ਸਹੁਰਿਆਂ ਤੋਂ ਤੰਗ ਆ ਕੇ ਦੋ ਬੱਚਿਆਂ ਦੀ ਮਾਂ ਨੇ ਨਿਗਲਿਆ ਜ਼ਹਿਰ
ਕਪੂਰਥਲਾ, 29 ਸਤੰਬਰ, ਹ.ਬ. : ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਵਾਸੀ ਪਿੰਡ ਰਾਜਪੁਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੂੰ ਸਹੁਰੇ ਵਾਲੇ ਤੰਗ ਪ੍ਰੇਸ਼ਾਨ ਕਰਦੇ ਸਨ। ਸਰਬਜੀਤ ਕੌਰ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਜਗਜੀਤ ਸਿੰਘ ਅਤੇ ਸਹੁਰੇ ਹਰਜਿੰਦਰ ਸਿੰਘ ਖ਼ਿਲਾਫ਼ ਤੰਗ ਪ੍ਰੇਸ਼ਾਨ ਕਰਨ ਅਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵੱਖ-ਵੱਖ […]
By : Hamdard Tv Admin
ਕਪੂਰਥਲਾ, 29 ਸਤੰਬਰ, ਹ.ਬ. : ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਵਾਸੀ ਪਿੰਡ ਰਾਜਪੁਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੂੰ ਸਹੁਰੇ ਵਾਲੇ ਤੰਗ ਪ੍ਰੇਸ਼ਾਨ ਕਰਦੇ ਸਨ। ਸਰਬਜੀਤ ਕੌਰ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਜਗਜੀਤ ਸਿੰਘ ਅਤੇ ਸਹੁਰੇ ਹਰਜਿੰਦਰ ਸਿੰਘ ਖ਼ਿਲਾਫ਼ ਤੰਗ ਪ੍ਰੇਸ਼ਾਨ ਕਰਨ ਅਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਕਪੂਰਥਲਾ ਦੇ ਪਿੰਡ ਖਾਨਗਾਹ ’ਚ ਸਹੁਰਿਆਂ ਤੋਂ ਤੰਗ ਆ ਕੇ ਦੋ ਬੱਚਿਆਂ ਦੀ ਮਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਥਾਣਾ ਕੋਤਵਾਲੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰਖਵਾਇਆ ਹੈ। ਔਰਤ ਦੀ ਮਾਂ ਦੀ ਸ਼ਿਕਾਇਤ ’ਤੇ ਦੋਸ਼ੀ ਪਤੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਹਰਜੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਪਿੰਡ ਖਾਨਗਾਹ ਵਜੋਂ ਹੋਈ ਹੈ।
ਥਾਣਾ ਕੋਤਵਾਲੀ ਦੇ ਪੁਲਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਖਾਨਗਾਹ ਦੀ ਇਕ ਔਰਤ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ ਹੈ। ਲਾਸ਼ ਲੈ ਕੇ ਆਏ ਪਤੀ ਅਤੇ ਸਹੁਰਾ ਮੌਕੇ ਤੋਂ ਫ਼ਰਾਰ ਹੋ ਗਏ ਹਨ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਰਮਨ ਕੁਮਾਰ ਅਤੇ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਔਰਤ ਦੋ ਬੱਚਿਆਂ, ਇੱਕ ਪੁੱਤਰ ਅਤੇ ਇੱਕ ਧੀ ਦੀ ਮਾਂ ਸੀ। ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਵਾਸੀ ਪਿੰਡ ਰਾਜਪੁਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੂੰ ਸਹੁਰੇ ਵਾਲੇ ਤੰਗ ਪ੍ਰੇਸ਼ਾਨ ਕਰਦੇ ਸਨ।
ਸਰਬਜੀਤ ਕੌਰ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਜਗਜੀਤ ਸਿੰਘ ਅਤੇ ਸਹੁਰੇ ਹਰਜਿੰਦਰ ਸਿੰਘ ਖ਼ਿਲਾਫ਼ ਤੰਗ ਪ੍ਰੇਸ਼ਾਨ ਕਰਨ ਅਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪਿਉ-ਪੁੱਤ ਫਰਾਰ ਹਨ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।