Begin typing your search above and press return to search.

ਅਸੀਂ ਭਾਰਤੀ ਚੋਣਾਂ ਵਿਚ ਦਖ਼ਲ ਨਹੀਂ ਦਿੱਤਾ : ਅਮਰੀਕਾ

ਵਾਸ਼ਿੰਗਟਨ, 10 ਮਈ, ਨਿਰਮਲ : ਅਮਰੀਕਾ ਨੇ ਵੀਰਵਾਰ ਨੂੰ ਭਾਰਤ ਦੀਆਂ ਚੋਣਾਂ ’ਚ ਵਾਸ਼ਿੰਗਟਨ ਦੇ ਦਖਲ ਦੇ ਰੂਸ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਦੁਨੀਆ ’ਚ ਕਿਤੇ ਵੀ ਚੋਣਾਂ ’ਚ ਦਖ਼ਲ ਨਹੀਂ ਦਿੰਦੇ। ਵਿਦੇਸ਼ ਵਿਭਾਗ ਨੇ ਕਿਹਾ ਕਿ ਚੋਣਾਂ ਦਾ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ […]

ਅਸੀਂ ਭਾਰਤੀ ਚੋਣਾਂ ਵਿਚ ਦਖ਼ਲ ਨਹੀਂ ਦਿੱਤਾ : ਅਮਰੀਕਾ
X

Editor EditorBy : Editor Editor

  |  10 May 2024 5:29 AM IST

  • whatsapp
  • Telegram


ਵਾਸ਼ਿੰਗਟਨ, 10 ਮਈ, ਨਿਰਮਲ : ਅਮਰੀਕਾ ਨੇ ਵੀਰਵਾਰ ਨੂੰ ਭਾਰਤ ਦੀਆਂ ਚੋਣਾਂ ’ਚ ਵਾਸ਼ਿੰਗਟਨ ਦੇ ਦਖਲ ਦੇ ਰੂਸ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਦੁਨੀਆ ’ਚ ਕਿਤੇ ਵੀ ਚੋਣਾਂ ’ਚ ਦਖ਼ਲ ਨਹੀਂ ਦਿੰਦੇ। ਵਿਦੇਸ਼ ਵਿਭਾਗ ਨੇ ਕਿਹਾ ਕਿ ਚੋਣਾਂ ਦਾ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ।

ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ਅਸੀਂ ਭਾਰਤ ਵਿੱਚ ਚੋਣਾਂ ਵਿੱਚ ਆਪਣੇ ਆਪ ਨੂੰ ਸ਼ਾਮਲ ਨਹੀਂ ਕਰਦੇ ਹਾਂ, ਕਿਉਂਕਿ ਅਸੀਂ ਆਪਣੇ ਆਪ ਨੂੰ ਦੁਨੀਆ ਵਿੱਚ ਕਿਤੇ ਵੀ ਚੋਣਾਂ ਵਿੱਚ ਸ਼ਾਮਲ ਨਹੀਂ ਕਰਦੇ ਹਾਂ। ਇਹ ਫੈਸਲੇ ਭਾਰਤ ਦੇ ਲੋਕਾਂ ਨੇ ਲੈਣੇ ਹਨ।

