ਅਮਰੀਕਾ ਤੋਂ ਪਰਤਿਆ ਸੁਖਵੰਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ
ਚੰਡੀਗੜ੍ਹ, 7 ਮਈ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, […]
By : Editor Editor
ਚੰਡੀਗੜ੍ਹ, 7 ਮਈ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ।
ਉਕਤ ਦੋਸ਼ੀ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਸੀਜ਼ਨ ਵਿਚ ਇਹ ਤੀਜੀ ਵਾਰ ਹੈ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਇਸ ਕਾਰਨ ਸ਼ਹਿਰ ਵਿੱਚ ਗਰਮੀ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਤਾਪਮਾਨ ਇਸ ਤਰ੍ਹਾਂ ਹੀ ਰਹਿਣ ਵਾਲਾ ਹੈ। ਇੱਕ ਨਵੀਂ ਪੱਛਮੀ ਗੜਬੜ 9 ਮਈ ਨੂੰ ਸਰਗਰਮ ਹੋ ਜਾਵੇਗੀ। ਜਿਸ ਕਾਰਨ 11 ਮਈ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਕੱਲ੍ਹ 40.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕਰੀਬ 1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਘੱਟੋ-ਘੱਟ ਤਾਪਮਾਨ 23.5 ਡਿਗਰੀ ਸੈਲਸੀਅਸ ਹੈ। ਇਸ ’ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਵੀ ਦੇਖਿਆ ਗਿਆ ਹੈ। ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 38 ਡਿਗਰੀ ਸੈਲਸੀਅਸ ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ’ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚਣ ਲਈ ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖਣ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣ, ਛੱਤਰੀ, ਟੋਪੀ ਅਤੇ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਿੱਧੀ ਧੁੱਪ ਤੋਂ ਬਚਿਆ ਜਾ ਸਕੇ।
ਡਾਕਟਰਾਂ ਅਨੁਸਾਰ ਆਪਣੇ ਆਪ ਨੂੰ ਵਾਰ-ਵਾਰ ਪਾਣੀ ਪੀਣਾ ਚਾਹੀਦਾ ਹੈ, ਵੱਧ ਤੋਂ ਵੱਧ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ, ਇਸ ਦੇ ਨਾਲ ਹੀ ਅਲਕੋਹਲ, ਕੈਫੀਨ ਵਾਲੇ ਅਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਨਾ ਕਰੋ, ਬੱਚਿਆਂ, ਬਜ਼ੁਰਗਾਂ ਸਮੇਤ ਸਿਹਤ ਸੰਬੰਧੀ ਸਮੱਸਿਆਵਾਂ ਵਾਲੇ ਲੋਕਾਂ ਨੂੰ ਜਾਣਾ ਚਾਹੀਦਾ ਹੈ ਦਿਨ ਵੇਲੇ ਬਾਹਰ ਨਿਕਲੋ ਅਤੇ ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡੋ।