ਅਮਰੀਕਾ ਦੇ ਉਹਾਈਓ ਸੂਬੇ ਦੇ ਸਿੱਖਾਂ ਨੇ ਚੁੱਕਿਆ ਵੱਡਾ ਕਦਮ
ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ’ਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ ਨਿਊਯਾਰਕ, 26 ਜੂਨ (ਰਾਜ ਗੋਗਨਾ) : ਅਮਰੀਕਾ ਦੇ ਉਹਾਈਓ ਸੂਬੇ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕਰਵਾਉਣ ਲਈ ਵੱਡੀ ਪਹਿਲ ਕੀਤੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਦੀਆਂ ਆਸਾਂ ਨੂੰ ਜਲਦ ਹੀ ਬੂਰ ਪੈਣ ਦੀ ਉਮੀਦ ਜਤਾਈ ਜਾ ਰਹੀ ਹੈ। ਅਮਰੀਕਾ […]
By : Editor (BS)
ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ’ਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ
ਨਿਊਯਾਰਕ, 26 ਜੂਨ (ਰਾਜ ਗੋਗਨਾ) : ਅਮਰੀਕਾ ਦੇ ਉਹਾਈਓ ਸੂਬੇ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕਰਵਾਉਣ ਲਈ ਵੱਡੀ ਪਹਿਲ ਕੀਤੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਦੀਆਂ ਆਸਾਂ ਨੂੰ ਜਲਦ ਹੀ ਬੂਰ ਪੈਣ ਦੀ ਉਮੀਦ ਜਤਾਈ ਜਾ ਰਹੀ ਹੈ।
ਅਮਰੀਕਾ ਦੇ ਉਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਸਿੱਖ ਕੋਲੀਸ਼ਨ ਵੱਲੋਂ ਦਿੱਤੇ ਗਏ ਸੱਦੇ ’ਤੇ ਕੋਲੰਬਸ, ਸਿਨਸਿਨਾਟੀ, ਡੇਟਨ, ਕਲੀਵਲੈਂਡ ਤੇ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਉਹਾਇਓ ਦੇ ਸਟੇਟ ਹਾਊਸ ਵਿੱਚ ਪੁੱਜੇ। ਇੱਥੇ ਉਹਨਾਂ ਨੇ ਸੂਬੇ ਦੇ ਵੱਖ-ਵੱਖ ਪਾਰਟੀਆਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਹਾਊਸ ਬਿੱਲ 171 ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।