Weather Update : ਕਿਤੇ ਗਰਮੀ, ਕਿਤੇ ਮੀਂਹ… ਕਈ ਸੂਬਿਆਂ ‘ਚ ਬਦਲੇਗਾ ਮੌਸਮ, IMD ਨੇ ਜਾਰੀ ਕੀਤਾ 4 ਦਿਨ ਦਾ ਅਲਰਟ

Weather Update : ਕਿਤੇ ਗਰਮੀ, ਕਿਤੇ ਮੀਂਹ… ਕਈ ਸੂਬਿਆਂ ‘ਚ ਬਦਲੇਗਾ ਮੌਸਮ, IMD ਨੇ ਜਾਰੀ ਕੀਤਾ 4 ਦਿਨ ਦਾ ਅਲਰਟ

ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਦੇਸ਼ ‘ਚ ਮੌਸਮ ਦੇ ਵੱਖ-ਵੱਖ ਮਿਜਾਜ਼ ਵੇਖਣ ਨੂੰ ਮਿਲ ਰਹੇ ਹਨ। ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਗੜੇਮਾਰੀ ਹੈ ਜਦਕਿ ਦੱਖਣੀ ਸੂਬਿਆਂ ਵਿੱਚ ਗਰਮੀ ਦੀ ਲਹਿਰ ਹੈ। ਮੌਸਮ ਵਿਭਾਗ ਮੁਤਾਬਕ 18 ਅਤੇ 19 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਤੇਲੰਗਾਨਾ, ਉੜੀਸਾ, ਗੰਗਾ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਕੋਂਕਣ-ਗੋਆ, ਸੌਰਾਸ਼ਟਰ-ਕੱਛ ਵਿੱਚ ਅੱਜ ਭਾਵ 17 ਅਪ੍ਰੈਲ ਤੋਂ 20 ਅਪ੍ਰੈਲ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਆਈਐਮਡੀ ਨੇ ਮੌਸਮ ਵਿੱਚ ਬਦਲਾਅ ਦਾ ਕਾਰਨ ਪੱਛਮੀ ਗੜਬੜੀ ਨੂੰ ਦੱਸਿਆ ਹੈ, ਜਿਸ ਕਾਰਨ ਭਾਰਤ ਦੇ ਵੱਖ-ਵੱਖ ਸੂਬਿਆ ਵਿੱਚ ਮੌਸਮ ਦੇ ਵੱਖ-ਵੱਖ ਰੂਪ ਵੇਖਣ ਨੂੰ ਮਿਲ ਰਹੇ ਹਨ।

ਇਨ੍ਹਾਂ ਸੂਬਿਆਂ ਵਿੱਚ ਪਵੇਗਾ ਮੀਂਹ

IMD ਮੁਤਾਬਕ, ਅੱਜ ਰਾਤ ਦੇ ਸਮੇਂ ਸਿੱਕਮ, ਅਰੁਣਾਚੱਲ ਪ੍ਰਦੇਸ਼, ਅਸਾਮ, ਨਾਗਾਲੈਂਡ, ਮਣੀਪੁਰ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 18 ਅਪ੍ਰੈਲ ਨੂੰ ਕੇਰਲ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ 18,19,20 ਅਪ੍ਰੈਲ ਨੂੰ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਗੜੇਮਾਰੀ

ਆਈਐਮਡੀ ਅਨੁਸਾਰ 18 ਤੇ 19 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਅਸਾਮ , ਨਾਗਾਲੈਂਡ ਤੇ ਮਣੀਪੁਰ ਵਿੱਚ ਅਲਰਟ ਜਾਰੀ ਕੀਤਾ ਹੈ।  

19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ ’ਚ ਕੁਝ ਥਾਵਾਂ ’ਤੇ ਬਿਜਲੀ ਵੀ ਚੱਲੇਗੀ।

Related post

PSEB 12th Result 2024: ਅੱਜ ਸ਼ਾਮ 4 ਵਜੇ ਐਲਾਨੇ ਜਾਣਗੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

PSEB 12th Result 2024: ਅੱਜ ਸ਼ਾਮ 4 ਵਜੇ ਐਲਾਨੇ…

ਚੰਡੀਗੜ੍ਹ, 30 ਅਪ੍ਰੈਲ, ਪਰਦੀਪ ਸਿੰਘ: ਪੰਜਾਬ ਬੋਰਡ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦੀ ਉਡੀਕ ਅੱਜ ਖਤਮ ਹੋਣ…
ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ ‘ਤੇ ਟਰੱਕ ਪਲਟਣ ਕਾਰਨ 6 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ ‘ਤੇ ਟਰੱਕ…

ਬਿਹਾਰ, 30 ਅਪ੍ਰੈਲ, ਪਰਦੀਪ ਸਿੰਘ: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ…
ਪਤੰਜਲੀ ਆਯੁਰਵੇਦ ਨੂੰ ਸਰਕਾਰ ਵਲੋ ਝਟਕਾ

ਪਤੰਜਲੀ ਆਯੁਰਵੇਦ ਨੂੰ ਸਰਕਾਰ ਵਲੋ ਝਟਕਾ

ਉਤਰਾਖੰਡ, 30 ਅਪੈ੍ਰਲ, ਨਿਰਮਲ : ਪਤੰਜਲੀ ਆਯੁਰਵੇਦ ਨੂੰ ਉਤਰਾਖੰਡ ਸਰਕਾਰ ਨੇ ਝਟਕਾ ਦਿੱਤਾ ਹੈ। ਉੱਤਰਾਖੰਡ ਸਰਕਾਰ ਨੇ ਬਾਬਾ ਰਾਮਦੇਵ ਦੀ ਪਤੰਜਲੀ…