ਅਕਾਲੀ ਦਲ ਵਿਚੋਂ ਕੱਢੇ ਰਵੀਕਰਨ ਸਿੰਘ ਕਾਹਲੋਂ ਬੀਜੇਪੀ ਵਿਚ ਸ਼ਾਮਲ
ਚੰਡੀਗੜ੍ਹ, 16 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਸੀ। ਹੁਣ ਰਵੀਕਰਨ ਸਿੰਘ ਕਾਹਲੋਂ ਬੀਜੇਪੀ ਵਿਚ ਸ਼ਾਮਲ ਹੋਏ ਗਏ ਹਨ। […]
By : Editor Editor
ਚੰਡੀਗੜ੍ਹ, 16 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਸੀ। ਹੁਣ ਰਵੀਕਰਨ ਸਿੰਘ ਕਾਹਲੋਂ ਬੀਜੇਪੀ ਵਿਚ ਸ਼ਾਮਲ ਹੋਏ ਗਏ ਹਨ।
ਦੱਸਦੇ ਚਲੀਏ ਕਿ ਰਵੀਕਰਨ ਕਾਹਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਡੇਰਾ ਬਾਬਾ ਨਾਨਕ ਹਲਕੇ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਖਿਲਾਫ ਲੜੀ ਗਈ ਸੀ। ਉਹ ਉੱਘੇ ਅਕਾਲੀ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਵਿੱਚ ਮੰਤਰੀ ਰਹੇ ਸਵਰਗੀ ਨਿਰਮਲ ਜੀਤ ਸਿੰਘ ਕਾਹਲੋ ਦੇ ਪੁੱਤਰ ਹਨ।
ਉਹਨਾਂ ਵੱਲੋਂ ਬੀਤੇ ਦਿਨ ਪਾਰਟੀ ਤੋਂ ਕੱਢੇ ਗਏ ਸੁੱਚਾ ਸਿੰਘ ਲੰਗਾਹ ਦੀ ਰੈਲੀ ਵਿੱਚ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਆਗੂਆਂ ਵੱਲੋਂ ਸ਼ਿਰਕਤ ਕਰਨ ਤੇ ਸਵਾਲ ਚੁੱਕੇ ਗਏ ਸਨ ਅਤੇ ਪਾਰਟੀ ਨੂੰ ਇਹਨਾਂ ਆਗੂਆਂ ਕੋਲੋਂ ਜਵਾਬਤਲਬੀ ਕਰਨ ਦੀ ਗੱਲ ਜਨਤਕ ਤੌਰ ਤੇ ਆਖੀ ਗਈ ਸੀ। ਹਾਲਾਂਕਿ ਉਹਨਾਂ ਨੇ ਇਹ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਪਾਰਟੀ ਦੇ ਉਮੀਦਵਾਰ ਡਾਕਟਰ ਦਲਜੀਤ ਚੀਮਾ ਦੇ ਹੱਕ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਉਹਨਾਂ ਦੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਫਵਾਵਾਂ ਪਿਛਲੇ ਕਈ ਦਿਨਾਂ ਤੋਂ ਉੱਠ ਰਹੀਆਂ ਸਨ ਪਰ ਬੀਤੇ ਦਿਨ ਉਹਨਾਂ ਨੇ ਇਹਨਾਂ ਅਫਵਾਵਾਂ ਦੀ ਵੀ ਨਿਖੇਧੀ ਕੀਤੀ ਸੀ।