Begin typing your search above and press return to search.

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿਚ ਅੱਜ ਵੋਟਿੰਗ ਹੋ ਰਹੀ। ਪੰਜਵੇਂ ਪੜਾਅ ਦੀ ਇਸ ਵੋਟਿੰਗ ਵਿਚ ਕਈ ਬਾਲੀਵੁਡ ਸਿਤਾਰੇ ਵੀ ਵੋਟ ਪਾਉਣ ਪਹੁੰਚੇ। ਸੋਮਵਾਰ ਸਵੇਰੇ ਐਕਟਰ ਅਕਸ਼ੈ ਕੁਮਾਰ ਮੁੰਬਈ ਦੇ ਗਾਂਧੀ ਗਰਾਮ ਪੋÇਲੰਗ ਸਟੇਸ਼ਨ ’ਤੇ ਵੋਟ ਪਾਉਣ […]

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ
X

Editor EditorBy : Editor Editor

  |  20 May 2024 6:57 AM IST

  • whatsapp
  • Telegram


ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿਚ ਅੱਜ ਵੋਟਿੰਗ ਹੋ ਰਹੀ। ਪੰਜਵੇਂ ਪੜਾਅ ਦੀ ਇਸ ਵੋਟਿੰਗ ਵਿਚ ਕਈ ਬਾਲੀਵੁਡ ਸਿਤਾਰੇ ਵੀ ਵੋਟ ਪਾਉਣ ਪਹੁੰਚੇ।

ਸੋਮਵਾਰ ਸਵੇਰੇ ਐਕਟਰ ਅਕਸ਼ੈ ਕੁਮਾਰ ਮੁੰਬਈ ਦੇ ਗਾਂਧੀ ਗਰਾਮ ਪੋÇਲੰਗ ਸਟੇਸ਼ਨ ’ਤੇ ਵੋਟ ਪਾਉਣ ਪਹੁੰਚੇ। ਐਕਟਰ ਨੇ ਭਾਰਤੀ ਨਾਗਰਿਕਤਾ ਮਿਲਣ ਤੋ ਬਾਅਦ ਪਹਿਲੀ ਵਾਰੀ ਵੋਟ ਪਾਈ। ਐਕਟਰ ਨੂੰ ਪਿਛਲੇ ਸਾਲ 15 ਅਗਸਤ ਨੂੰ ਭਾਰਤੀ ਨਾਗਰਿਕਤਾ ਮਿਲੀ ਸੀ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਅਕਸ਼ੈ ਨੇ ਕਿਹਾ ਕਿ ਉਨ੍ਹਾਂ ਨੇ ਵਿਕਸਿਤ ਭਾਰਤ ਨੂੰ ਧਿਆਨ ਵਿਚ ਰਖਦੇ ਹੋਏ ਵੋਟ ਪਾਈ।
ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਮੇਰਾ ਦੇਸ਼ ਵਿਕਸਿਤ ਰਹੇ, ਮਜ਼ਬੂਤ ਰਹੇ। ਬਸ ਇਹੀ ਸੋਚ ਕੇ ਮੈਂ ਵੋਟ ਪਾਈ। ਨਾਗਰਿਕਤਾ ਮਿਲਣ ਤੋਂ ਬਾਅਦ ਪਹਿਲੀ ਵਾਰ ਵੋਟ ਪਈ ਹੈ, ਚੰਗਾ ਲੱਗ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ

ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਪੋਲਿੰਗ ਪਾਰਟੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੜ ਪੋਲਿੰਗ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।

ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਵਿੱਚ ਇੱਕ ਨੌਜਵਾਨ ਭਾਜਪਾ ਨੂੰ ਅੱਠ ਵਾਰ ਵੋਟ ਦੇਣ ਤੋਂ ਬਾਅਦ ਆਪਣੀ ਵੀਡੀਓ ਬਣਾ ਰਿਹਾ ਹੈ। ਇਹ ਵੀਡੀਓ ਏਟਾ ਦੇ ਅਲੀਗੰਜ ਵਿਧਾਨ ਸਭਾ ਹਲਕੇ ਦੇ ਪ੍ਰਾਇਮਰੀ ਸਕੂਲ ਖੀਰੀਆ ਪਮਰਾਨ ਦੇ ਬੂਥ ਨੰਬਰ 43 ਦਾ ਦੱਸਿਆ ਜਾ ਰਿਹਾ ਹੈ।

ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵਿਟਰ ’ਤੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ਜੇਕਰ ਚੋਣ ਕਮਿਸ਼ਨ ਨੂੰ ਲੱਗਦਾ ਹੈ ਕਿ ਇਹ ਗਲਤ ਹੋਇਆ ਹੈ ਤਾਂ ਉਸ ਨੂੰ ਕੁਝ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ… ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਕਈ ਵਾਰ ਵੋਟ ਪਾਉਣ ਵਾਲੇ ਵਿਅਕਤੀ ਦਾ ਨਾਂ ਰਾਜਨ ਸਿੰਘ ਵਾਸੀ ਪਿੰਡ ਖੀਰੀਆ ਪਮਰਾਨ ਹੈ, ਜਿਸ ਨੂੰ ਪੁਲਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ। ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖਤ ਲਈ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Next Story
ਤਾਜ਼ਾ ਖਬਰਾਂ
Share it