ਸੰਗਰੂਰ ਦੀ ਸੀਟ 'ਤੇ ਕੌਣ ਮਾਰੇਗਾ ਬਾਜ਼ੀ?
ਚੰਡੀਗੜ੍ਹ, 26 ਅਪ੍ਰੈਲ, ਡਾ. ਪਰਦੀਪ ਸਿੰਘ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਹਰ ਪਾਰਟੀ ਵੱਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਸਿਆਸੀ ਧਿਰਾਂ ਵਿੱਚ ਵੱਡੇ ਬਦਲਾਅ ਵੀ ਆ ਰਹੇ ਹਨ। ਪੰਜਾਬ ਦੀਆਂ 13 ਸੀਟਾਂ ਵਿੱਚੋਂ ਸੰਗਰੂਰ ਦੀ ਸੀਟ ਉੱਤੇ ਨਜ਼ਰਾਂ ਟਿੱਕੀਆਂ ਹੋਈਆਂ ਹਨ। ਸੰਗਰੂਰ ਸੀਟ […]
By : Editor Editor
ਚੰਡੀਗੜ੍ਹ, 26 ਅਪ੍ਰੈਲ, ਡਾ. ਪਰਦੀਪ ਸਿੰਘ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਹਰ ਪਾਰਟੀ ਵੱਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਸਿਆਸੀ ਧਿਰਾਂ ਵਿੱਚ ਵੱਡੇ ਬਦਲਾਅ ਵੀ ਆ ਰਹੇ ਹਨ। ਪੰਜਾਬ ਦੀਆਂ 13 ਸੀਟਾਂ ਵਿੱਚੋਂ ਸੰਗਰੂਰ ਦੀ ਸੀਟ ਉੱਤੇ ਨਜ਼ਰਾਂ ਟਿੱਕੀਆਂ ਹੋਈਆਂ ਹਨ। ਸੰਗਰੂਰ ਸੀਟ ਉੱਤੇ ਸਿਆਸਤ ਦੇ ਵੱਡੇ ਦਿੱਗਜ ਆਪਣੀ ਕਿਸਮਤ ਅਜ਼ਮਾ ਚੁੱਕੇ ਹਨ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਵੱਡੀ ਜਿੱਤ ਹਾਸਲ ਕੀਤੀ ਅਤੇ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜ਼ਿਮਨੀ ਚੋਣ ਵਿੱਚ ਵੱਡੀ ਲੀਡ ਹਾਸਲ ਕੀਤੀ ਸੀ।
1984 'ਚ ਸਾਬਕਾ ਮੰਤਰੀ ਰਾਮੂਵਾਲੀਆਂ ਨੂੰ ਮਿਲੀਆਂ ਸੀ 22 ਫੀਸਦ ਵੋਟਾਂ
1984 ਵਿੱਚ ਸੰਗਰੂਰ ਲੋਕ ਸਭਾ ਸੀਟ ਉੱਤੇ 22 ਫੀਸਦ ਵਾਧੇ ਨਾਲ ਜਿੱਤਣ ਵਾਲੇ ਸਿਆਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆਂ 2009 ਵਿੱਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਦੱਸ ਦੇਈਏ ਕਿ 2009 ਵਿੱਚ ਉਨ੍ਹਾਂ ਨੂੰ ਸਿਰਫ਼ 12.35 ਫੀਸਦ ਹੀ ਵੋਟਾਂ ਮਿਲੀਆ ਅਤੇ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਸੀ। ਸਾਬਕਾ ਮੰਤਰੀ ਰਾਮੂਵਾਲੀਆਂ ਵੱਡੀ ਜਿੱਤ ਤੋਂ ਬਾਅਦ ਆਪਣੀ ਸੀਟ ਨੂੰ ਬਚਾਉਣ ਵਿੱਚ ਅਸਫਲ ਰਹੇ।
ਸਿਮਰਨਜੀਤ ਸਿੰਘ ਮਾਨ ਨੇ ਜ਼ਿਮਨੀ ਚੋਣ ਵਿੱਚ ਮਾਰੀ ਸੀ ਬਾਜ਼ੀ
1999 ਵਿੱਚ ਸੰਗਰੂਰ ਵਿੱਚ ਲੋਕ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਹਰਾ ਕੇ ਸੰਸਦ ਵਿੱਚਪਹੁੰਚਣ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਅਗਲੀ ਵਾਰੀ ਹਾਰ ਦਾ ਮੂੰਹ ਦੇਖਣਾ ਪਿਆ ਸੀ। ਜ਼ਿਕਰਯੋਗ ਹੈ ਕਿ 2009 ਵਿੱਚ ਸਿਮਰਨਜੀਤ ਸਿੰਘ ਮਾਨ ਨੂੰ 3.62 ਫੀਸਦ ਅਤੇ 2019 ਵਿੱਚ 4.37 ਫੀਸਦ ਹੀ ਵੋਟਾਂ ਮਿਲੀਆ ਪਰ 2022 ਵਿੱਚ ਉਪ ਚੋਣ ਵਿੱਚ ਉਨ੍ਹਾਂ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ।
ਜ਼ਿਕਰਯੋਗ ਹੈ ਕਿ ਸੰਗਰੂਰ ਦੀ ਸੀਟ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2014 ਅਤੇ 2019 ਵਿੱਚ ਜਿੱਤ ਹਾਸਲ ਕੀਤੀ ਸੀ। ਹੁਣ ਲੋਕ ਸਭਾ ਚੋਣਾਂ 2024 ਵਿੱਚ ਇਸ ਸੀਟ ਉੱਤੇ ਸਿਮਰਜੀਤ ਸਿੰਘ ਮਾਨ ਚੋਣ ਪ੍ਰਚਾਰ ਕਰ ਰਹੇ ਹਨ ਉਥੇ ਹੀ ਸੁਖਪਾਲ ਖਹਿਰਾ ਵੀ ਵੱਡੀ ਜਿੱਤ ਦਾ ਦਾਅਵਾ ਕਰ ਰਹੇ ਹਨ। ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀ ਚੋਣ ਵਿੱਚ ਵੋਟਰ ਹੀ ਫੈਸਲਾ ਕਰਨਗੇ।
ਇਹ ਵੀ ਪੜ੍ਹੋ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ।