Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (30 ਮਈ 2024)

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ […]

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (30 ਮਈ 2024)
X

Editor EditorBy : Editor Editor

  |  29 May 2024 10:30 PM GMT

  • whatsapp
  • Telegram

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥

ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ॥੧॥ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ॥੧॥ ਰਹਾਉ॥ ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ॥੨॥

Next Story
ਤਾਜ਼ਾ ਖਬਰਾਂ
Share it