ਸਾਡੀ ਸਰਕਾਰ ਬਣੀ ਤਾਂ ਵਾਹਘਾ ਬਾਰਡਰ ਖੋਲ ਦੇਵਾਂਗੇ : ਚੰਨੀ
ਜਲੰਧਰ, 25 ਮਈ, ਨਿਰਮਲ : ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਨੀਵਾਰ ਸਵੇਰੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਪੂਰੀ ਤਰ੍ਹਾਂ ਫਲਾਪ ਰਹੀ। ਅੱਠ ਜ਼ਿਲ੍ਹਿਆਂ ਤੋਂ ਲੋਕਾਂ […]
By : Editor Editor
ਜਲੰਧਰ, 25 ਮਈ, ਨਿਰਮਲ : ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਨੀਵਾਰ ਸਵੇਰੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਪੂਰੀ ਤਰ੍ਹਾਂ ਫਲਾਪ ਰਹੀ। ਅੱਠ ਜ਼ਿਲ੍ਹਿਆਂ ਤੋਂ ਲੋਕਾਂ ਨੂੰ ਬੁਲਾਇਆ ਗਿਆ ਸੀ ਪਰ ਫਿਰ ਵੀ ਸਿਰਫ਼ 2 ਤੋਂ 2.5 ਹਜ਼ਾਰ ਲੋਕ ਹੀ ਇਕੱਠੇ ਹੋ ਸਕੇ।
ਇਸ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਕੀ ਹੈ ਅਤੇ ਲੋਕ ਉਨ੍ਹਾਂ ਨੂੰ ਕਿੰਨੀਆਂ ਵੋਟਾਂ ਪਾਉਣਗੇ। ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਵਾਦਿਤ ਬਿਆਨ ਦਿੱਤਾ ਹੈ। ਜਿਸ ਵਿੱਚ ਚੰਨੀ ਨੇ ਐਲਾਨ ਕੀਤਾ ਕਿ ਦੇਸ਼ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਦਾ ਵਾਹਘਾ ਬਾਰਡਰ ਖੋਲ੍ਹ ਦੇਵਾਂਗੇ ਤਾਂ ਜੋ ਜੇਕਰ ਪਾਕਿਸਤਾਨ ਦੇ ਲੋਕ ਇਲਾਜ ਲਈ ਪੰਜਾਬ ਆਉਣਾ ਚਾਹੁੰਦੇ ਹਨ ਤਾਂ ਉਹ ਆ ਸਕਣ। ਇਸ ਨਾਲ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।
ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਸਾਡੇ ਸ਼ਹਿਰ ਆਏ ਸਨ। ਮੈਂ ਸੋਚਿਆ ਕਿ ਅੱਜ ਜ਼ਿਲ੍ਹੇ ਲਈ ਕਈ ਚੰਗੇ ਐਲਾਨ ਕੀਤੇ ਜਾਣਗੇ। ਪਰ ਪੀਐਮ ਮੋਦੀ ਨੇ ਜਲੰਧਰ ਆ ਕੇ ਕੋਈ ਐਲਾਨ ਨਹੀਂ ਕੀਤਾ। ਬਿਨਾਂ ਕੁਝ ਦਿੱਤੇ ਵਾਪਸ ਪਰਤਿਆ। ਪੀਐਮ ਨੇ ਜਲੰਧਰ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਚੰਨੀ ਨੇ ਕਿਹਾ ਕਿ ਅਸੀਂ ਮੰਗ ਕੀਤੀ ਸੀ ਕਿ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਿਆ ਜਾਵੇ ਪਰ ਅਜਿਹਾ ਵੀ ਨਹੀਂ ਹੋਇਆ।
ਚੰਨੀ ਨੇ ਅੱਗੇ ਕਿਹਾ, ਪੀਐਮ ਮੋਦੀ ਨੇ ਜਲੰਧਰ ਨੂੰ ਨਿਰਾਸ਼ ਕੀਤਾ ਹੈ, ਪਰ ਕਾਂਗਰਸ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ। ਚੰਨੀ ਨੇ ਕਿਹਾ, ਅਸੀਂ ਜਲੰਧਰ ’ਚ ਇੰਡਸਟਰੀ ਨੂੰ ਮੁੜ ਸੁਰਜੀਤ ਕਰਾਂਗੇ। ਚੋਣਾਂ ਨੇੜੇ ਜਲੰਧਰ ਵਿੱਚ ਇੱਕ ਵੱਡਾ ਸਰਕਾਰੀ ਹਸਪਤਾਲ, ਵੱਡੇ ਸਰਕਾਰੀ ਸਕੂਲ ਅਤੇ ਕਾਲਜ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਐਮਐਸਪੀ ਗਾਰੰਟੀ ਕਾਨੂੰਨ ਲਿਆਵਾਂਗੇ। ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਿਆ ਜਾਵੇਗਾ।