Begin typing your search above and press return to search.

ਅਮਰੀਕਾ ’ਚ ਗੋਰੇ ਬਣੇ ਸਿੱਖ, ਸਜਾਈਆਂ ਦਸਤਾਰਾਂ!

ਨਿਊਯਾਰਕ, 8 ਸਤੰਬਰ (ਰਾਜ ਗੋਗਨਾ/ ਬਿੱਟੂ) : ਅਮਰੀਕਾ ’ਚ 6ਵਾਂ ਸਾਲਾਨਾ ਵਿਸ਼ਵ ਧਰਮ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਹੋਰ ਭਾਈਚਾਰਿਆਂ ਸਣੇ ਵੱਡੀ ਗਿਣਤੀ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ। ਓਹਾਈਓ ਸੂਬੇ ਦੇ ਸਿਨਸਿਨਾਟੀ ਸ਼ਹਿਰ ਵਿੱਚ ਕਰਵਾਏ ਗਏ ਇਸ ਸਮਾਰੋਹ ਵਿੱਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕਜੁੱਟ ਹੋਈਆਂ। ਇਸ ਦੌਰਾਨ […]

ਅਮਰੀਕਾ ’ਚ ਗੋਰੇ ਬਣੇ ਸਿੱਖ, ਸਜਾਈਆਂ ਦਸਤਾਰਾਂ!
X

Editor (BS)By : Editor (BS)

  |  8 Sept 2023 10:55 AM IST

  • whatsapp
  • Telegram

ਨਿਊਯਾਰਕ, 8 ਸਤੰਬਰ (ਰਾਜ ਗੋਗਨਾ/ ਬਿੱਟੂ) : ਅਮਰੀਕਾ ’ਚ 6ਵਾਂ ਸਾਲਾਨਾ ਵਿਸ਼ਵ ਧਰਮ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਹੋਰ ਭਾਈਚਾਰਿਆਂ ਸਣੇ ਵੱਡੀ ਗਿਣਤੀ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ। ਓਹਾਈਓ ਸੂਬੇ ਦੇ ਸਿਨਸਿਨਾਟੀ ਸ਼ਹਿਰ ਵਿੱਚ ਕਰਵਾਏ ਗਏ ਇਸ ਸਮਾਰੋਹ ਵਿੱਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕਜੁੱਟ ਹੋਈਆਂ। ਇਸ ਦੌਰਾਨ ਪੁੱਜੀਆਂ ਸੰਗਤਾਂ ਲਈ ਸਿੱਖਾਂ ਨੇ ਲੰਗਰ ਵੀ ਲਾ ਦਿੱਤਾ।


ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ 6ਵਾਂ ਸਾਲਾਨਾ ‘ਸਿਨਸਿਨਾਟੀ ਫੈਸਟੀਵਲ ਆਫ ਫੇਥਸ’ ਭਾਵ ਵਿਸ਼ਵ ਧਰਮ ਸੰਮੇਲਨ ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿੱਚ 13 ਪ੍ਰਮੁੱਖ ‘ਵਿਸ਼ਵ ਧਰਮਾਂ’ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ।


ਇਸ ਦੌਰਾਨ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸੀ। ਸਿਨਸਿਨਾਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ ਭਾਈਚਾਰੇ ਵਲੋਂ ਆਏ ਹੋਏ ਹਜ਼ਾਰਾਂ ਮਹਿਮਾਨਾਂ ਲਈ ਲੰਗਰ ਦੀ ਸੇਵਾ ਵੀ ਲਾਈ ਗਈ। ਇਸ ਸਾਲ ਹਿੰਦੂ ਭਾਈਚਾਰੇ ਨੇ ਸਿੱਖ ਸੰਗਤ ਨਾਲ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ। ਆਏ ਹੋਏ ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਦਿਲੋਂ ਧੰਨਵਾਦ ਕੀਤਾ।


