ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ
ਅੰਮਿ੍ਤਸਰ : ਮੌਸਮ ਵਿਭਾਗ ਨੇ ਅੱਜ ਵੀ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਭਰ ਵਿੱਚ ਪਿਛਲੇ ਦਿਨ ਹੋਈ ਬਰਸਾਤ ਤੋਂ ਬਾਅਦ ਸੋਮਵਾਰ ਸ਼ਾਮ ਨੂੰ […]
By : Editor (BS)
ਅੰਮਿ੍ਤਸਰ : ਮੌਸਮ ਵਿਭਾਗ ਨੇ ਅੱਜ ਵੀ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਭਰ ਵਿੱਚ ਪਿਛਲੇ ਦਿਨ ਹੋਈ ਬਰਸਾਤ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7.6 ਡਿਗਰੀ ਵੱਧ ਦਰਜ ਕੀਤਾ ਗਿਆ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ:
ਮੌਸਮ ਵਿਭਾਗ ਨੇ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਇੱਥੇ ਭਾਰੀ ਮੀਂਹ ਪਵੇਗਾ, ਜਿਸ ਦੇ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਜ ਵੀ ਹਲਕੀ ਬਾਰਿਸ਼ ਜਾਰੀ ਰਹੇਗੀ। ਅੱਜ ਸਵੇਰੇ ਵੀ ਮਾਝੇ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਤਾਪਮਾਨ 'ਚ ਕਾਫੀ ਬਦਲਾਅ ਲਿਆ ਦਿੱਤਾ ਹੈ। ਮੀਂਹ ਕਾਰਨ ਸੋਮਵਾਰ ਸ਼ਾਮ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7.6 ਡਿਗਰੀ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇੰਨਾ ਹੀ ਨਹੀਂ ਬੀਤੀ ਸ਼ਾਮ ਤੱਕ ਪਠਾਨਕੋਟ ਵਿੱਚ 17, ਗੁਰਦਾਸਪੁਰ ਵਿੱਚ 15, ਰੋਪੜ ਵਿੱਚ 16 ਅਤੇ ਐਸਬੀਐਸ ਨਗਰ ਵਿੱਚ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਬਾਰਿਸ਼ ਕਾਰਨ ਸੋਮਵਾਰ ਸ਼ਾਮ ਨੂੰ ਪਠਾਨਕੋਟ ਦਾ ਸਭ ਤੋਂ ਘੱਟ ਤਾਪਮਾਨ 20.5 ਡਿਗਰੀ ਅਤੇ ਅੰਮ੍ਰਿਤਸਰ ਦਾ 21.4 ਡਿਗਰੀ ਰਿਹਾ। ਇਸ ਦੇ ਨਾਲ ਹੀ ਮੰਗਲਵਾਰ ਸਵੇਰੇ ਵੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 19 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ।