Weather Update : ਕਿਤੇ ਗਰਮੀ, ਕਿਤੇ ਮੀਂਹ... ਕਈ ਸੂਬਿਆਂ 'ਚ ਬਦਲੇਗਾ ਮੌਸਮ, IMD ਨੇ ਜਾਰੀ ਕੀਤਾ 4 ਦਿਨ ਦਾ ਅਲਰਟ
ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਦੇਸ਼ 'ਚ ਮੌਸਮ ਦੇ ਵੱਖ-ਵੱਖ ਮਿਜਾਜ਼ ਵੇਖਣ ਨੂੰ ਮਿਲ ਰਹੇ ਹਨ। ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਗੜੇਮਾਰੀ ਹੈ ਜਦਕਿ ਦੱਖਣੀ ਸੂਬਿਆਂ ਵਿੱਚ ਗਰਮੀ ਦੀ ਲਹਿਰ ਹੈ। ਮੌਸਮ ਵਿਭਾਗ ਮੁਤਾਬਕ 18 ਅਤੇ 19 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਤੇਲੰਗਾਨਾ, […]
By : Editor Editor
ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਦੇਸ਼ 'ਚ ਮੌਸਮ ਦੇ ਵੱਖ-ਵੱਖ ਮਿਜਾਜ਼ ਵੇਖਣ ਨੂੰ ਮਿਲ ਰਹੇ ਹਨ। ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਗੜੇਮਾਰੀ ਹੈ ਜਦਕਿ ਦੱਖਣੀ ਸੂਬਿਆਂ ਵਿੱਚ ਗਰਮੀ ਦੀ ਲਹਿਰ ਹੈ। ਮੌਸਮ ਵਿਭਾਗ ਮੁਤਾਬਕ 18 ਅਤੇ 19 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਤੇਲੰਗਾਨਾ, ਉੜੀਸਾ, ਗੰਗਾ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਕੋਂਕਣ-ਗੋਆ, ਸੌਰਾਸ਼ਟਰ-ਕੱਛ ਵਿੱਚ ਅੱਜ ਭਾਵ 17 ਅਪ੍ਰੈਲ ਤੋਂ 20 ਅਪ੍ਰੈਲ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।
ਆਈਐਮਡੀ ਨੇ ਮੌਸਮ ਵਿੱਚ ਬਦਲਾਅ ਦਾ ਕਾਰਨ ਪੱਛਮੀ ਗੜਬੜੀ ਨੂੰ ਦੱਸਿਆ ਹੈ, ਜਿਸ ਕਾਰਨ ਭਾਰਤ ਦੇ ਵੱਖ-ਵੱਖ ਸੂਬਿਆ ਵਿੱਚ ਮੌਸਮ ਦੇ ਵੱਖ-ਵੱਖ ਰੂਪ ਵੇਖਣ ਨੂੰ ਮਿਲ ਰਹੇ ਹਨ।
ਇਨ੍ਹਾਂ ਸੂਬਿਆਂ ਵਿੱਚ ਪਵੇਗਾ ਮੀਂਹ
IMD ਮੁਤਾਬਕ, ਅੱਜ ਰਾਤ ਦੇ ਸਮੇਂ ਸਿੱਕਮ, ਅਰੁਣਾਚੱਲ ਪ੍ਰਦੇਸ਼, ਅਸਾਮ, ਨਾਗਾਲੈਂਡ, ਮਣੀਪੁਰ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 18 ਅਪ੍ਰੈਲ ਨੂੰ ਕੇਰਲ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ 18,19,20 ਅਪ੍ਰੈਲ ਨੂੰ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਗੜੇਮਾਰੀ
ਆਈਐਮਡੀ ਅਨੁਸਾਰ 18 ਤੇ 19 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਅਸਾਮ , ਨਾਗਾਲੈਂਡ ਤੇ ਮਣੀਪੁਰ ਵਿੱਚ ਅਲਰਟ ਜਾਰੀ ਕੀਤਾ ਹੈ।
19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ ’ਚ ਕੁਝ ਥਾਵਾਂ ’ਤੇ ਬਿਜਲੀ ਵੀ ਚੱਲੇਗੀ।