Begin typing your search above and press return to search.

ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

ਚੰਡੀਗੜ੍ਹ, 23 ਅਪ੍ਰੈਲ, ਨਿਰਮਲ : ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ਵਿਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ […]

ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
X

Editor EditorBy : Editor Editor

  |  23 April 2024 4:12 AM IST

  • whatsapp
  • Telegram


ਚੰਡੀਗੜ੍ਹ, 23 ਅਪ੍ਰੈਲ, ਨਿਰਮਲ : ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ਵਿਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਕਿਤੇ-ਕਿਤੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ’ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ਵਿਚ ਵਾਧਾ ਦੇਖਣ ਨੂੰ ਮਿਲੇਗਾ।
ਦੱਸਦੇ ਚਲੀਏ ਕਿ ਮੁਹਾਲੀ ’ਚ ਦਿਨ ਵਿਚ ਕਦੇ ਕਦੇ ਬੱਦਲ ਛਾਏ ਰਹਿਣਗੇ। ਤਾਪਮਾਨ ਘੱਟੋ ਘੱਟ 21 ਅਤੇ ਜ਼ਿਆਦਾ ਤੋਂ ਜ਼ਿਆਦਾ 36 ਡਿਗਰੀ ਦੇ ਕਰੀਬ ਰਹਿਣ ਦਾ ਅਨੁਮਾਨ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿਚ ਗੋਲੀਬਾਰੀ ਦੀਆਂ ਖਬਰਾਂ ਆਮ ਸੁਣਨ ਨੂੰ ਮਿਲ ਜਾਂਦੀਆਂ ਹਨ। ਇਸੇ ਤਰ੍ਹਾਂ ਪੰਜਾਬ ਦੇ ਜਲੰਧਰ ਵਿਚ ਵੱਡੀ ਘਟਨਾ ਵਾਪਰ ਗਈ। ਜਲੰਧਰ ਦੇ ਕਸਬਾ ਫਿਲੌਰ ’ਚ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਇੱਕ ਧਿਰ ਨੇ ਮੌਕੇ ’ਤੇ ਹੀ ਗੋਲੀਆਂ ਚਲਾ ਦਿੱਤੀਆਂ। ਮਾਮਲਾ ਇੱਥੇ ਹੀ ਨਹੀਂ ਰੁਕਿਆ, ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀਆਂ ਨੇ ਇਲਾਕੇ ’ਚ ਭੰਨਤੋੜ ਕੀਤੀ ਅਤੇ ਕਈ ਘਰਾਂ ’ਤੇ ਪਥਰਾਅ ਵੀ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫਿਲੌਰ ਦੀ ਪੁਲਸ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸੋਮਵਾਰ ਸਵੇਰੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਦੱਸ ਦੇਈਏ ਕਿ ਜਿੱਥੇ ਇਹ ਘਟਨਾ ਵਾਪਰੀ, ਉੱਥੇ ਹੀ ਇਲਾਕੇ ਦੇ ਸਾਬਕਾ ਕੌਂਸਲਰ ਦਾ ਘਰ ਵੀ ਹੈ। ਮੁਲਜ਼ਮਾਂ ਨੇ ਉਸ ਦੀ ਕਾਰ ਦਾ ਸ਼ੀਸ਼ਾ ਵੀ ਤੋੜ ਦਿੱਤਾ ਸੀ।

ਫਿਲੌਰ ਦੀ ਰਹਿਣ ਵਾਲੀ ਪੀੜਤਾ ਪੂਜਾ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਛੋਟੇ ਬੱਚਿਆਂ ਦੇ ਆਪਸੀ ਝਗੜੇ ਤੋਂ ਬਾਅਦ ਵਧ ਗਿਆ ਸੀ। ਜਦੋਂ ਪਹਿਲਾਂ ਝਗੜਾ ਹੋਇਆ ਤਾਂ ਦੋਵਾਂ ਨੂੰ ਝਿੜਕ ਕੇ ਪਾਸੇ ਕਰ ਦਿੱਤਾ ਗਿਆ। ਪੂਜਾ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਵਿਜੇ ਪਰਿਵਾਰ ਖ਼ਿਲਾਫ਼ ਸ਼ਿਕਾਇਤ ਲਗਾਉਣ ਲਈ ਉਨ੍ਹਾਂ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਥੱਪੜ ਮਾਰ ਦਿੱਤਾ।

ਔਰਤ ਨੇ ਦੱਸਿਆ ਕਿ ਜਦੋਂ ਵਿਜੇ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਪੀੜਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਵੱਲੋਂ ਉਸ ਦੇ ਪਤੀ ਨੂੰ ਪਹਿਲਾਂ ਵੀ ਗੋਲੀ ਮਾਰੀ ਗਈ ਸੀ। ਮਹਿਲਾ ਨੇ ਮਨੀ ਅਤੇ ਉਸ ਦੇ ਬੇਟੇ ਪਾਰਥ ’ਤੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਇਕ ਹੋਰ ਪਰਿਵਾਰ ਨੇ ਪੂਜਾ ਦੇ ਪਰਿਵਾਰ ’ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਥਾਂ ’ਤੇ ਹਮਲਾ ਹੋਇਆ, ਉਥੇ ਸੀਸੀਟੀਵੀ ਲੱਗੇ ਹੋਏ ਹਨ। ਸੀਸੀਟੀਵੀ ’ਚ ਸਾਫ ਦਿਖਾਈ ਦੇ ਰਿਹਾ ਸੀ ਕਿ ਪਿਉ-ਪੁੱਤ ਆਹਮੋ-ਸਾਹਮਣੇ ਪੱਥਰ ਸੁੱਟ ਰਹੇ ਸਨ। ਹਾਲਾਂਕਿ ਸਾਹਮਣੇ ਤੋਂ ਪੱਥਰ ਵੀ ਸੁੱਟੇ ਜਾ ਰਹੇ ਸਨ। ਪੁਲਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ’ਚ ਲੈ ਕੇ ਉਸ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ’ਚ ਪਿਓ-ਪੁੱਤ ਪੱਥਰ ਸੁੱਟਦੇ ਨਜ਼ਰ ਆ ਰਹੇ ਹਨ। ਜਲਦੀ ਹੀ ਮਾਮਲਾ ਦਰਜ ਕਰਕੇ ਦੋਸ਼ੀਆਂ

Next Story
ਤਾਜ਼ਾ ਖਬਰਾਂ
Share it