ਯੂਥ ਅਕਾਲੀ ਦਲ ਹੋਇਆ Online, ਦੱਸੀਆਂ ਇਹ ਸ਼ਰਤਾਂ
ਲੁਧਿਆਣਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਵੱਡਾ ਹੰਭਲਾ ਮਾਰਦਿਆਂ ਐਲਾਨ ਕੀਤਾ ਹੈ ਕਿ ਯੂਥ ਅਕਾਲੀ ਦਲ ਵਿਚ ਅਹੱਦੇਦਾਰੀਆਂ ਲੈਣ ਲਈ ਉਮਰ ਫਿਕਸ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਯੂਥ ਅਕਾਲੀ ਦਲ ਵਿੱਚ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਅਕਾਲੀ ਦਲ […]
By : Editor (BS)
ਲੁਧਿਆਣਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਵੱਡਾ ਹੰਭਲਾ ਮਾਰਦਿਆਂ ਐਲਾਨ ਕੀਤਾ ਹੈ ਕਿ ਯੂਥ ਅਕਾਲੀ ਦਲ ਵਿਚ ਅਹੱਦੇਦਾਰੀਆਂ ਲੈਣ ਲਈ ਉਮਰ ਫਿਕਸ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਯੂਥ ਅਕਾਲੀ ਦਲ ਵਿੱਚ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨੌਜਵਾਨਾਂ ਨੂੰ ਜੋੜਨ ਲਈ ਆਨਲਾਈਨ ਡਰਾਈਵ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਇਹ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦੀ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ।
ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦੇ ਨਾਲ ਹੀ ਹੁਣ ਤੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਈ 35 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਅਪਲਾਈ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਆਨਲਾਈਨ ਅਪਲਾਈ ਵੀ ਕਰਦਾ ਹੈ ਤਾਂ ਸਾਫ਼ਟਵੇਅਰ ਉਸ ਦੀ ਅਰਜ਼ੀ ਚੁੱਕੇਗਾ ਹੀ ਨਹੀਂ।
ਦਰਅਸਲ ਯੂਥ ਅਕਾਲੀ ਦਲ ਦੀ ਟੀਮ ਦੀ ਚੋਣ ਲਈ ਸਾਰੀ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ। ਸਾਫਟਵੇਅਰ 35 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਨਹੀਂ ਚੁੱਕੇਗਾ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਜ਼ਿਲ੍ਹਾ ਮੁਖੀ, ਸਰਕਲ ਮੁਖੀ ਜਾਂ ਕਿਸੇ ਹੋਰ ਅਹੁਦਾ ਲੈਣ ਲਈ ਸਿਫ਼ਾਰਸ਼ ਦੀ ਲੋੜ ਨਹੀਂ ਪਵੇਗੀ। ਮੈਂਬਰਸ਼ਿਪ ਲਈ ਆਨਲਾਈਨ ਪੋਰਟਲ 31 ਦਸੰਬਰ ਤੱਕ ਜਾਰੀ ਰਹੇਗਾ। ਯੂਰਪ, ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਿਚ ਵਿਦੇਸ਼ਾਂ ਵਿਚ ਵੀ ਨੌਜਵਾਨ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ।