Begin typing your search above and press return to search.

ਹੈਰੋਇਨ ਤੇ ਲੱਖ ਰੁਪਏ ਦੀ ਨਕਦੀ ਸਣੇ ਨੌਜਵਾਨ ਕਾਬੂ

ਝਬਾਲ, 16 ਦਸੰਬਰ, ਨਿਰਮਲ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਪਿੰਡ ਗੰਡੀਵਿੰਡ ਨੇੜਿਉਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ ਅੱਧਾ ਕਿੱਲੋ ਹੈਰੋਇਨ ਤੇ ਇਕ ਲੱਖ ਦੀ ਨਕਦੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸਬ […]

ਹੈਰੋਇਨ ਤੇ ਲੱਖ ਰੁਪਏ ਦੀ ਨਕਦੀ ਸਣੇ ਨੌਜਵਾਨ ਕਾਬੂ
X

Editor EditorBy : Editor Editor

  |  16 Dec 2023 9:53 AM IST

  • whatsapp
  • Telegram


ਝਬਾਲ, 16 ਦਸੰਬਰ, ਨਿਰਮਲ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਪਿੰਡ ਗੰਡੀਵਿੰਡ ਨੇੜਿਉਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ ਅੱਧਾ ਕਿੱਲੋ ਹੈਰੋਇਨ ਤੇ ਇਕ ਲੱਖ ਦੀ ਨਕਦੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸਬ ਇੰਸਪੈਕਟਰ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਪਿੰਡ ਗੰਡੀਵਿੰਡ ਕੋਲ ਗਸ਼ਤ ਕਰ ਰਹੀ ਸੀ। ਜਦੋਂ ਇਹ ਪਾਰਟੀ ਚੀਮਾ Çਲੰਕ ਰੋਡ ’ਤੇ ਪਹੁੰਚੀ ਤਾਂ ਬਾਈਕ ਸਵਾਰ ਦੋ ਨੌਜਵਾਨ ਆਏ। ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਿਸ ਨੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Next Story
ਤਾਜ਼ਾ ਖਬਰਾਂ
Share it