ਦਰਅਸਲ, ਲੋਕ ਸਭਾ ਚੋਣਾਂ ਦੌਰਾਨ ਰੂਸ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਸੀ ਕਿ ਅਮਰੀਕਾ ਭਾਰਤ ਦੀਆਂ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਸ ਦਾ ਉਦੇਸ਼ ਆਮ ਚੋਣਾਂ ਦੌਰਾਨ ਦੇਸ਼ ਨੂੰ ਅਸਥਿਰ ਕਰਨਾ ਹੈ। ਰੂਸੀ ਵਿਦੇਸ਼ ਮੰਤਰਾਲੇ ਦੀ ਮਾਰੀਆ ਜ਼ਖਾਰੋਵਾ ਨੇ ਕਿਹਾ ਸੀ ਕਿ ਅਮਰੀਕਾ ਭਾਰਤ ਦੇ ਸਿਆਸੀ ਦ੍ਰਿਸ਼ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਭਾਰਤ ਦੀ ਸਿਆਸੀ ਸਮਝ ਅਤੇ ਇਤਿਹਾਸ ਨੂੰ ਨਹੀਂ ਸਮਝਦਾ। ਜ਼ਖਾਰੋਵਾ ਨੇ ਇਹ ਬਿਆਨ ਭਾਰਤ ’ਚ ਧਾਰਮਿਕ ਆਜ਼ਾਦੀ ’ਤੇ ਅਮਰੀਕਾ ਦੀ ਰਿਪੋਰਟ ਦੇ ਸੰਦਰਭ ’ਚ ਦਿੱਤਾ ਸੀ।

ਉਨ੍ਹਾਂ ਕਿਹਾ ਸੀ ਕਿ ਅਮਰੀਕਾ ਭਾਰਤ ਦੀ ਧਾਰਮਿਕ ਆਜ਼ਾਦੀ ਨੂੰ ਲੈ ਕੇ ਲਗਾਤਾਰ ਬੇਬੁਨਿਆਦ ਦੋਸ਼ ਲਗਾ ਰਿਹਾ ਹੈ। ਇਸ ਦਾ ਉਦੇਸ਼ ਭਾਰਤ ਦੇ ਅੰਦਰੂਨੀ ਸਿਆਸੀ ਦ੍ਰਿਸ਼ ਨੂੰ ਵਿਗਾੜਨਾ ਅਤੇ ਆਮ ਚੋਣਾਂ ਵਿੱਚ ਰੁਕਾਵਟਾਂ ਪੈਦਾ ਕਰਨਾ ਹੈ। ਜ਼ਖਾਰੋਵਾ ਨੇ ਕਿਹਾ ਕਿ ਅਮਰੀਕਾ ਦੀਆਂ ਗਤੀਵਿਧੀਆਂ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲਅੰਦਾਜ਼ੀ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੀਆਂ ਹਨ।

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਭਾਰਤ ਦੇ ਦੋਸ਼ਾਂ ਬਾਰੇ ਜ਼ਖਾਰੋਵਾ ਨੇ ਕਿਹਾ ਸੀ ਕਿ ਅਮਰੀਕਾ ਨੇ ਅਜੇ ਤੱਕ ਇਸ ਮਾਮਲੇ ਵਿੱਚ ਭਾਰਤੀ ਨਾਗਰਿਕਾਂ ਦੀ ਸ਼ਮੂਲੀਅਤ ਦਾ ਕੋਈ ਭਰੋਸੇਯੋਗ ਸਬੂਤ ਪੇਸ਼ ਨਹੀਂ ਕੀਤਾ ਹੈ। ਅਜਿਹੇ ਅਟਕਲਾਂ ਨੂੰ ਸਬੂਤਾਂ ਤੋਂ ਬਿਨਾਂ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ, ਅਮਰੀਕਾ ਭਾਰਤ ’ਤੇ ਲਗਾਤਾਰ ਝੂਠੇ ਦੋਸ਼ ਲਗਾ ਰਿਹਾ ਹੈ। ਉਹ ਭਾਰਤ ਨੂੰ ਨਹੀਂ ਸਮਝਦਾ। ਇਸ ਕਾਰਨ ਉਹ ਭਾਰਤ ’ਤੇ ਧਾਰਮਿਕ ਆਜ਼ਾਦੀ ਨੂੰ ਲੈ ਕੇ ਲਗਾਤਾਰ ਬੇਬੁਨਿਆਦ ਦੋਸ਼ ਲਗਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ’ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਜਲੰਧਰ ’ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

Next Story
ਤਾਜ਼ਾ ਖਬਰਾਂ
Share it