ਕਪੂਰਥਲਾ :ਹੋਮਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਨੂੰ ਛੱਡਾਂਗੇ ਨਹੀਂ : ਏਡੀਜੀਪੀ
ਕਪੂਰਥਲਾ, 29 ਨਵੰਬਰ, ਨਿਰਮਲ : ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹੋਮਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇ ਕੋਈ ਇਹ ਸਮਝਦਾ ਹੈ ਕਿ ਉਹ ਉੱਚੇ ਰੁਤਬੇ ਕਾਰਨ ਸਜ਼ਾ ਤੋਂ ਬਚ ਜਾਵੇਗਾ ਤਾਂ ਉਸ ਨੂੰ ਇਹ ਭੁਲੇਖਾ ਆਪਣੇ ਮਨ ਵਿਚੋਂ […]
By : Editor Editor
ਕਪੂਰਥਲਾ, 29 ਨਵੰਬਰ, ਨਿਰਮਲ : ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹੋਮਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇ ਕੋਈ ਇਹ ਸਮਝਦਾ ਹੈ ਕਿ ਉਹ ਉੱਚੇ ਰੁਤਬੇ ਕਾਰਨ ਸਜ਼ਾ ਤੋਂ ਬਚ ਜਾਵੇਗਾ ਤਾਂ ਉਸ ਨੂੰ ਇਹ ਭੁਲੇਖਾ ਆਪਣੇ ਮਨ ਵਿਚੋਂ ਕੱਢ ਦੇਣਾ ਚਾਹੀਦਾ ਹੈ।
ਏਡੀਜੀਪੀ ਨੇ ਦੱਸਿਆ ਕਿ ਉਸ ਦਿਨ ਨਿਹੰਗ ਗਰੁੱਪ ਨੇ ਹਥਿਆਰਾਂ ਦੀ ਵਰਤੋਂ ਕਰਕੇ ਪੁਲਸ ਨੂੰ ਨੁਕਸਾਨ ਪਹੁੰਚਾਇਆ ਸੀ। ਇਸ ਮਾਮਲੇ ਵਿਚ ਜੋ ਵੀ ਦੋਸ਼ੀ ਹੈ, ਉਸ ਨੂੰ ਛੱਡਿਆ ਨਹੀਂ ਜਾਵੇਗਾ। ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਇਹ ਕੋਈ ਆਸਾਨ ਗੱਲ ਨਹੀਂ ਹੈ। ਪੁਲਿਸ ਇਸ ਮਾਮਲੇ ਨੂੰ ਆਸਾਨੀ ਨਾਲ ਨਹੀਂ ਛੱਡੇਗੀ। ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਦੀ ਨਿਗਰਾਨੀ ਹੇਠ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਤੇ ਐਸਐਚਓ ਸੁਲਤਾਨਪੁਰ ਲੋਧੀ ਦੀ ਐਸਆਈਟੀ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸੌਂਪੇਗੀ।
ਪੁਲਸ ਵੱਲੋਂ ਗੋਲੀ ਚਲਾਉਣ ਦੇ ਵਾਰ-ਵਾਰ ਉਠਾਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਪੁਲਸ ਨੇ ਕੋਈ ਗੋਲੀ ਨਹੀਂ ਚਲਾਈ। ਜੇਕਰ ਪੁਲਿਸ ਗੋਲੀ ਚਲਾ ਦਿੰਦੀ ਤਾਂ ਦੂਜੇ ਪਾਸੇ ਵੀ ਨੁਕਸਾਨ ਹੋ ਜਾਣਾ ਸੀ। ਨਿਹੰਗ ਸਿੰਘ ਮੁਖੀ ਬਾਬਾ ਮਾਨ ਸਿੰਘ ਦੀ ਭੂਮਿਕਾ ਬਾਰੇ ਉਨ੍ਹਾਂ ਕਿਹਾ ਕਿ ਐਸਆਈਟੀ ਵੱਲੋਂ ਉਸ ਦੀ ਭੂਮਿਕਾ ਦੀ ਜਾਂਚ ਤੋਂ ਬਾਅਦ ਹੀ ਕਿਸੇ ਸਿੱਟੇ ’ਤੇ ਪਹੁੰਚਿਆ ਜਾ ਸਕਦਾ ਹੈ।
ਉਨ੍ਹਾਂ ਨੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ’ਤੇ ਮੁੜ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਏਡੀਜੀਪੀ ਢਿੱਲੋਂ ਨੇ ਦੱਸਿਆ ਕਿ ਡੀਆਈਜੀ ਜਲੰਧਰ ਰੇਂਜ ਸ. ਭੂਪਤੀ, ਐਸਐਸਪੀ ਕਪੂਰਥਲਾ ਵਤਸਲਾ ਗੁਪਤਾ, ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਦੀ ਸਮੁੱਚੀ ਟੀਮ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ। ਤਿਉਹਾਰ ਕਾਰਨ ਪੁਲਸ ਅਤੇ ਆਮ ਲੋਕਾਂ ਵਿੱਚ ਪੈਦਾ ਹੋਏ ਖਦਸ਼ੇ ਨੂੰ ਦੂਰ ਕਰਨ ਵਿੱਚ ਪੁਲਸ ਦੀ ਟੀਮ ਸਫ਼ਲ ਰਹੀ। ਇਸ ਮੌਕੇ ਐਸਐਸਪੀ ਹਰਪ੍ਰੀਤ ਸਿੰਘ ਮੰਡੇਰ, ਐਸਪੀ ਮੁਖੀ ਤੇਜਵੀਰ ਸਿੰਘ ਹੁੰਦਲ, ਐਸਪੀ ਹਰਿੰਦਰ ਗਿੱਲ ਅਤੇ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ ਹਾਜ਼ਰ ਸਨ।