ਪੰਜਾਬ ਵਿੱਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦੀ ਚੇਤਾਵਨੀ

ਪੰਜਾਬ ਵਿੱਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦੀ ਚੇਤਾਵਨੀ

ਚੰਡੀਗੜ੍ਹ : (ਪਰਮਿੰਦਰ) ਪੰਜਾਬ ਵਿੱਚ ਕੱਲ੍ਹ ਤੋਂ ਮੁੜ ਮੌਸਮ ਵਿਗੜ ਰਿਹਾ ਹੈ। ਸੂਬੇ ਅੰਦਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਅਗਲੇ ਦੋ ਦਿਨ ਬਾਰਸ਼ ਨੇ ਹਨ੍ਹੇਰੀ ਦੇ ਆਸਾਰ ਹਨ। ਮੌਸਮ ਵਿਭਾਗ ਨੇ 1 ਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦਿਆਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਮਾਨਸਾ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ।

ਮੌਸਮ ਮਾਹਿਰਾਂ ਮੁਤਾਬਕ ਹਵਾਵਾਂ ਦੀ ਰਫਤਾਰ ਐਨੀ ਤੇਜ਼ ਹੋ ਹੋਵੇਗੀ ਕਿ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ, ਹਵਾ ਵਿੱਚ ਮਲਬਾ ਉੱਡਣ, ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਣ ਆਦਿ ਦਾ ਖਤਰੈ। ਇਸ ਦੇ ਨਾਲ ਹੀ ਜੇਕਰ ਗੜੇਮਾਰੀ ਹੁੰਦੀ ਹੈ ਤਾਂ ਪਸ਼ੂਆਂ, ਕਾਰਾਂ ਦੇ ਸ਼ੀਸ਼ੇ ਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ।ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ :

ਕਰਨਾਟਕ : ਪਿਤਾ ਅਤੇ ਬੱਚਿਆਂ ਦਾ ਰਿਸ਼ਤਾ ਹਮੇਸ਼ਾ ਪਿਆਰ ਨਾਲ ਭਰਿਆ ਮੰਨਿਆ ਜਾਂਦਾ ਹੈ। ਹਾਲਾਂਕਿ, ਕਈ ਵਾਰ ਕੁਝ ਪਿਤਾ ਜਾਨਵਰ ਦਾ ਰੂਪ ਵੀ ਧਾਰਨ ਕਰ ਲੈਂਦੇ ਹਨ। ਅਜਿਹੀ ਹੀ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਕਰਨਾਟਕ ਦੇ ਧਾਰਵਾੜ ਤੋਂ ਸਾਹਮਣੇ ਆਈ ਹੈ। ਜ਼ਿਲੇ ਦੇ ਯਾਦਵੜਾ ਪਿੰਡ ‘ਚ ਇਕ ਪਿਤਾ ਨੇ ਆਪਣੀ 7 ਮਹੀਨੇ ਦੀ ਮਾਸੂਮ ਧੀ ਨੂੰ ਕੰਧ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਉਸ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਜਦੋਂ ਉਹ ਸੌਂ ਰਿਹਾ ਸੀ ਤਾਂ ਉਸ ਦੀ ਬੇਟੀ ਰੋਣ ਲੱਗ ਪਈ, ਜਿਸ ਕਾਰਨ ਉਸ ਦੀ ਨੀਂਦ ਖਰਾਬ ਹੋ ਗਈ।

ਦਰਅਸਲ, ਕਰਨਾਟਕ ਦੇ ਧਦਵੜ ਜ਼ਿਲ੍ਹੇ ਦੇ ਯਾਦਵੜਾ ਪਿੰਡ ਵਿੱਚ ਸ਼ੰਭੂ ਲਿੰਗਈਆ ਨਾਮ ਦਾ ਵਿਅਕਤੀ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਜਾਣਕਾਰੀ ਮੁਤਾਬਕ ਦੋਸ਼ੀ ਬੁੱਧਵਾਰ ਨੂੰ ਘਰ ‘ਚ ਆਰਾਮ ਕਰ ਰਿਹਾ ਸੀ। ਇਸ ਦੌਰਾਨ ਉਸ ਦੀ 7 ਮਹੀਨੇ ਦੀ ਬੱਚੀ ਅਚਾਨਕ ਰੋਣ ਲੱਗ ਪਈ। ਲੜਕੀ ਦੇ ਰੋਣ ‘ਤੇ ਦੋਸ਼ੀ ਸ਼ੰਭੂ ਜਾਗ ਗਿਆ ਅਤੇ ਉਸ ਨੂੰ ਗੁੱਸਾ ਆ ਗਿਆ। ਉਸ ਨੇ ਇਸ 7 ਮਹੀਨੇ ਦੀ ਮਾਸੂਮ ਬੱਚੀ ਨੂੰ ਲੱਤ ਤੋਂ ਚੁੱਕ ਕੇ ਕੰਧ ਨਾਲ ਮਾਰ ਦਿੱਤਾ।

ਉਸ ਨੂੰ ਤੁਰੰਤ ਧਾਰਵਾੜ ਦੇ ਕੇਆਈਐਮਐਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਅੱਜ ਦੁਪਹਿਰ ਉਸ ਦੀ ਦਰਦਨਾਕ ਮੌਤ ਹੋ ਗਈ। ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ Police ਨੇ ਕਤਲ ਦਾ ਮਾਮਲਾ ਦਰਜ ਕਰਕੇ ਇਸ ਬੇਰਹਿਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…