Begin typing your search above and press return to search.

ਅਮਰੀਕਾ : ਕਾਰ ਹਾਦਸੇ ’ਚ ਹੈਦਰਾਬਾਦ ਦੇ ਵਿਅਕਤੀ ਦੀ ਮੌਤ

ਨਿਰਮਲ ਨਿਊਯਾਰਕ ,18 ਮਈ (ਰਾਜ ਗੋਗਨਾ )- ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਘਾਤਕ ਹਾਦਸਿਆਂ ਦਾ ਸਾਹਮਣਾ ਕਰ ਰਹੇ ਤੇਲਗੂ ਭਾਈਚਾਰੇ ਦੇ ਵਿਅਕਤੀਆਂ ਦੇ ਕੇਸਾਂ ਦੀ ਵੱਧਦੀ ਗਿਣਤੀ ਸੁਣ ਰਹੇ ਹਾਂ। ਇੱਥੇ ਇੱਕ ਅਜਿਹਾ ਹੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚ ਭਾਰਤ ਦੇ ਸੂਬੇ ਹੈਦਰਾਬਾਦ ਦੇ ਇੱਕ ਵਿਅਕਤੀ ਦੀ ਉੱਤਰੀ ਕੈਰੋਲੀਨਾ ਚ’ ਇਕ ਸੜਕ […]

ਅਮਰੀਕਾ : ਕਾਰ ਹਾਦਸੇ ’ਚ ਹੈਦਰਾਬਾਦ ਦੇ ਵਿਅਕਤੀ ਦੀ ਮੌਤ

Editor EditorBy : Editor Editor

  |  18 May 2024 3:20 AM GMT

  • whatsapp
  • Telegram
  • koo

ਨਿਰਮਲ

ਨਿਊਯਾਰਕ ,18 ਮਈ (ਰਾਜ ਗੋਗਨਾ )- ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਘਾਤਕ ਹਾਦਸਿਆਂ ਦਾ ਸਾਹਮਣਾ ਕਰ ਰਹੇ ਤੇਲਗੂ ਭਾਈਚਾਰੇ ਦੇ ਵਿਅਕਤੀਆਂ ਦੇ ਕੇਸਾਂ ਦੀ ਵੱਧਦੀ ਗਿਣਤੀ ਸੁਣ ਰਹੇ ਹਾਂ। ਇੱਥੇ ਇੱਕ ਅਜਿਹਾ ਹੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚ ਭਾਰਤ ਦੇ ਸੂਬੇ ਹੈਦਰਾਬਾਦ ਦੇ ਇੱਕ ਵਿਅਕਤੀ ਦੀ ਉੱਤਰੀ ਕੈਰੋਲੀਨਾ ਚ’ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਇਸ ਹਾਦਸੇ ਵਿੱਚ ਮਾਰਿਆ ਗਿਆ ਵਿਅਕਤੀ ਜਿਸ ਦਾ ਨਾਂ ਅਬਾਰਾਜੂ ਪ੍ਰਿਥਵੀ ਰਾਜ ਸੀ।ਜਿਸ ਦਾ ਭਾਰਤ ਤੋ ਪਿਛੋਕੜ ਹੈਦਰਾਬਾਦ ਦੇ ਐਲ.ਬੀ.ਨਗਰ ਦੇ ਇਲਾਕੇ ਅਲਕਾਪੁਰੀ ਦੇ ਨਾਲ ਸੀ।ਮ੍ਰਿਤਕ ਪ੍ਰਿਥਵੀ ਆਪਣੀ ਪਤਨੀ ਸ਼੍ਰੀਪ੍ਰਿਯਾ ਦੇ ਨਾਲ 8 ਸਾਲ ਤੋਂ ਅਮਰੀਕਾ ’ਚ ਰਹਿ ਰਿਹਾ ਸੀ।ਬੀਤੀ ਰਾਤ ਨੂੰ, ਉਹ ਇੱਕ ਸੜਕ ਕਾਰ ਹਾਦਸੇ ਵਿੱਚ ਮਾਰਿਆ ਗਿਆ, ਕਿਉਂਕਿ ਬਰਸਾਤ ਦੇ ਹਾਲਾਤ ਵਿੱਚ ਉਸਦੀ ਕਾਰ ਉਸਦੇ ਅੱਗੇ ਜਾਂਦੀ ਕਾਰ ਦੇ ਨਾਲ ਟਕਰਾ ਗਈ ਸੀ।

