ਦਿਨ ਦਿਹਾੜੇ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਨੌਜਵਾਨ ਦਾ ਕਤਲ, ਜਾਣੋ ਕੀ ਹੈ ਪੂਰਾ ਮਾਮਲਾ
ਮੋਹਾਲੀ, 7 ਮਈ, ਪਰਦੀਪ ਸਿੰਘ: ਮੋਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿੱਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਇਹ ਨੌਜਵਾਨ ਪਿੰਡ ਤਿਊੜ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਕਿਸੇ ਕੰਮ ਲਈ ਖਰੜ ਗਿਆ ਸੀ ਰਸਤੇ ਵਿੱਚ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ […]

ਮੋਹਾਲੀ, 7 ਮਈ, ਪਰਦੀਪ ਸਿੰਘ: ਮੋਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿੱਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਇਹ ਨੌਜਵਾਨ ਪਿੰਡ ਤਿਊੜ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਕਿਸੇ ਕੰਮ ਲਈ ਖਰੜ ਗਿਆ ਸੀ ਰਸਤੇ ਵਿੱਚ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ 27 ਸਾਲਾਂ ਮਨੀਸ਼ ਕੁਮਾਰ ਵਜੋਂ ਹੋਈ ਹੈ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿੱਚ ਬਾਊਂਸਰ ਸੀ ਅਤੇ ਇਸ ਨੌਜਵਾਨ ਦਾ ਕਈ ਸਾਲਾਂ ਤੋਂ ਕੇਸ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ।
ਇਹ ਵੀ ਪੜ੍ਹੋ:
ਮੋਹਾਲੀ ਦੇ ਜ਼ੀਰਕਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੱਤਵੀਂ ਕਲਾਸ ਦੀ ਵਿਦਿਆਰਥਣ ਐਕਟਿਵਾ ਉੱਤੇ ਜਾ ਰਹੀ ਸੀ ਇਸ ਦੌਰਾਨ ਟਰੱਕ ਚਾਲਕ ਨੇ ਦਰੜ ਦਿੱਤਾ ਹੈ ਅਤੇ ਵਿਦਿਆਰਥਣ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਅਨੰਨਿਆ ਮਾਨਵ ਮੰਗਲ ਸਕੂਲ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਸੀ। ਇਹ ਹਾਦਸਾ ਜ਼ੀਰਕਪੁਰ-ਅੰਬਾਲਾ ਰੋਡ ‘ਤੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ ਜਿਸ ਕਾਰਨ ਐਕਟਿਵਾ ਸਵਾਰ ਸਕੂਲੀ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਸਿੰਘਪੁਰਾ ਚੌਕ ਦੇ ਪਿੱਛੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਵਾਪਰਿਆ।
ਫਲਾਈਓਵਰ ਦੀ ਉਸਾਰੀ ਲਈ ਚੱਲ ਰਹੇ ਨਿਰਮਾਣ ਕਾਰਜ ਕਾਰਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਮੋੜ ਲੈਂਦੇ ਸਮੇਂ ਇਹ ਹਾਦਸਾ ਵਾਪਰਿਆ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।