ਰੂਸ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਵਾਂਗੇ : ਵਿਦੇਸ਼ ਮੰਤਰਾਲਾ
ਅਸੀਂ ਰੂਸ ਸਰਕਾਰ ਕੋਲ ਮਜਬੂਤੀ ਨਾਲ ਮੁੱਦਾ ਚੁੱਕਿਆ : ਵਿਦੇਸ਼ ਮੰਤਰਾਲਾਰੂਸੀ ਫ਼ੌਜ ਵਿਚ ਭਾਰਤੀਆਂ ਨੂੰ ਜ਼ਬਰੀ ਭਰਤੀ ਕਰਨ ਦਾ ਮਾਮਲਾਕਿਹਾ, ਅਸੀਂ ਆਪਣੇ ਲੋਕਾਂ ਨੂੰ ਵਾਪਸ ਲਿਆਉਣ ਲਈ ਵਚਨਬੱਧ ਹਾਂਉਨ੍ਹਾਂ ਇਹ ਵੀ ਕਿਹਾ, ਅਸੀਂ ਰੂਸੀ ਅਧਿਕਾਰੀਆਂ ਦੇ ਸੰਪਰਕ ਵਿਚ ਹਾਂਨਵੀਂ ਦਿੱਲੀ : ਬੀਤੇ 2 ਦਿਨਾਂ ਤੋਂ ਰੂਸ ਵਿਚ ਫਸੇ ਭਾਰਤੀਆਂ ਦਾ ਮੁੱਦਾ ਗਰਮਾ ਗਿਆ ਹੈ। ਅਸਲ […]
By : Editor (BS)
ਅਸੀਂ ਰੂਸ ਸਰਕਾਰ ਕੋਲ ਮਜਬੂਤੀ ਨਾਲ ਮੁੱਦਾ ਚੁੱਕਿਆ : ਵਿਦੇਸ਼ ਮੰਤਰਾਲਾ
ਰੂਸੀ ਫ਼ੌਜ ਵਿਚ ਭਾਰਤੀਆਂ ਨੂੰ ਜ਼ਬਰੀ ਭਰਤੀ ਕਰਨ ਦਾ ਮਾਮਲਾ
ਕਿਹਾ, ਅਸੀਂ ਆਪਣੇ ਲੋਕਾਂ ਨੂੰ ਵਾਪਸ ਲਿਆਉਣ ਲਈ ਵਚਨਬੱਧ ਹਾਂ
ਉਨ੍ਹਾਂ ਇਹ ਵੀ ਕਿਹਾ, ਅਸੀਂ ਰੂਸੀ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ
ਨਵੀਂ ਦਿੱਲੀ : ਬੀਤੇ 2 ਦਿਨਾਂ ਤੋਂ ਰੂਸ ਵਿਚ ਫਸੇ ਭਾਰਤੀਆਂ ਦਾ ਮੁੱਦਾ ਗਰਮਾ ਗਿਆ ਹੈ। ਅਸਲ ਵਿਚ ਏਜੰਟਾਂ ਨੇ ਕਈ ਨੌਜਵਾਨਾਂ ਨੂੰ ਧੋਖੇ ਨਾਲ ਰੂਸ ਭੇਜ ਦਿੱਤਾ ਸੀ। ਇਸ ਮਗਰੋਂ ਰੂਸੀ ਸਰਕਾਰ ਨੇ ਉਨ੍ਹਾਂ ਨੂੰ ਜਬਰੀ ਫ਼ੌਜ ਵਿਚ ਭਰਤੀ ਕਰ ਕੇ ਯੂਕਰੇਨ ਨਾਲ ਜੰਗ ਲੜਨ ਲਈ ਮਜਬੂਰ ਕੀਤਾ ਸੀ। ਇਸ ਮਗਰੋਂ ਭਾਰਤੀ ਨੌਜਵਾਨਾਂ ਨੇ ਇਕ ਵੀਡੀਓ ਬਣਾ ਕੇ ਵਾਇਰਲ ਕੀਤੀ ਸੀ ਜਿਸ ਵਿਚ ਕਈ ਭਾਰਤੀ ਨਜ਼ਰ ਆ ਰਹੇ ਹਨ ਜੋ ਕਿ ਰੂਸ ਵਿਚ ਫਸੇ ਹੋਏ ਹਨ ਇਨਾਂ ਵਿਚ 2 ਪੰਜਾਬੀ ਗੱਭਰੂ ਵੀ ਹਨ ਜੋ ਕਿ ਗੁਰਦਾਸਪੁਰ ਦੇ ਰਹਿਣ ਵਾਲੇ ਹਨ।
ਹੁਣ ਆਸ ਬੱਝੀ ਹੈ ਕਿ ਇਨ੍ਹਾਂ ਦੀ ਵਾਪਸੀ ਹੋ ਸਕੇਗੀ। ਅਸਲ ਵਿਚ ਭਾਰਤੀ ਵਿਦੇਸ਼ ਮੰਤਰਾਲੇ ਨੇ ਰੂਸ ਨਾਲ ਸੰਪਰਕ ਕੀਤਾ ਅਤੇ ਆਪਣੇ ਨਾਗਰਿਕਾਂ ਦੀ ਵਾਪਸੀ ਮੰਗੀ ਹੈ।
ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।
ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।
ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।