Begin typing your search above and press return to search.

ਟੋਰਾਂਟੋ ਅਤੇ ਨਾਲ ਲਗਦੇ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਦੀ ਚਿਤਾਵਨੀ

ਟੋਰਾਂਟੋ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਉਤਰ ਪੂਰਬੀ ਰਾਜਾਂ ਮਗਰੋਂ ਟੋਰਾਂਟੋ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਹੋਣ ਦੀ ਚਿਤਾਵਨੀ ਦਿਤੀ ਗਈ ਹੈ। ਐਨਵਾਇਰਨਮੈਂਟ ਕੈਨੇਡਾ ਮੁਤਾਬਕ ਬਰਫ਼ਬਾਰੀ ਦਾ ਸਿਲਸਿਲਾ ਵੀਰਵਾਰ ਸਵੇਰੇ ਆਰੰਭ ਹੋਵੇਗਾ ਅਤੇ ਪੂਰਾ ਦਿਨ ਜਾਰੀ ਰਹਿ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਗਰੇਟਰ ਟੋਰਾਂਟੋ ਏਰੀਆ ਦੇ ਉਤਰੀ […]

Warning of heavy snowfall in Toronto and adjacent areas
X

Editor EditorBy : Editor Editor

  |  15 Feb 2024 2:22 PM IST

  • whatsapp
  • Telegram

ਟੋਰਾਂਟੋ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਉਤਰ ਪੂਰਬੀ ਰਾਜਾਂ ਮਗਰੋਂ ਟੋਰਾਂਟੋ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਹੋਣ ਦੀ ਚਿਤਾਵਨੀ ਦਿਤੀ ਗਈ ਹੈ। ਐਨਵਾਇਰਨਮੈਂਟ ਕੈਨੇਡਾ ਮੁਤਾਬਕ ਬਰਫ਼ਬਾਰੀ ਦਾ ਸਿਲਸਿਲਾ ਵੀਰਵਾਰ ਸਵੇਰੇ ਆਰੰਭ ਹੋਵੇਗਾ ਅਤੇ ਪੂਰਾ ਦਿਨ ਜਾਰੀ ਰਹਿ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਗਰੇਟਰ ਟੋਰਾਂਟੋ ਏਰੀਆ ਦੇ ਉਤਰੀ ਅਤੇ ਪੱਛਮੀ ਇਲਾਕਿਆਂ ਵਿਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।

10 ਸੈਂਟੀਮੀਟਰ ਤੱਕ ਡਿੱਗ ਸਕਦੀ ਹੈ ਬਰਫ਼

ਲਗਾਤਾਰ ਹੋਣ ਵਾਲੀ ਬਰਫ਼ਬਾਰੀ ਸੜਕੀ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕਰ ਸਕਦੀ ਹੈ ਵੀਰਵਾਰ ਨੂੰ ਦਿਨ ਵੇਲੇ ਦਾ ਤਾਪਮਾਨ ਮਨਫੀ ਇਕ ਡਿਗਰੀ ਰਹਿ ਸਕਦਾ ਹੈ ਜਦਕਿ ਸ਼ੁੱਕਰਵਾਰ ਨੂੰ ਹਲਕੀ ਬੱਦਲਵਾਈ ਰਹਿਣ ਦੇ ਆਸਾਰ ਹਨ। ਇਥੇ ਦਸਣਾ ਬਣਦਾ ਹੈ ਕਿ ਟੋਰਾਂਟੋ ਵਿਖੇ ਇਸ ਵਾਰ ਆਮ ਨਾਲੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਅਤੇ ਪਿਛਲੇ ਹਫਤੇ 86 ਸਾਲ ਦਾ ਰਿਕਾਰਡ ਵੀ ਟੁੱਟ ਗਿਆ ਜਦੋਂ ਤਾਪਮਾਨ 15 ਡਿਗਰੀ ਸੈਲਸੀਅਸ ਤੱਕ ਜਾ ਚੜ੍ਹਿਆ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ। ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਨੂੰ ਪਾਕਿਸਤਾਨ ਬਾਰਡਰ ਬਣਾਇਆ ਗਿਆ ਹੈ। ਉਨ੍ਹਾਂ ’ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ ’ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ। ਇਹ ਨਿੰਦਣਯੋਗ ਹੈ। ਇਨ੍ਹਾਂ ਹਾਲਾਤਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ।

ਪੈਟਰੋਲ ਪੰਪ ਮਾਲਕ ਅੱਜ ਪੂਰਾ ਦਿਨ ਪੈਟਰੋਲੀਅਮ ਕੰਪਨੀਆਂ ਤੋਂ ਪੈਟਰੋਲ ਨਹੀਂ ਖਰੀਦਣਗੇ। ਪੈਟਰੋਲੀਅਮ ਕੰਪਨੀਆਂ ਨੂੰ ਕੋਈ ਆਦੇਸ਼ ਨਹੀਂ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਵੀ ਵਾਹਨ ’ਚ ਪੈਟਰੋਲ ਨਹੀਂ ਪਾਇਆ ਜਾਵੇਗਾ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ, ਨਾ ਤਾਂ ਸਰਕਾਰ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

Next Story
ਤਾਜ਼ਾ ਖਬਰਾਂ
Share it