿ ਸਾਨੂੰ ਗਠਜੋੜ ਬਾਰੇ ਕੋਈ ਜਾਣਕਾਰੀ ਨਹੀਂ, ਅਸੀਂ 13 ਦੀਆਂ 13 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਆਂ।
ਇਸ ਦੇ ਨਾਲ ਹੀ ਜਦੋਂ ਰਾਜਾ ਵੜਿੰਗ ਨੂੰ ਇਹ ਪੁੱਛਿਆ ਗਿਆ ਕਿ ਸੰਸਦ ਵਿਚੋਂ ਇਕ ਤੋਂ ਬਾਅਦ ਇਕ 144 ਸਾਂਸਦਾਂ ਨੂੰ ਸਸਪੈਂਡ ਕਰ ਦਿੱਤਾ ਗਿਆ ੲੈ, ਇਸ ਬਾਰੇ ਉਹ ਕੀ ਕਹਿਣਗੇ, ਤਾਂ ਉਨ੍ਹਾਂ ਆਖਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਮੋਦੀ ਸਰਕਾਰ ਪੂਰੀ ਤਰ੍ਹਾਂ ਡਿਕਟੇਟਰਸ਼ਿਪ ਵੱਲ ਵਧਦੀ ਜਾ ਰਹੀ ਐ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਮੌਕੇ ਹੋਰ ਵੀ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਇਹ ਖ਼ਬਰ ਵੀ ਪੜ੍ਹੋ :