ਘਟਨਾ ਤੋਂ ਬਾਅਦ, ਪ੍ਰਿਥਵੀ ਨੂੰ ਪੁਲਿਸ ਨੇ ਕਾਰਤੋਂ ਹੇਠਾਂ ਉਤਰਿਆ, ਜਦੋਂ ਇੱਕ ਹੋਰ ਕਾਰ ਆਈ ਅਤੇ ਉਸ ਨਾਲ ਟਕਰਾ ਗਈ।ਟੱਕਰ ਦੇ ਕਾਰਨ ਪ੍ਰਿਥਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਮੌਕੇ ’ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ ਨੇ ਵੀ ਉਸ ਦੀ ਮੋਤ ਦੀ ਪੁਸ਼ਟੀ ਕੀਤੀ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣੇ ਸ਼ੁਰੂ ਹੋ ਗਏ ਹਨ। ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਮਾਈਕ ਚੋਣ ਨਿਸ਼ਾਨ ਰਾਹੀਂ ਪ੍ਰਚਾਰ ਕਰਨਗੇ। ਕਿਉਂਕਿ ਉਨ੍ਹਾਂ ਨੂੰ ਚੋਣ ਨਿਸ਼ਾਨ ‘ਮਾਈਕ’ ਅਲਾਟ ਕੀਤਾ ਗਿਆ।

ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜਿੱਥੇ 2014 ਵਿੱਚ 253 ਉਮੀਦਵਾਰ ਮੈਦਾਨ ਵਿੱਚ ਸਨ, ਉੱਥੇ ਹੀ 2019 ਵਿੱਚ 278 ਉਮੀਦਵਾਰਾਂ ਨੇ ਚੋਣ ਲੜੀ ਸੀ।

ਇਸ ਦੇ ਨਾਲ ਹੀ ਪੰਜਾਬ ਦੀ ਪੰਥਕ ਸੀਟ ਖਡੂਰ ਸਾਹਿਬ ਤੋਂ ਇੱਕ ਵੀ ਮਹਿਲਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ। ਇੰਨਾ ਹੀ ਨਹੀਂ ਸਭ ਤੋਂ ਵੱਧ 43 ਉਮੀਦਵਾਰ ਲੁਧਿਆਣਾ ਤੋਂ ਚੋਣ ਲੜ ਰਹੇ ਹਨ। ਚੋਣ ਕਮਿਸ਼ਨ ਨੇ ਪੜਤਾਲ ਦੌਰਾਨ 245 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਹਨ। ਇਸ ਪੂਰੀ ਪ੍ਰਕਿਰਿਆ ਤੋਂ ਬਾਅਦ ਹੁਣ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦੇ ਦਿੱਤੇ ਗਏ ਹਨ।

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਗੋਲੀਆਂ ਚਲਾਉਣ ਵਾਲੇ ਬੇਅੰਤ ਸਿੰਘ ਦੇ ਪੁੱਤਰ ਨੇ ਵੀ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖਲ ਕੀਤੀ ਹੈ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਖਾਲਸਾ ਸਟਾਰ ਉਮੀਦਵਾਰਾਂ ਦੀ ਸੀਟ ਬਣ ਚੁੱਕੇ ਫਰੀਦਕੋਟ ਤੋਂ ਆਜ਼ਾਦ ਚੋਣ ਲੜ ਰਿਹਾ ਹੈ। ਚੋਣ ਕਮਿਸ਼ਨ ਨੇ ਉਸ ਨੂੰ ਚੋਣ ਨਿਸ਼ਾਨ ਵਜੋਂ ਕਿਸਾਨ-ਗੰਨਾ ਦਿੱਤਾ ਹੈ।

