ਕਿਸਾਨ ਅੰਦੋਲਨ ਦੀ ਵਾਗਡੋਰ ਅੱਜ ਔਰਤਾਂ ਸੰਭਾਲਣਗੀਆਂ
ਸ਼ੰਭੂ ਬਾਰਡਰ, 8 ਮਾਰਚ, ਨਿਰਮਲ : ਕਿਸਾਨ ਅੰਦੋਲਨ-2 ਦਾ ਅੱਜ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ’ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ਵਿਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਪੁੱਜਣਗੀਆਂ। ਜੀ ਹਾਂ, ਦੱਸਦੇ ਚਲੀਏ ਕਿ […]
By : Editor Editor
ਸ਼ੰਭੂ ਬਾਰਡਰ, 8 ਮਾਰਚ, ਨਿਰਮਲ : ਕਿਸਾਨ ਅੰਦੋਲਨ-2 ਦਾ ਅੱਜ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ’ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ਵਿਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਪੁੱਜਣਗੀਆਂ।
ਜੀ ਹਾਂ, ਦੱਸਦੇ ਚਲੀਏ ਕਿ ਦੋਵੇਂ ਬਾਰਡਰਾਂ ਦੀ ਵਾਗਡੋਰ ਅਤੇ ਮੰਚ ਪ੍ਰਬੰਧਨ ਅੱਜ ਔਰਤਾਂ ਦੇ ਹੱਥਾਂ ਵਿਚ ਹੋਵੇਗਾ। ਬਾਰਡਰਾਂ ’ਤੇ ਔਰਤਾਂ ਲਈ ਵਿਵਸਥਾ ਕੀਤੀ ਗਈ ਹੈ।
ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ 25ਵਾਂ ਦਿਨ ਹੈ। ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਜੰਮੂ ਕਸ਼ਮੀਰ ਗਏ ਸੀ। ਉਥੇ ਦੇ ਕਿਸਾਨਾਂ ਨੂੰ ਕਾਫੀ ਉਮੀਦ ਸੀ ਕਿ ਕੋਈ ਵੱਡਾ ਐਲਾਨ ਹੋ ਸਕਦਾ ਹੈ ਲੇਕਿਨ ਕਿਸਾਨਾਂ ਨੂੰ ਕੁੱਝ ਨਹੀਂ ਦਿੱਤਾ। ਉਥੇ ਖੇਤੀ ਬਾੜੀ ਵਿਭਾਗ ਨੂੰ ਕਾਫੀ ਮੁਸ਼ਕਿਲ ਨਾਲ ਕਿਸਾਨ ਇਕੱਠੇ ਕਰਨੇ ਪਏ।
ਇਹ ਖ਼ਬਰ ਵੀ ਪੜ੍ਹੋ
ਅਮਰੀਕੀ ਰਾਸ਼ਟਰਪਤੀ ਉਮੀਦਵਾਰ ਦੀ ਚੋਣ ਤੋਂ ਨਿੱਕੀ ਹੈਲੀ ਨੇ ਅਪਣਾ ਨਾਂ ਵਾਪਸ ਲੈ ਲਿਆ ਹੈ। ਅਮਰੀਕਾ ਵਿੱਚ ਰਿਪਬਲਿਕਨ ਅਤੇ ਡੈਮੋਕਰੇਟਿਕ ਪਾਰਟੀਆਂ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਚੋਣਾਂ ਚੱਲ ਰਹੀਆਂ ਹਨ। ਬੁੱਧਵਾਰ ਨੂੰ 15 ਸੂਬਿਆਂ ’ਚ ਵੋਟਿੰਗ ਹੋਈ। ਇਨ੍ਹਾਂ ਵਿੱਚ ਬਾਈਡਨ ਨੇ ਡੈਮੋਕ੍ਰੇਟਿਕ ਪਾਰਟੀ ਦੀਆਂ ਸਾਰੀਆਂ 15 ਸੀਟਾਂ ਜਿੱਤੀਆਂ ਹਨ। ਟਰੰਪ ਨੇ ਰਿਪਬਲਿਕਨ ਪਾਰਟੀ ਤੋਂ 14 ਸੀਟਾਂ ਜਿੱਤੀਆਂ ਹਨ।
