Begin typing your search above and press return to search.

ਅਫਗਾਨਿਸਤਾਨ ਵਿਚ ਮੀਂਹ ਕਾਰਨ ਮੌਤਾਂ ਦੀ ਗਿਣਤੀ 300 ਟੱਪੀ

ਕਾਬੁਲ, 12 ਮਈ, ਨਿਰਮਲ : ਅਫਗਾਨਿਸਤਾਨ ’ਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ’ਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਉਤਰੀ ਸੂਬੇ ਬਘਲਾਨ ਵਿੱਚ ਹੜ੍ਹ ਕਾਰਨ 1000 ਤੋਂ ਵੱਧ ਘਰ ਤਬਾਹ ਹੋ ਗਏ ਹਨ। ਸੰਯੁਕਤ ਰਾਸ਼ਟਰ ਦੀ ਖੁਰਾਕ ਏਜੰਸੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਫਗਾਨਿਸਤਾਨ ’ਚ ਪਿਛਲੇ ਕੁਝ ਹਫਤਿਆਂ ਦੌਰਾਨ ਅਸਧਾਰਨ ਤੌਰ ’ਤੇ […]

ਅਫਗਾਨਿਸਤਾਨ ਵਿਚ ਮੀਂਹ ਕਾਰਨ ਮੌਤਾਂ ਦੀ ਗਿਣਤੀ 300 ਟੱਪੀ
X

Editor EditorBy : Editor Editor

  |  12 May 2024 7:25 AM IST

  • whatsapp
  • Telegram


ਕਾਬੁਲ, 12 ਮਈ, ਨਿਰਮਲ : ਅਫਗਾਨਿਸਤਾਨ ’ਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ’ਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਉਤਰੀ ਸੂਬੇ ਬਘਲਾਨ ਵਿੱਚ ਹੜ੍ਹ ਕਾਰਨ 1000 ਤੋਂ ਵੱਧ ਘਰ ਤਬਾਹ ਹੋ ਗਏ ਹਨ। ਸੰਯੁਕਤ ਰਾਸ਼ਟਰ ਦੀ ਖੁਰਾਕ ਏਜੰਸੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਫਗਾਨਿਸਤਾਨ ’ਚ ਪਿਛਲੇ ਕੁਝ ਹਫਤਿਆਂ ਦੌਰਾਨ ਅਸਧਾਰਨ ਤੌਰ ’ਤੇ ਭਾਰੀ ਬਾਰਸ਼ ਹੋਈ ਹੈ। ਦੇਸ਼ ਦਾ ਉਤਰੀ ਖੇਤਰ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

ਸ਼ੁੱਕਰਵਾਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਬਘਲਾਨ ਸੂਬੇ ਵਿੱਚ 50 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਦੱਸਿਆ ਕਿ ਗੁਆਂਢੀ ਤਖਾਰ ਸੂਬੇ ਵਿੱਚ 20 ਲੋਕ ਮਾਰੇ ਗਏ। ਤਾਲਿਬਾਨ ਸਰਕਾਰ ਦੇ ਮੁੱਖ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਸ਼ਨੀਵਾਰ ਨੂੰ ਟਵਿੱਟਰ ’ਤੇ ਪੋਸਟ ਕੀਤਾ ਕਿ ਵਿਨਾਸ਼ਕਾਰੀ ਹੜ੍ਹਾਂ ਨੇ ਸੈਂਕੜੇ ਲੋਕਾਂ ਦੀ ਜਾਨ ਲੈ ਲਈ ਹੈ, ਜਦਕਿ ਕਈ ਲੋਕ ਜ਼ਖਮੀ ਵੀ ਹੋਏ ਹਨ।

ਮੁਜਾਹਿਦ ਨੇ ਬਦਖਸ਼ਾਨ, ਬਘਲਾਨ, ਘੋਰ ਅਤੇ ਹੇਰਾਤ ਨੂੰ ਸਭ ਤੋਂ ਵੱਧ ਪ੍ਰਭਾਵਿਤ ਦੱਸਿਆ। ਮੁਜਾਹਿਦ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਬਚਾਉਣ, ਜ਼ਖਮੀਆਂ ਨੂੰ ਲਿਜਾਣ ਅਤੇ ਲਾਸ਼ਾਂ ਦੀ ਭਾਲ ਲਈ ਸਾਰੇ ਉਪਲਬਧ ਸਾਧਨਾਂ ਦੀ ਵਰਤੋਂ ਕਰਨ ਦੇ ਹੁਕਮ ਦਿੱਤੇ ਹਨ। ਉਧਰ ਰੱਖਿਆ ਮੰਤਰਾਲੇ ਨੇ ਕਿਹਾ ਕਿ ਦੇਸ਼ ਦੀ ਹਵਾਈ ਸੈਨਾ ਨੇ ਬਘਲਾਨ ’ਚ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹੜ੍ਹ ’ਚ ਫਸੇ ਵੱਡੀ ਗਿਣਤੀ ’ਚ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਕੇ ਦੇ ਫੌਜੀ ਹਸਪਤਾਲ ’ਚ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ

ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।

ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।

ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।

Next Story
ਤਾਜ਼ਾ ਖਬਰਾਂ
Share it