ਇਸ ਹਲਕੇ ਤੋਂ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਅਤੇ ਭਾਜਪਾ ਵੱਲੋਂ ਹੰਸ ਰਾਜ ਹੰਸ ਅਤੇ ਕਾਂਗਰਸ ਵੱਲੋਂ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

2023 ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਦੋਸ਼ ਆਇਦ ਹੋਣ ਮਗਰੋਂ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਸਿੰਘ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਵਜੋਂ ਮਾਈਕ ਦਿੱਤਾ ਗਿਆ ਹੈ। ਅੰਮ੍ਰਿਤਪਾਲ ਪੰਜਾਬ ਦੀ ਪੰਥਕ ਸੀਟ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਇਥੇ ਸਿੱਖਾਂ ਦੀ ਗਿਣਤੀ 75 ਫੀਸਦੀ ਹੈ ਅਤੇ ਇਨ੍ਹਾਂ ਵਿਚੋਂ ਸਭ ਤੋਂ ਵੱਧ ਪੰਥਕ ਉਮੀਦਵਾਰ ਹਮੇਸ਼ਾ ਹੀ ਚੁਣੇ ਗਏ ਹਨ।

ਇਹ ਉਹੀ ਸੀਟ ਹੈ ਜਿੱਥੋਂ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਮਾਨ ਨੇ 1989 ਵਿੱਚ ਚੋਣ ਲੜੀ ਸੀ ਅਤੇ 4.80 ਲੱਖ ਵੋਟਾਂ ਨਾਲ ਜਿੱਤੇ ਸਨ। ਅੰਮ੍ਰਿਤਪਾਲ ਸਿੰਘ ਨੂੰ ਪੰਥਕ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ। ਫਿਲਹਾਲ ਉਸ ਖਿਲਾਫ 12 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ 11 ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ ਅਤੇ ਇੱਕ ਕੇਸ ਡਿਬਰੂਗੜ੍ਹ ਜੇਲ੍ਹ ਵਿੱਚ ਦਰਜ ਹੈ।

ਪੰਜਾਬ ਦੀ ਖੇਤਰੀ ਹਰਮਨ ਪਿਆਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਚੋਣ ਕਮਿਸ਼ਨ ਵੱਲੋਂ ਬਾਲਟੀ ਦਾ ਚੋਣ ਨਿਸ਼ਾਨ ਦਿੱਤਾ ਗਿਆ ਹੈ। ਇਸ ਵਾਰ ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਇਸ ਪਾਰਟੀ ਦਾ ਦੂਜਾ ਮਸ਼ਹੂਰ ਚਿਹਰਾ ਹੈ ਲੱਖਾ ਸਿਧਾਣਾ ਜੋ ਬਠਿੰਡਾ ਤੋਂ ਚੋਣ ਲੜ ਰਹੇ ਹਨ।

ਸਿਮਰਨਜੀਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਚੋਣ ਲੜ ਰਹੇ ਹਨ। ਸਿਮਰਨਜੀਤ ਮਾਨ ਇੱਥੋਂ ਦੇ ਮੌਜੂਦਾ ਸੰਸਦ ਮੈਂਬਰ ਵੀ ਹਨ। ਇਸੇ ਤਰ੍ਹਾਂ ਪਾਰਟੀ ਨੇ ਲੱਖਾ ਸਿਧਾਣਾ ਨੂੰ ਪੰਜਾਬ ਦੀ ਵੀਆਈਪੀ ਸੀਟ ਬਠਿੰਡਾ ਤੋਂ ਉਮੀਦਵਾਰ ਬਣਾਇਆ ਹੈ।

Next Story
ਤਾਜ਼ਾ ਖਬਰਾਂ
Share it