ਟਰੰਪ ਨੇ ਭਾਰਤੀ ਮੂਲ ਦੀ ਨਿੱਕੀ ਹੈਲੀ ਨੂੰ ਹਰਾਇਆ। ਹੈਲੀ ਸਿਰਫ 1 ਸੀਟ ਹੀ ਜਿੱਤ ਸਕੀ। ਇਸ ਤੋਂ ਬਾਅਦ ਹੁਣ ਉਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਆਪਣਾ ਨਾਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਨਿੱਕੀ ਹੈਲੀ ਦੂਜੀ ਭਾਰਤੀ ਮੂਲ ਦੀ ਉਮੀਦਵਾਰ ਹੈ ਜੋ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਉਮੀਦਵਾਰੀ ਦੀ ਦੌੜ ਵਿੱਚੋਂ ਬਾਹਰ ਹੋ ਗਈ ਹੈ। ਇਸ ਤੋਂ ਪਹਿਲਾਂ ਰਿਪਬਲਿਕਨ ਪਾਰਟੀ ਦੇ ਵਿਵੇਕ ਰਾਮਾਸਵਾਮੀ ਨੇ ਮੁੱਢਲੀਆਂ ਚੋਣਾਂ ਹਾਰਨ ਤੋਂ ਬਾਅਦ ਉਮੀਦਵਾਰੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਸੀ।
ਬੁੱਧਵਾਰ ਦੇਰ ਰਾਤ ਨਿੱਕੀ ਨੇ ਕਿਹਾ, ਮੈਂ ਉਹੀ ਸ਼ਬਦ ਦੁਹਰਾ ਰਹੀ ਹਾਂ ਜਿਨ੍ਹਾਂ ਨਾਲ ਮੈਂ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਔਰਤਾਂ ਅਤੇ ਲੜਕੀਆਂ ਦਾ ਵਿਸ਼ੇਸ਼ ਧੰਨਵਾਦ ਜਿਨ੍ਹਾਂ ਨੇ ਮੇਰੇ ਵਿੱਚ ਵਿਸ਼ਵਾਸ ਜਤਾਇਆ। ਸਾਨੂੰ ਭਵਿੱਖ ਵਿੱਚ ਵੀ ਮਜਬੂਤ ਅਤੇ ਹੌਂਸਲਾ ਰੱਖਣਾ ਹੋਵੇਗਾ। ਡਰਨ ਦੀ ਲੋੜ ਨਹੀਂ ਤੇ ਨਾ ਹੀ ਹਿੰਮਤ ਹਾਰਨ ਦੀ। ਜੇਕਰ ਅਸੀਂ ਅਜਿਹਾ ਕਰਦੇ ਹਾਂ, ਤਾਂ ਤੁਸੀਂ ਅਤੇ ਮੈਂ ਜਿੱਥੇ ਵੀ ਜਾਵਾਂਗੇ, ਪਰਮੇਸ਼ਵਰ ਸਾਡੇ ਨਾਲ ਹੋਵੇਗਾ। ਇਸ ਮੁਹਿੰਮ ਦੌਰਾਨ ਮੈਂ ਆਪਣੇ ਦੇਸ਼ ਦੀ ਮਹਾਨਤਾ ਦੇਖੀ। ਅੱਜ, ਮੈਂ ਦਿਲ ਤੋਂ ਬੱਸ ਇਹ ਕਹਿਣਾ ਚਾਹੁੰਦੀ ਹਾਂ… ਧੰਨਵਾਦ ਅਮਰੀਕਾ।
ਸੁਪਰ ਮੰਗਲਵਾਰ ਨੂੰ 14 ਰਾਜਾਂ ਤੋਂ ਹਾਰਨ ਤੋਂ ਬਾਅਦ, ਲਗਭਗ ਮੰਨਿਆ ਜਾ ਰਿਹਾ ਸੀ ਕਿ ਨਿੱਕੀ ਹੈਲੀ ਦੌੜ ਤੋਂ ਹਟ ਜਾਵੇਗੀ। ਅਤੇ ਆਖਰਕਾਰ ਬੁੱਧਵਾਰ ਨੂੰ ਉਸ ਨੇ ਇਸ ਦਾ ਐਲਾਨ ਕੀਤਾ। ਅਮਰੀਕਾ ਵਿੱਚ ਨਵੰਬਰ 2024 ਵਿੱਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਦੋਵੇਂ ਮੁੱਖ ਪਾਰਟੀਆਂ (ਡੈਮੋਕਰੇਟਿਕ ਅਤੇ ਰਿਪਬਲਿਕਨ) ਆਪੋ-ਆਪਣੇ ਉਮੀਦਵਾਰਾਂ ਦੀ ਚੋਣ ਕਰ ਰਹੀਆਂ ਹਨ। ਇਸ ਦੇ ਲਈ ਵੱਖ-ਵੱਖ ਰਾਜਾਂ ਵਿੱਚ ਵੋਟਿੰਗ ਹੋਈ ਹੈ।