ਫੈਸਟੀਵਲ ਦੇ ਉਦਘਾਟਨ ਮੌਕੇ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ, ‘ਮੂਲ ਮੰਤਰ’ ਬਾਰੇ ਦੱਸਿਆ। ਉਹਨਾਂ ਕਿਹਾ ਕਿ ਸਾਡੀ ਅਰਦਾਸ ਹੈ ਕਿ ਅਸੀਂ ਸਾਰੇ ਸਰਬੱਤ ਦਾ ਭਲਾ ਮੰਗ ਸ਼ਾਂਤੀ ਨਾਲ ਇਕੱਠੇ ਰਹੀਏ।


ਇਸ ਮੌਕੇ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲਿਆਂ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਪੰਜ ਕਕਾਰ ਰੱਖੇ ਗਏ। ਆਏ ਹੋਏ ਮਹਿਮਾਨਾਂ ਨੂੰ ਦਸਤਾਰ ਬੰਨਣ ਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਲਈ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਸਜਾਈ ਇਹ ਸਮਾਗਮ ਸਿੱਖ ਸਭਿਆਚਾਰ ਦੇ ਰੰਗਾਂ ਅਤੇ ਪਰੰਪਰਾਵਾਂ ਵਿਚ ਲੀਨ ਹੋ ਗਿਆ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੁੰਦੇ, ਤਸਵੀਰਾ—ਲੈਂਦੇ ਅਤੇ ਮਾਣ ਨਾਲ ਆਪਣੇ ਸਿਰ ਤੇ ਤਾਜ ਦੇ ਨਾਲ ਸੰਮੇਲਨ ਵਿਚ ਘੁੰਮਦੇ ਰਹੇ।


ਸਿਨਸਿਨਾਟੀ ਦੇ ਮੇਅਰ ਆਫਤਾਬ ਪੂਰੇਵਾਲ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਸੋਸਾਇਟੀ ਸਿਨਸਿਨਾਟੀ ਅਤੇ ਡੇਟਨ ਦੇ ਸਮੂਹ ਸਿੱਖ ਭਾਈਚਾਰੇ ’ਤੇ ਮਾਣ ਹੈ। ਸਿੱਖ ਭਾਈਚਾਰਾ ਇੱਥੇ ਆਏ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਲਈ ਲੰਗਰ ਦੀ ਸੇਵਾ ਕਰ ਰਿਹਾ ਹੈ। ਪੂਰੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖਾਂ ’ਤੇ ਮਾਣ ਹੈ, ਜੋ ਕਿ ਲਗਾਤਾਰ ਸਾਡੇ ਆਲੇ ਦੁਆਲੇ ਦੇ ਲੋਕਾਂ ਲਈ ਸੇਵਾ ਕਰਦੇ ਰਹਿੰਦੇ ਹਨ।


ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਜੈਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਭਾਗ ਲੈਣ ਵਾਲੀਆਂ ਸੰਸਥਾਵਾਂ ਵਿੱਚੋਂ ਸਭ ਤੋਂ ਪ੍ਰਮੁੱਖ ਸਥਾਨਕ ਸਿੱਖ ਭਾਈਚਾਰਾ ਨੇ ਬੜੇ ਉਤਸ਼ਾਹ ਨਾਲ ਇਸ ਸੰਮੇਲਨ ਨੂੰ ਕਾਮਯਾਬ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਸ ਦਾ ਕਾਰਨ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਹੈ, ਜਿਸ ਨੇ ਇਸ ਸਾਲਾਨਾ ਸੰਮੇਲਨ ਨੂੰ ਸ਼ੁਰੂ ਕਰਨ ਵਿੱਚ ਆਪਣਾ ਬਹੁਤ ਵੱਡਾ ਯੋਗਦਾਨ ਪਾਇਆ ਸੀ, ਜਿਸ ਨਾਲ ਸਿਨਸਿਨਾਟੀ ਦੇ ਵੱਖ-ਵੱਖ ਭਾਈਚਾਰਿਆਂ ਵਿੱਚ ਆਪਸੀ ਸਿੱਖਿਆ, ਸੰਬੰਧ, ਹਮਦਰਦੀ, ਸਮਝ ਅਤੇ ਪਿਆਰ ਪੈਦਾ ਹੋ ਰਿਹਾ ਹੈ।

Next Story
ਤਾਜ਼ਾ ਖਬਰਾਂ
Share it