Begin typing your search above and press return to search.

ਪਤੀ ਵੱਲੋਂ ਪੇਕੇ ਬੈਠੀ ਪਤਨੀ ਦੀ ਕੁੱਟਮਾਰ, ਕੋਠੇ ’ਤੇ ਲਿਜਾ ਕੀਤੀ ਗ਼ਲਤ ਹਰਕਤ

ਮੋਗਾ, 7 ਸਤੰਬਰ (ਤਨਮੇਯ ਸਾਮੰਤਾ) : ਮੋਗਾ ਵਿਖੇ ਇਕ ਵਿਅਕਤੀ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਆਪਣੀ ਪਤਨੀ ’ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ ਤੋਂ ਬਾਅਦ ਜ਼ਖ਼ਮੀ ਮਹਿਲਾ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਜਾਣਕਾਰੀ ਅਨੁਸਾਰ ਦੋਵੇਂ ਪਤੀ ਪਤਨੀ ਵਿਚਕਾਰ ਝਗੜਾ ਚਲਦਾ ਰਹਿੰਦਾ ਸੀ, ਜਿਸ ਕਰਕੇ ਮਹਿਲਾ ਅਪਣੇ ਪੇਕੇ ਘਰ […]

victim wife moga
X

victim wife moga

Hamdard Tv AdminBy : Hamdard Tv Admin

  |  7 Sept 2023 8:34 AM IST

  • whatsapp
  • Telegram

ਮੋਗਾ, 7 ਸਤੰਬਰ (ਤਨਮੇਯ ਸਾਮੰਤਾ) : ਮੋਗਾ ਵਿਖੇ ਇਕ ਵਿਅਕਤੀ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਆਪਣੀ ਪਤਨੀ ’ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ ਤੋਂ ਬਾਅਦ ਜ਼ਖ਼ਮੀ ਮਹਿਲਾ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਜਾਣਕਾਰੀ ਅਨੁਸਾਰ ਦੋਵੇਂ ਪਤੀ ਪਤਨੀ ਵਿਚਕਾਰ ਝਗੜਾ ਚਲਦਾ ਰਹਿੰਦਾ ਸੀ, ਜਿਸ ਕਰਕੇ ਮਹਿਲਾ ਅਪਣੇ ਪੇਕੇ ਘਰ ਆ ਕੇ ਰਹਿਣ ਲੱਗ ਪਈ ਸੀ।

ਮੋਗਾ ਦੇ ਭਗਤ ਸਿੰਘ ਨਗਰ ਵਿਖੇ ਸੁਖਪਾਲ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਆਪਣੇ ਸਹੁਰੇ ਘਰ ਜਾ ਕੇ ਆਪਣੀ ਪਤਨੀ ਸਵਰਨਜੀਤ ਕੌਰ ’ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਦੋਵਾਂ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਸਵਰਨਜੀਤ ਕੌਰ ਆਪਣੇ ਪੇਕੇ ਘਰ ਆ ਕੇ ਰਹਿਣ ਲੱਗ ਪਈ ਸੀ। ਪੀੜਤ ਸਵਰਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਆਪਣੇ ਕੁੱਝ ਹੋਰ ਸਾਥੀਆਂ ਨਾਲ ਮਿਲ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਛੱਤ ਤੋਂ ਹੇਠਾਂ ਸੁੱਟ ਕੇ ਫ਼ਰਾਰ ਹੋ ਗਏ।

ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਲੜਕੀ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਜਵਾਈ ਨੇ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਦੀ ਬੇਟੀ ’ਤੇ ਜਾਨਲੇਵਾ ਹਮਲਾ ਕੀਤਾ ਅਤੇ ਉਸ ਨੂੰ ਕੋਠੇ ਤੋਂ ਹੇਠਾਂ ਸੁੱਟ ਦਿੱਤਾ। ਉਸ ਨੇ ਆਖਿਆ ਕਿ ਉਹ ਆਪਣੀ ਬੇਟੀ ਨੂੰ ਉਸ ਦੇ ਕੋਲ ਨਹੀਂ ਭੇਜਣਾ ਚਾਹੁੰਦੇ ਕਿਉਂਕਿ ਉਹ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਏ ਅਤੇ ਉਹ ਆਪਣੀ ਬੇਟੀ ਨੂੰ ਮਰਵਾਉਣਾ ਨਹੀਂ ਚਾਹੁੰਦੇ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਆਖਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਏ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਐ।


ਦੱਸ ਦਈਏ ਕਿ ਪੀੜਤ ਲੜਕੀ ਸਵਰਨਜੀਤ ਕੌਰ ਦਾ ਵਿਆਹ ਤਿੰਨ ਸਾਲ ਪਹਿਲਾਂ ਮੋਗਾ ਦੇ ਪਿੰਡ ਲੰਡੇਕੇ ਰਹਿਣ ਵਾਲੇ ਸੁਖਪਾਲ ਸਿੰਘ ਨਾਲ ਹੋਇਆ ਸੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।
-ਸ਼ਾਹ

Next Story
ਤਾਜ਼ਾ ਖਬਰਾਂ
Share it