ਕੌਣ ਹੈ ਕੁਲਦੀਪ ਕੁਮਾਰ ਜੋ ਚੰਡੀਗੜ੍ਹ ਦਾ ਨਵਾਂ ਮੇਅਰ ਬਣਿਆ ?
ਚੰਡੀਗੜ੍ਹ : ਮੇਅਰ ਚੋਣਾਂ ਚੰਡੀਗੜ੍ਹ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਲੰਬੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਐਲਾਨੇ ਗਏ ਨਤੀਜੇ ਨੂੰ ਗ਼ੈਰ-ਕਾਨੂੰਨੀ ਮੰਨਦਿਆਂ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੇ […]
By : Editor (BS)
ਚੰਡੀਗੜ੍ਹ : ਮੇਅਰ ਚੋਣਾਂ ਚੰਡੀਗੜ੍ਹ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਲੰਬੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਐਲਾਨੇ ਗਏ ਨਤੀਜੇ ਨੂੰ ਗ਼ੈਰ-ਕਾਨੂੰਨੀ ਮੰਨਦਿਆਂ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਾਇਜ਼ ਤੌਰ 'ਤੇ ਚੁਣਿਆ ਗਿਆ ਉਮੀਦਵਾਰ ਐਲਾਨਿਆ ਜਾਵੇ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ‘ਆਪ’ ਆਗੂ ਕੁਲਦੀਪ ਕੁਮਾਰ ਚੰਡੀਗੜ੍ਹ ਦੇ ਨਵੇਂ ਮੇਅਰ ਬਣਨਗੇ।
ਕੌਣ ਹੈ ਕੁਲਦੀਪ ਕੁਮਾਰ ?
ਕੁਲਦੀਪ ਕੁਮਾਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਚੰਡੀਗੜ੍ਹ ਦੇ ਵਾਰਡ ਨੰਬਰ 26 ਤੋਂ ਕੌਂਸਲਰ ਹਨ। ਉਸ ਦੀ ਉਮਰ 39 ਸਾਲ ਹੈ। ਉਨ੍ਹਾਂ ਦੀ ਪਤਨੀ ਦਾ ਨਾਂ ਮਮਤਾ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ ਜਿਨ੍ਹਾਂ ਦੇ ਨਾਂ ਆਦਿਤਿਆ ਅਤੇ ਉਮੰਗ ਹਨ। ਪਾਰਟੀ ਨੇ ਉਨ੍ਹਾਂ ਨੂੰ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਵਿੱਚ ਆਪਣਾ ਉਮੀਦਵਾਰ ਐਲਾਨਿਆ ਸੀ। ਕੁਲਦੀਪ ਨੇ ਇਸ ਚੋਣ ਵਿੱਚ ਧਾਂਦਲੀ ਦੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਸੀ।
2021 ਵਿੱਚ ਦਿੱਤੇ ਹਲਫ਼ਨਾਮੇ ਮੁਤਾਬਕ ਕੁਲਦੀਪ ਕੁਮਾਰ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਉਸਨੇ ਸਾਲ 2005 ਵਿੱਚ ਪੰਜਾਬ ਬੋਰਡ ਤੋਂ 12ਵੀਂ ਪਾਸ ਕੀਤੀ ਸੀ। ਉਸ ਨੇ ਆਪਣੀ ਕਮਾਈ 4 ਲੱਖ 80 ਹਜ਼ਾਰ ਰੁਪਏ ਦੇ ਕਰੀਬ ਦੱਸੀ ਸੀ। ਉਸ ਦੀ ਕੁੱਲ ਚੱਲ ਅਤੇ ਅਚੱਲ ਜਾਇਦਾਦ ਕਰੀਬ 7 ਲੱਖ ਰੁਪਏ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਕੋਲ ਵੀ ਕਰੀਬ 1 ਲੱਖ 66 ਹਜ਼ਾਰ ਰੁਪਏ ਦੀ ਜਾਇਦਾਦ ਹੈ। ਉਸ ਨੇ ਹਲਫ਼ਨਾਮੇ ਵਿੱਚ ਕਾਰ ਲੋਨ ਦਾ ਵੀ ਜ਼ਿਕਰ ਕੀਤਾ ਹੈ।
ਕੀ ਹੈ ਸਾਰਾ ਵਿਵਾਦ ?
ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਮੇਅਰ ਦੀਆਂ ਚੋਣਾਂ ਹੋਈਆਂ ਸਨ। ਭਾਜਪਾ ਦੇ ਮਨੋਜ ਸੋਨਕਰ ਨੇ ਇਹ ਚੋਣ ਜਿੱਤੀ ਸੀ। ਚੋਣ ਵਿੱਚ ਸੋਨਕਰ ਨੂੰ 16 ਵੋਟਾਂ ਮਿਲੀਆਂ ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਇਸ ਦੇ ਨਾਲ ਹੀ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਹਾਲਾਂਕਿ ਕੁਲਦੀਪ ਕੁਮਾਰ ਨੇ ਚੋਣਾਂ 'ਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਜਿੱਥੇ ਅਦਾਲਤ ਨੇ ਕੁਲਦੀਪ ਕੁਮਾਰ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ।